ਪਿੰਡ ਮੁਸਤਫਾਬਾਦ ਜੱਟਾਂ ਵਿਖੇ ਨਵੇਂ ਹੈਂਡ ਪੰਪ ਲਗਾਏ
ਤਿੱਬੜ, 3 ਨਵੰਬਰ (ਸੋਹਨ ਮਲਿਕ)- ਸਥਾਨਿਕ ਪਿੰਡ ਮੁਸਤਫਾਬਾਦ ਜੱਟਾਂ ਵਿਖੇ ਮਾਨ ਸਾਹਿਬ ਦੀ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਹਲਕਾ ਇੰਚਾਰਜ ਰਮਨ ਬਹਿਲ ਅਤੇ ਸਰਪੰਚ ਸਤਨਾਮ ਸਿੰਘ ਬੋਪਾਰਾਏ ਦੀ ਮਿਹਨਤ ਸਦਕਾ ਪਿੰਡ ਵਾਸੀਆਂ ਨੂੰ ਸ਼ਮਸ਼ਾਨਘਾਟ ਅਤੇ ਪਿੰਡ ਦੀ ਹਰ ਨੁੱਕੜ ’ਤੇ ਹੈਂਡ ਪੰਪ ਲਗਵਾ ਕੇ ਸਾਫ਼ ਸੁਥਰੇ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ ਗਈ । ਸਰਪੰਚ ਸਤਨਾਮ ਸਿੰਘ ਬੋਪਾਰਾਏ ਨੇ ਦੱਸਿਆ ਕਿ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਦੇਣਾ ਅਤੇ ਸ਼ਮਸ਼ਾਨਘਾਟ ਦੀ ਸਾਂਭ ਸੰਭਾਲ ਕਰਨਾ ਸਾਡੀ ਪਹਿਲੀ ਜ਼ਿੰਮੇਵਾਰੀ ਹੈ ।
ਤਿੱਬੜ, 3 ਨਵੰਬਰ (ਸੋਹਨ ਮਲਿਕ)- ਸਥਾਨਿਕ ਪਿੰਡ ਮੁਸਤਫਾਬਾਦ ਜੱਟਾਂ ਵਿਖੇ ਮਾਨ ਸਾਹਿਬ ਦੀ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਹਲਕਾ ਇੰਚਾਰਜ ਰਮਨ ਬਹਿਲ ਅਤੇ ਸਰਪੰਚ ਸਤਨਾਮ ਸਿੰਘ ਬੋਪਾਰਾਏ ਦੀ ਮਿਹਨਤ ਸਦਕਾ ਪਿੰਡ ਵਾਸੀਆਂ ਨੂੰ ਸ਼ਮਸ਼ਾਨਘਾਟ ਅਤੇ ਪਿੰਡ ਦੀ ਹਰ ਨੁੱਕੜ ’ਤੇ ਹੈਂਡ ਪੰਪ ਲਗਵਾ ਕੇ ਸਾਫ਼ ਸੁਥਰੇ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ ਗਈ । ਸਰਪੰਚ ਸਤਨਾਮ ਸਿੰਘ ਬੋਪਾਰਾਏ ਨੇ ਦੱਸਿਆ ਕਿ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਦੇਣਾ ਅਤੇ ਸ਼ਮਸ਼ਾਨਘਾਟ ਦੀ ਸਾਂਭ ਸੰਭਾਲ ਕਰਨਾ ਸਾਡੀ ਪਹਿਲੀ ਜ਼ਿੰਮੇਵਾਰੀ ਹੈ । ਉਨ੍ਹਾਂ ਕਿਹਾ ਕਿ ਮਾਨ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਰਮਨ ਬਹਿਲ ਦੇ ਮਿਲੇ ਸਹਿਯੋਗ ਨਾਲ ਪਿੰਡ ਦੇ ਸ਼ਮਸ਼ਾਨਘਾਟ ਦੀ ਸਫਾਈ, ਮੁਰੰਮਤ ਅਤੇ ਚਾਰਦੀਵਾਰੀ ਦਾ ਕੰਮ ਕੀਤਾ ਜਾ ਰਿਹਾ ਹੈ । ਪਿੰਡ ਵਾਸੀਆਂ ਨੇ ਮਾਨ ਸਰਕਾਰ ਦੇ ਇਸ ਉਪਰਾਲੇ, ਰਮਨ ਬਹਿਲ ਅਤੇ ਸਰਪੰਚ ਸਤਨਾਮ ਸਿੰਘ ਵਲੋਂ ਕਰਵਾਏ ਗਏ ਵਿਕਾਸ ਦੇ ਕੰਮਾਂ ਦੀ ਸ਼ਲਾਘਾ ਕੀਤੀ ।