05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

150 ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ, 30 ਦੇ ਮੁਫ਼ਤ ਅਪਰੇਸ਼ਨ ਹੋਣਗੇ, 80 ਲੋਕਾਂ ਨੂੰ ਐਨਕਾਂ ਵੰਡੀਆਂ

ਪਠਾਨਕੋਟ, 4 ਨਵੰਬਰ (ਸੰਧੂ)- ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸਮਾਜ ਸੇਵੀ ਸ੍ਰੀਜਲ ਗੁਪਤਾ ਵਲੋਂ ਲੋੜਵੰਦ ਲੋਕਾਂ ਦੀਆਂ ਅੱਖਾਂ ਦੀ ਰੌਸ਼ਨੀ ਪਰਤਾਉਣ ਦੇ ਉਦੇਸ਼ ਨਾਲ ‘ਮਿਸ਼ਨ ਰੌਸ਼ਨੀ’ ਦੀ ਸ਼ੁਰੂਆਤ ਕੀਤੀ ਗਈ । ਇਸ ਤਹਿਤ ਬੁੱਧਵਾਰ ਨੂੰ ਆਨੰਦਪੁਰ ਰੜਾ ਵਿਖੇ ਡਾ: ਸੁਧੀਰ ਕਲੀਨਿਕ ਵਿਚ ਮੁਫ਼ਤ ਅੱਖਾਂ ਦੀ ਜਾਂਚ ਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ ।

ਅਜੀਤ ਡੈਸਕ 05-11-2026
ਪਠਾਨਕੋਟ, 4 ਨਵੰਬਰ (ਸੰਧੂ)- ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸਮਾਜ ਸੇਵੀ ਸ੍ਰੀਜਲ ਗੁਪਤਾ ਵਲੋਂ ਲੋੜਵੰਦ ਲੋਕਾਂ ਦੀਆਂ ਅੱਖਾਂ ਦੀ ਰੌਸ਼ਨੀ ਪਰਤਾਉਣ ਦੇ ਉਦੇਸ਼ ਨਾਲ ‘ਮਿਸ਼ਨ ਰੌਸ਼ਨੀ’ ਦੀ ਸ਼ੁਰੂਆਤ ਕੀਤੀ ਗਈ । ਇਸ ਤਹਿਤ ਬੁੱਧਵਾਰ ਨੂੰ ਆਨੰਦਪੁਰ ਰੜਾ ਵਿਖੇ ਡਾ: ਸੁਧੀਰ ਕਲੀਨਿਕ ਵਿਚ ਮੁਫ਼ਤ ਅੱਖਾਂ ਦੀ ਜਾਂਚ ਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ । ਕੈਂਪ ਦੇ ਪਹਿਲੇ ਦਿਨ ਡਾਕਟਰਾਂ ਦੀ ਟੀਮ ਵਲੋਂ 150 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ ਵਿਚੋਂ 30 ਮਰੀਜ਼ਾਂ ਨੂੰ ਅਪ੍ਰੇਸ਼ਨ ਲਈ ਚੁਣਿਆ ਗਿਆ। ਇਨ੍ਹਾਂ ਸਾਰੇ ਮਰੀਜ਼ਾਂ ਦੇ ਡਾ: ਕੇ.ਡੀ. ਸਿੰਘ ਹਸਪਤਾਲ ਵਿਚ ਬਿਲਕੁਲ ਮੁਫ਼ਤ ਅਪਰੇਸ਼ਨ ਕੀਤੇ ਜਾਣਗੇ। ਇਸ ਤੋਂ ਇਲਾਵਾ 80 ਲੋੜਵੰਦ ਲੋਕਾਂ ਨੂੰ ਮੁਫ਼ਤ ਐਨਕਾਂ ਵੀ ਵੰਡੀਆਂ ਗਈਆਂ। ਇਸ ਮੁਹਿੰਮ ਤਹਿਤ 200 ਅੱਖਾਂ ਦੇ ਮੁਫ਼ਤ ਅਪਰੇਸ਼ਨ ਕਰਵਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਲਾਭਪਾਤਰੀਆਂ ਨੂੰ ਮੁਫ਼ਤ ਬੀਮਾ (ਸੁਰੱਖਿਆ ਕਵਚ) ਦੀ ਸਹੂਲਤ ਵੀ ਦਿੱਤੀ ਜਾਵੇਗੀ । ਸ੍ਰਿਜਲ ਗੁਪਤਾ ਨੇ ਕਿਹਾ ਕਿ ਦੀਵਾਲੀ ਰੌਸ਼ਨੀਆਂ ਦਾ ਤਿਉਹਾਰ ਹੈ ਅਤੇ ਇਸ ਮੌਕੇ ਲੋੜਵੰਦਾਂ ਦੇ ਜੀਵਨ ਵਿੱਚੋਂ ਹਨੇਰਾ ਦੂਰ ਕਰਨਾ ਹੀ ਇਸ ਮੁਹਿੰਮ ਦਾ ਮੁੱਖ ਉਦੇਸ਼ ਹੈ। ਕੈਂਪ ਵਿੱਚ ਪਹੁੰਚੇ ਬਜ਼ੁਰਗਾਂ ਤੇ ਸਥਾਨਕ ਲੋਕਾਂ ਨੇ ਇਸ ਨੇਕ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਸ੍ਰਿਜਲ ਗੁਪਤਾ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸਕੂਲ ਦੇ ਵਿਹੜੇ ’ਚ ਲਗਾਈ ਜਾਵੇਗੀ ਸ਼ਹੀਦ ਸਿਪਾਹੀ ਦਾ ਬੁੱਤ - ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਗਲੀ ਖ਼ਬਰ ਸੂਬਾ ਪੱਧਰੀ ਜੂਡੋ ਮੁਕਾਬਲਿਆਂ ’ਚ ਜਿੱਤਿਆ ਚਾਂਦੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।