06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਰੇਹਮਾ ਇੰਟਰਨੈਸ਼ਨਲ ਸਕੂਲ ’ਚ ਤਿੰਨ ਰੋਜ਼ਾ ਖੇਡ ਮੇਲਾ ਉਤਸ਼ਾਹ ਨਾਲ ਮਨਾਇਆ

ਪਠਾਨਕੋਟ, 5 ਨਵੰਬਰ (ਸੰਧੂ)-ਰੇਹਮਾ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਬੇਨੀ ਓਮਨ ਦੀ ਅਗਵਾਈ ਹੇਠ ਤਿੰਨ ਰੋਜ਼ਾ ਖੇਡ ਮੇਲਾ ਕਰਵਾਇਆ ਗਿਆ। ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਜੋੜਨਾ ਤੇ ਸਰੀਰਕ ਤੰਦਰੁਸਤੀ ਪ੍ਰਤੀ ਜਾਗਰੂਕ ਕਰਨਾ ਸੀ।

ਅਜੀਤ ਡੈਸਕ 06-11-2026
ਪਠਾਨਕੋਟ, 5 ਨਵੰਬਰ (ਸੰਧੂ)-ਰੇਹਮਾ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਬੇਨੀ ਓਮਨ ਦੀ ਅਗਵਾਈ ਹੇਠ ਤਿੰਨ ਰੋਜ਼ਾ ਖੇਡ ਮੇਲਾ ਕਰਵਾਇਆ ਗਿਆ। ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਜੋੜਨਾ ਤੇ ਸਰੀਰਕ ਤੰਦਰੁਸਤੀ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਸੀ.ਐਸ.ਸੀ. ਸੁਸਾਇਟੀ ਤੋਂ ਅਨੁਜ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਖੇਡ ਮੇਲੇ ਦੌਰਾਨ ਲੰਬੀ ਛਾਲ, ਉੱਚੀ ਛਾਲ, ਡੱਡੂ ਦੌੜ, 100 ਮੀਟਰ ਦੌੜ ਤੇ ਮਿਊਜ਼ੀਕਲ ਚੇਅਰ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਸਮਾਪਤੀ ਸਮਾਗਮ ਵਿਚ ਮਾਰਕਿਟ ਕਮੇਟੀ ਪਠਾਨਕੋਟ ਦੇ ਚੇਅਰਮੈਨ ਸਮੀਰ ਸ਼ਾਰਦਾ ਤੇ ਵਾਰਡ ਨੰਬਰ-14 ਦੇ ਕੌਂਸਲਰ ਸੁਰਿੰਦਰ ਰਾਹੀ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ । ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ । ਪ੍ਰਿੰਸੀਪਲ ਬੇਨੀ ਓਮਨ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਜ਼ਰੂਰੀ ਹਨ।
ਪਿਛਲੀ ਖ਼ਬਰ ਡੀ.ਡੀ.ਆਈ. ਸਕੂਲ ਪਿੰਡੀ ਦੀਆਂ ਵਿਦਿਆਰਥਣਾਂ ਨੇ ਪੰਜਾਬ ਪੱਧਰੀ ਪੇਂਟਿੰਗ ਮੁਕਾਬਲਿਆਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਨੇ ਜਿੱਤੇ 15 ਸੋਨ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।