ਫੈਂਸਿੰਗ ’ਚ ਰਾਸ਼ਟਰੀ ਪੱਧਰ ’ਤੇ ਪੰਜਾਬ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਦੀ ਹੋਈ ਚੋਣ
ਗੁਰਦਾਸਪੁਰ, 4 ਨਵੰਬਰ (ਚੱਕਰਾਜਾ)- ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸੇਖੂਪੁਰ ਦੇ ਹੋਣਹਾਰ ਵਿਦਿਆਰਥੀ ਪ੍ਰਤੀਕ ਸ਼ਰਮਾ ਦੀ ਫੈਂਸਿੰਗ (ਤਲਵਾਰਬਾਜ਼ੀ) ’ਚ 37 ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ’ਚ ਚੋਣ ਹੋਈ ਹੈ। ਪਟਿਆਲਾ ਵਿਖੇ ਕਰਵਾਈ ਗਈ ਸਟੇਟ ਪੱਧਰੀ ਚੈਂਪੀਅਨਸ਼ਿਪ ’ਚ ਪ੍ਰਤੀਕ ਸ਼ਰਮਾ ਵਲੋਂ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਅਕਤੀਗਤ ਬਰਾਊਂਜ਼ ਮੈਡਲ ਹਾਸਲ ਕੀਤਾ ਤੇ ਦਸੰਬਰ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਣ ਵਾਲੀ ਨੈਸ਼ਨਲ ’ਚ ਆਪਣਾ ਸਥਾਨ ਪੱਕਾ ਕੀਤਾ।
ਫੈਂਸਿੰਗ ਵਿਚ ਕਾਂਸੀ ਦਾ ਤਗਮਾ ਹਾਸਲ ਕਰਨ ਵਾਲਾ ਖਿਡਾਰੀ ਪ੍ਰਤੀਕ ਸ਼ਰਮਾ। ਅਜੀਤ ਤਸਵੀਰ
05-11-2026