04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਡਿਵਾਇਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਖੇਡ ਮੁਕਾਬਲੇ ਕਰਵਾਏ

ਬਟਾਲਾ, 3 ਨਵੰਬਰ (ਸਤਿੰਦਰ ਸਿੰਘ)-ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਸਕੂਲ ਪ੍ਰਬੰਧਕਾਂ ਦੀ ਅਗਵਾਈ ਅਤੇ ਸਕੂਲ ਪ੍ਰਿੰਸੀਪਲ ਕੁਲਬੀਰ ਕੌਰ ਦੀ ਅਗਵਾਈ ਹੇਠ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਹੁਨਰ ਦਾ ਬਾਖ਼ੂਬੀ ਢੰਗ ਨਾਲ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 04-11-2026
ਬਟਾਲਾ, 3 ਨਵੰਬਰ (ਸਤਿੰਦਰ ਸਿੰਘ)-ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਸਕੂਲ ਪ੍ਰਬੰਧਕਾਂ ਦੀ ਅਗਵਾਈ ਅਤੇ ਸਕੂਲ ਪ੍ਰਿੰਸੀਪਲ ਕੁਲਬੀਰ ਕੌਰ ਦੀ ਅਗਵਾਈ ਹੇਠ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਹੁਨਰ ਦਾ ਬਾਖ਼ੂਬੀ ਢੰਗ ਨਾਲ ਪ੍ਰਦਰਸ਼ਨ ਕੀਤਾ। ਖੇਡ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ 100 , 200, 400 ਮੀਟਰ ਦੌੜ, ਰਿਲੇਅ ਦੌੜ, ਲੰਬੀ ਛਾਲ, ਰੱਸਾਕੱਸੀ, ਖੋ-ਖੋ, ਜੈਵਲਿਨ ਥਰੋਅ, ਕਬੱਡੀ, ਸ਼ਾਟਪੁੱਟ ਅਤੇ ਪੈਰਾਮਿੰਡ ਆਦਿ ਖੇਡ ਮੁਕਾਬਲਿਆਂ ਵਿਚ ਹਿੱਯਾ ਲਿਆ। ਛੋਟੇ ਬੱਚਿਆਂ ਲਈ ਉਨ੍ਹਾਂ ਦੀਆਂ ਉਮਰ ਸਮਰੱਥਾ ਅਨੁਸਾਰ ਦਿਲਚਸਪ ਖੇਡ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਬੱਚਿਆਂ ਨੇ ਖੂਬ ਮਨੋਰੰਜਨ ਕੀਤਾ। ਇਸ ਮੌਕੇ ਪ੍ਰਿੰਸੀਪਲ ਕੁਲਬੀਰ ਕੌਰ ਨੇ ਕਿਹਾ ਕਿ ਖੇਡ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮ ਵਿਸ਼ਵਾਸ, ਅਨੁਸ਼ਾਸਨ, ਟੀਮ ਭਾਵਨਾ ਵਰਗੇ ਗੁਣਾ ਦਾ ਵਿਕਾਸ ਕਰਨਾ ਹੈ। ਇਸ ਮੌਕੇ ਸਕ ੂਲ ਪ੍ਰਬੰਧਕਾਂ ਅਤੇ ਸਕੂਲ ਪ੍ਰਿੰਸੀਪਲ ਨੇ ਅਧਿਆਪਕਾਂ ਦੀ ਅਗਵਾਈ ਅਤੇ ਵਿਦਿਆਰਥੀਆਂ ਦੇ ਉਤਸ਼ਾਹ ਤੇ ਮਿਹਨਤ ਦੀ ਸ਼ਾਲਾਘਾ ਕੀਤੀ। ਅੰਤ ਵਿਚ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਤਮਗੇ ਅਤੇ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤਰ੍ਹਾਂ ਖੇਡ ਮੁਕਾਬਲੇ ਰਾਸ਼ਟਰੀ ਗਾਣ ਨਾਲ ਸੰਪੰਨ ਹੋਏ। ਇਸ ਮੌਕੇ ਸਮੂਹ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਛੋਟੀ ਉਮਰ ਵਿਚ ਸੁਨੀਲ ਨੇ ਪੀਤਾ ਸੀ ਸ਼ਹਾਦਤ ਦਾ ਜਾਮ ਸ਼ਰਧਾਂਜਲੀ ਸਮਾਗਮ ਅੱਜ ਅਗਲੀ ਖ਼ਬਰ ਕਿਸਾਨਾਂ ਨੂੰ ਕਣਕ ਦੇ ਉੱਨਤ ਬੀਜਾਂ ’ਤੇ ਮਿਲ ਰਹੀ 50 ਫ਼ੀਸਦੀ ਸਬਸਿਡੀ, 900 ਰੁਪਏ ’ਚ ਮਿਲੇਗਾ 40 ਕਿਲੋ ਦਾ ਥੈਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।