03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਜਨਤਕ ਸਹਿਯੋਗ ਨਾਲ ਹੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ-ਐਡਵੋਕੇਟ ਤੁਸ਼ਾਰ ਮਿਨਹਾਸ

ਪਠਾਨਕੋਟ, 2 ਨਵੰਬਰ (ਸੰਧੂ)- ਅੱਜ ਨਸ਼ਾ ਸਮਾਜ ਲਈ ਇਕ ਗੰਭੀਰ ਚੁਣੌਤੀ ਬਣ ਗਿਆ ਹੈ । ਨਸ਼ਿਆਂ ਦਾ ਵੱਧਦਾ ਰੁਝਾਨ ਨਾ ਸਿਰਫ਼ ਨੌਜਵਾਨਾਂ ਦੇ ਭਵਿੱਖ ਨੂੰ ਹਨੇਰੇ ਵਿਚ ਧੱਕ ਰਿਹਾ ਹੈ, ਸਗੋਂ ਪਰਿਵਾਰਾਂ ਦੀ ਖੁਸ਼ੀ ਅਤੇ ਸਮਾਜਿਕ ਵਿਵਸਥਾ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ, ਜੋ ਸਮਾਜ ਤੇ ਆਉਣ ਵਾਲੀ ਪੀੜ੍ਹੀ ਲਈ ਬਹੁਤ ਚਿੰਤਾ ਦਾ ਵਿਸ਼ਾ ਬਣ ਗਿਆ ਹੈ ।

ਐਡਵੋਕੇਟ ਤੁਸ਼ਾਰ ਮਿਨਹਾਸ 03-11-2026
ਪਠਾਨਕੋਟ, 2 ਨਵੰਬਰ (ਸੰਧੂ)- ਅੱਜ ਨਸ਼ਾ ਸਮਾਜ ਲਈ ਇਕ ਗੰਭੀਰ ਚੁਣੌਤੀ ਬਣ ਗਿਆ ਹੈ । ਨਸ਼ਿਆਂ ਦਾ ਵੱਧਦਾ ਰੁਝਾਨ ਨਾ ਸਿਰਫ਼ ਨੌਜਵਾਨਾਂ ਦੇ ਭਵਿੱਖ ਨੂੰ ਹਨੇਰੇ ਵਿਚ ਧੱਕ ਰਿਹਾ ਹੈ, ਸਗੋਂ ਪਰਿਵਾਰਾਂ ਦੀ ਖੁਸ਼ੀ ਅਤੇ ਸਮਾਜਿਕ ਵਿਵਸਥਾ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ, ਜੋ ਸਮਾਜ ਤੇ ਆਉਣ ਵਾਲੀ ਪੀੜ੍ਹੀ ਲਈ ਬਹੁਤ ਚਿੰਤਾ ਦਾ ਵਿਸ਼ਾ ਬਣ ਗਿਆ ਹੈ । ਤੁਸ਼ਾਰ ਨੇ ਦੱਸਿਆ ਕਿ ਅੱਜ ਦੇ ਸਮੇਂ ਵਿਚ ਨੌਜਵਾਨ ਨਸ਼ਿਆਂ ਦਾ ਸੇਵਨ ਸ਼ੌਂਕ ਵਜੋਂ ਕਰ ਰਹੇ ਹਨ, ਜੋ ਕਿ ਬਹੁਤ ਗਲਤ ਹੈ । ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਆਪਣੇ ਪੱਧਰ ’ਤੇ ਯਤਨ ਕਰ ਰਹੇ ਹਨ ਪਰ ਇਸ ਲੜਾਈ ਵਿਚ ਆਮ ਲੋਕਾਂ ਦੀ ਭਾਗੀਦਾਰੀ ਸਭ ਤੋਂ ਮਹੱਤਵਪੂਰਨ ਹੋ ਗਈ ਹੈ । ਜਦੋਂ ਤੱਕ ਆਮ ਲੋਕ ਇਸ ਸਮੱਸਿਆ ਨੂੰ ਆਪਣੀ ਜ਼ਿੰਮੇਵਾਰੀ ਸਮਝ ਕੇ ਅੱਗੇ ਨਹੀਂ ਆਉਂਦੇ, ਉਦੋਂ ਤੱਕ ਨਸ਼ੇ ’ਤੇ ਰੋਕ ਲਗਾਉਣਾ ਮੁਸ਼ਕਿਲ ਹੋਵੇਗਾ। ਤੁਸ਼ਾਰ ਨੇ ਕਿਹਾ ਕਿ ਨਸ਼ੇ ਦੀ ਰੋਕਥਾਮ ਮਾਪਿਆਂ ਦੁਆਰਾ ਆਪਣੇ ਬੱਚਿਆਂ ਦੇ ਵਿਵਹਾਰ ਤੇ ਸੰਗਤ ਵੱਲ ਧਿਆਨ ਦੇਣ ਨਾਲ ਸ਼ੁਰੂ ਹੋਣੀ ਚਾਹੀਦੀ ਹੈ ਤੇ ਇਨ੍ਹਾਂ ਸਾਰੇ ਯਤਨਾਂ ਦੇ ਨਾਲ ਪ੍ਰਸ਼ਾਸਨ ਦਾ ਸਮਰਥਨ ਕੀਤਾ ਜਾਣਾ ਚਾਹੀਦਾ ਹੈ।
ਪਿਛਲੀ ਖ਼ਬਰ ਵਪਾਰ ਮੰਡਲ ਪਠਾਨਕੋਟ ਵਲੋਂ ਨਵ-ਨਿਯੁਕਤ ਏ. ਈ. ਟੀ. ਸੀ. ਕੈਪਟਨ ਅੰਜਲੀ ਸ਼ੇਖਰੀ ਦਾ ਸਵਾਗਤ ਅਗਲੀ ਖ਼ਬਰ ਸਾਫਟ ਟੈਨਿਸ ਵਿਚ ਡਲਹੌਜ਼ੀ ਪਬਲਿਕ ਸਕੂਲ ਬਧਾਨੀ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।