ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਅਹੁਦੇਦਾਰਾਂ ਤੇ ਸਰਪੰਚਾਂ ਪੰਚਾਂ ਨਾਲ ਮੀਟਿੰਗ
ਦੀਨਾਨਗਰ, 5 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਦੀਨਾਨਗਰ ਵਿਧਾਨ ਸਭਾ ਹਲਕੇ ਦੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ, ਸਰਪੰਚਾਂ, ਪੰਚਾਂ ਤੇ ਵਰਕਰਾਂ ਦੀ ਮੀਟਿੰਗ ਪਾਰਟੀ ਦਫਤਰ ਅੱਬਲਖੈਰ ਵਿਖੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ਉਲੀਕੀ ਗਈ।
ਮ
ਮੀਟਿੰਗ ਦੌਰਾਨ ਪਾਰਟੀ ਅਹੁਦੇਦਾਰਾਂ, ਸਰਪੰਚਾਂ, ਪੰਚਾਂ ਤੇ ਵਰਕਰਾਂ ਦੇ ਨਾਲ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ । ਤਸਵੀਰ: ਘੁੰਮਣ
06-11-2026
ਦੀਨਾਨਗਰ, 5 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਦੀਨਾਨਗਰ ਵਿਧਾਨ ਸਭਾ ਹਲਕੇ ਦੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ, ਸਰਪੰਚਾਂ, ਪੰਚਾਂ ਤੇ ਵਰਕਰਾਂ ਦੀ ਮੀਟਿੰਗ ਪਾਰਟੀ ਦਫਤਰ ਅੱਬਲਖੈਰ ਵਿਖੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ਉਲੀਕੀ ਗਈ। ਮੀਟਿੰਗ ਦੌਰਾਨ ਹਲਕੇ ਦੇ ਕੋਨੇ-ਕੋਨੇ ਤੋਂ ਪਹੁੰਚੇ ਪਾਰਟੀ ਦੇ ਬਲਾਕ ਪ੍ਰਧਾਨਾਂ, ਬਲਾਕ ਸੰਮਤੀ ਮੈਂਬਰਾਂ, ਸਰਪੰਚਾਂ ਤੇ ਹੋਰ ਅਹੁਦੇਦਾਰਾਂ ਨੇ ਸੰਬੋਧਨ ਦੌਰਾਨ ਕਿਹਾ ਕਿ ਦੀਨਾਨਗਰ ਹਲਕੇ ਦਾ ਹਰੇਕ ਵਰਕਰ ਇਮਾਨਦਾਰੀ ਨਾਲ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰ ਰਿਹਾ ਹੈ ਜਿਸ ਸਦਕਾ ਆਉਂਦੀਆਂ ਵਿਧਾਨਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀਨਾਨਗਰ ਹਲਕੇ ਤੋਂ ਸ਼ਾਨਦਾਰ ਜਿੱਤ ਹਾਸਲ ਕਰੇਗੀ। ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਵਿਰੋਧੀ ਪਾਰਟੀਆਂ ਨੂੰ ਵੰਗਾਰਦਿਆਂ ਕਿਹਾ ਕਿ ਵਿਰੋਧੀ ਚਾਹੇ ਜਿੰਨੀਆਂ ਮਰਜ਼ੀ ਸਾਜ਼ਿਸ਼ਾਂ ਘੜ ਲੈਣ ਜਾਂ ਭਰਮ ਭੁਲੇਖੇ ਪੈਦਾ ਕਰਨ ਦੀ ਕੋਸ਼ਿਸ਼ ਕਰਨ, ਪਰ ਸਾਡੀ ਇਕਜੁੱਟਤਾ ਨੂੰ ਕੋਈ ਤੋੜ ਨਹੀਂ ਸਕਦਾ। ਸ਼ਮਸ਼ੇਰ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਦੀਨਾਨਗਰ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਜਾ ਰਹੇ ਹਨ ।