07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਜੈਮਸ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਬਟਾਲਾ, 6 ਨਵੰਬਰ (ਸਤਿੰਦਰ ਸਿੰਘ)-ਜੈਮਸ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਨੂੰ ਬੜੇ ਉਤਸ਼ਾਹ, ਉਮੰਗ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਵਾਤਾਵਰਨ ਰੌਸ਼ਨੀ, ਖੁਸ਼ੀਆਂ ਤੇ ਧਾਰਮਿਕ ਭਾਵਨਾਵਾਂ ਨਾਲ ਸਰੋਬਰ ਨਜ਼ਰ ਆਇਆ।

ਅਜੀਤ ਡੈਸਕ 07-11-2026
ਬਟਾਲਾ, 6 ਨਵੰਬਰ (ਸਤਿੰਦਰ ਸਿੰਘ)-ਜੈਮਸ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਨੂੰ ਬੜੇ ਉਤਸ਼ਾਹ, ਉਮੰਗ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਵਾਤਾਵਰਨ ਰੌਸ਼ਨੀ, ਖੁਸ਼ੀਆਂ ਤੇ ਧਾਰਮਿਕ ਭਾਵਨਾਵਾਂ ਨਾਲ ਸਰੋਬਰ ਨਜ਼ਰ ਆਇਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਰੰਗੋਲੀ, ਦੀਪ ਸਜਾਵਟ ਤੇ ਹੋਰ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ ਕੀਤਾ। ਸਕੂਲ ਦਾ ਸਮੁੱਚਾ ਵਾਤਾਵਰਨ ਖੁਸ਼ੀਆਂ, ਰੌਸ਼ਨੀ ਤੇ ਸੱਭਿਆਚਾਰਕ ਰੰਗਾਂ ਨਾਲ ਭਰਪੂਰ ਰਿਹਾ। ਇਸ ਮੌਕੇ ਵਿਦਿਆਰਥੀਆਂ ਵਲੋਂ ਤਿਉਹਾਰ ਨਾਲ ਸਬੰਧਿਤ ਪੋਸਟਰ ਬਣਾਉਣ, ਸਜਾਵਟੀ ਕਲਾ ਕਿਰਤਾਂ ਤਿਆਰ ਕੀਤੀਆਂ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਦੀਵਾਲੀ ਦੇ ਸੰਦੇਸ਼ ਨੂੰ ਦਰਸਾਉਂਦੇ ਹੋਏ ਭਾਸ਼ਣਾਂ, ਕਵਿਤਾਵਾਂ ਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਰਜਿੰਦਰ ਸਿੰਘ ਸਾਂਘਾ, ਮੈਨੇਜਿੰਗ ਡਾਇਰੈਕਟਰ ਮਨਜੀਤ ਕੌਰ ਸਾਂਘਾ ਤੇ ਪ੍ਰਿੰਸੀਪਲ ਸ੍ਰੀਮਤੀ ਚਾਰੂ ਸਿੰਘ ਪੰਨੂੰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਸਾਰਿਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਤੇ ਸਮਾਜ ਵਿਚ ਪਿਆਰ, ਸਦਭਾਵਨਾ ਤੇ ਭਾਈਚਾਰਕ ਸਾਂਝ ਦਾ ਸੰਦੇਸ਼ ਫੈਲਾਉਣ ਲਈ ਪ੍ਰੇਰਿਤ ਕੀਤਾ। ਇਹ ਸਮਾਗਮ ਗਿਆਨ, ਪ੍ਰੰਪਰਾ ਤੇ ਆਧੁਨਿਕ ਸਿੱਖਿਆ ਦੇ ਸੁੰਦਰ ਸੁਮੇਲ ਦੀ ਮਿਸਾਲ ਬਣਿਆ।
ਪਿਛਲੀ ਖ਼ਬਰ ਪੰਜਾਬ ਅੰਦਰ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣ ਨੂੰ ਹੋਏ ਉਤਾਵਲੇ- ਚਾਵਲਾ ਅਗਲੀ ਖ਼ਬਰ ਜੁਆਇੰਟ ਫੋਰਮ ਅਤੇ ਏਕਤਾ ਮੰਚ ਵਲੋਂ ਕੀਤੀ ਗਈ ਸਾਂਝੀ ਕਨਵੈਨਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।