04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਪਿੰਡ ਕੋਟਲੀ ਮੁਗਲਾਂ ਵਿਖੇ ਬਣੇ ਕਮਿਊਨਿਟੀ ਹਾਲ ਦਾ ਕੈਬਨਿਟ ਮੰਤਰੀ ਨੇ ਕੀਤਾ ਉਦਘਾਟਨ

ਤਾਰਾਗੜ੍ਹ, 3 ਨਵੰਬਰ (ਸੋਹਨ ਲਾਲ)- ਵਿਧਾਨ ਸਭਾ ਹਲਕਾ ਭੋਆ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਪਿੰਡ ਕੋਟਲੀ ਮੁਗਲਾਂ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਹਲਕਾ ਭੋਆ ਦੀਆਂ ਕਰੀਬ 50 ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ 2 ਕਰੋੜ 56 ਲੱਖ ਰੁਪਏ ਦੀਆਂ ਗਰਾਂਟਾਂ ਵੰਡੀਆਂ ਗਈਆਂ ।

ਕਮਿਊਨਿਟੀ ਹਾਲ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਵੱਖ-ਵੱਖ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈਕ ਦਿੰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ। ਤਸਵੀਰ: ਸੋਹਨ ਲਾਲ 04-11-2026
ਤਾਰਾਗੜ੍ਹ, 3 ਨਵੰਬਰ (ਸੋਹਨ ਲਾਲ)- ਵਿਧਾਨ ਸਭਾ ਹਲਕਾ ਭੋਆ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਪਿੰਡ ਕੋਟਲੀ ਮੁਗਲਾਂ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਹਲਕਾ ਭੋਆ ਦੀਆਂ ਕਰੀਬ 50 ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ 2 ਕਰੋੜ 56 ਲੱਖ ਰੁਪਏ ਦੀਆਂ ਗਰਾਂਟਾਂ ਵੰਡੀਆਂ ਗਈਆਂ । ਇਸ ਤੋਂ ਇਲਾਵਾ ਪਿੰਡ ਕੋਟਲੀ ਮੁਗਲਾਂ ਵਿਖੇ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਕਮਿਊਨਿਟੀ ਹਾਲ ਦਾ ਉਦਘਾਟਨ ਕਰਕੇ ਇਸ ਨੂੰ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ । ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਆਪਣੇ ਪਿਆਰੇ ਲੋਕਾਂ ਵਿਚ ਆ ਕੇ ਉਨ੍ਹਾਂ ਨੂੰ ਹਮੇਸ਼ਾ ਖੁਸ਼ੀ ਮਹਿਸੂਸ ਹੁੰਦੀ ਹੈ । ਉਨ੍ਹਾਂ ਕਿਹਾ ਕਿ ਕੋਟਲੀ-ਭੋਆ ਸੜਕ ਦਾ ਨਿਰਮਾਣ ਤੇ ਚੌੜਾ ਕਰਨ ਦਾ ਕੰਮ ਵੀ ਮੁਕੰਮਲ ਕੀਤਾ ਗਿਆ ਹੈ, ਜੋ ਇਲਾਕੇ ਦੇ ਲੋਕਾਂ ਲਈ ਆਵਾਜਾਈ ਦੀ ਸਹੂਲਤ ਵਿਚ ਵਾਧਾ ਕਰੇਗਾ। ਇਸ ਮੌਕੇ ਅਰਸ਼ਦੀਪ ਸਿੰਘ ਲੁਬਾਣਾ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰੀਤ ਕੌਰ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਪਠਾਨਕੋਟ, ਪਵਨ ਭਾਰਦਵਾਜ ਚੇਅਰਮੈਨ ਬਲਾਕ ਸੰਮਤੀ ਘਰੋਟਾ, ਸੂਬੇਦਾਰ ਕੁਲਵੰਤ ਸਿੰਘ ਬਲਾਕ ਪ੍ਰਧਾਨ, ਸੁਰਜੀਤ ਲਵਲੀ ਸਰਪੰਚ ਮਜੀਰੀ, ਸੋਹਨ ਲਾਲ ਸ਼ਾਹਪੁਰ ਕੰਢੀ, ਸੋਹਨ ਲਾਲ ਸਰਪੰਚ ਕੋਟਲੀ ਮੁਗਲਾਂ, ਟੋਨੀ ਕੋਟਲੀ, ਬਲਾਕ ਪ੍ਰਧਾਨ ਬਲਵੀਰ ਫੌਜੀ, ਬਲਾਕ ਪ੍ਰਧਾਨ ਰਾਜੇਸ਼ ਕੋਟ ਭੱਟੀਆਂ, ਬਲਾਕ ਪ੍ਰਧਾਨ ਪ੍ਰਵੀਨ ਕੁਮਾਰ ਤੇ ਹੋਰ ਹਾਜ਼ਰ ਸਨ ।
ਪਿਛਲੀ ਖ਼ਬਰ ਰੈਕੋਨੈਕਟ ਖੇਲੋ ਬੈਡਮਿੰਟਨ ਚੈਂਪੀਅਨਸ਼ਿਪ ’ਚ ਰਾਜਵੀਰ ਡੋਗਰਾ ਨੇ ਹਾਸਿਲ ਕੀਤਾ ਤੀਜਾ ਸਥਾਨ ਅਗਲੀ ਖ਼ਬਰ ਸੰਕਲਪ ਸੇਵਾ ਸੰਸਥਾ ਵਲੋਂ ਦੀਵਾਲੀ ਮੌਕੇ ਵਿਸ਼ੇਸ਼ ਸਮਾਗਮ ਵਾਤਾਵਰਨ ਪੱਖੀ ਦੀਵਾਲੀ ਮਨਾਉਣ ਲਈ ਕੀਤਾ ਪ੍ਰੇਰਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।