07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਇੰਦਰਜੀਤ ਸਿੰਘ ਬਾਗੀ ਨੇ ਦੀਵਾਲੀ ਦੇ ਤਿਉਹਾਰ ’ਤੇ ਭਾਈ ਗੁਰਦਾਸ ਕਾਨਵੈਂਟ ਸਕੂਲ ਦੇ ਸਮੂਹ ਸਟਾਫ ਨੂੰ ਕੀਤਾ ਸਨਮਾਨਿਤ

ਗੁਰਦਾਸਪੁਰ, 6 ਨਵੰਬਰ (ਚੱਕਰਾਜਾ)- ਭਾਈ ਗੁਰਦਾਸ ਕਾਨਵੈਂਟ ਮਿਡਲ ਸਕੂਲ ਟੋਟਾ ਵਿਖੇ ਅੱਜ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਇਕ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਕੂਲ ’ਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਸਟਾਫ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ । ਇਸ ਸਮੇਂ ਪੰਜਾਬ ਟੂਰਿਜ਼ਮ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਬਾਗੀ ਵਲੋਂ ਉਨ੍ਹਾਂ ਨਾਲ ਪਿਛਲੇ 20 ਸਾਲਾਂ ਤੋਂ ਵਫਾਦਾਰੀ ਨਾਲ ਡਰਾਈਵਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਡਰਾਈਵਰ ਸੁੱਖਚੈਨ ਸਿੰਘ ਦਾ ਵਿਸ਼ੇਸ਼ ਸਨਮਾਨ ਕਰਦਿਆਂ ਉਨ੍ਹਾਂ ਨੂੰ ਕਾਰ ਤੋਹਫੇ ਵਜੋਂ ਦਿੱਤੀ ਗਈ ਤੇ ਇੰਦਰਜੀਤ ਸਿੰਘ ਬਾਗੀ ਦੇ ਵੱਡੇ ਸਪੁੱਤਰ ਸਿਵਲ ਜੱਜ ਰਵਤੇਸ਼ਇੰਤਰਜੀਤ ਸਿੰਘ ਵਲੋਂ ਡਰਾਈਵਰ ਦੇ ਬੱਚਿਆਂ ਦੀ ਉੱਚੇਰੀ ਸਿੱਖਿਆ ਤੱਕ ਪੜ੍ਹਾਈ ਦੇ ਖਰਚੇ ਦੀ ਜ਼ਿੰਮੇਵਾਰੀ ਚੁੱਕੀ ਗਈ।

ਦੀਵਾਲੀ ਦੇ ਤਿਉਹਾਰ ’ਤੇ ਸਟਾਫ ਨੂੰ ਤੋਹਫੇ ਦੇ ਕੇ ਸਨਮਾਨਿਤ ਕਰਦੇ ਹੋਏ ਇੰਦਰਜੀਤ ਸਿੰਘ ਬਾਗੀ। ਨਾਲ ਉਨ੍ਹਾਂ ਦੀ ਪਤਨੀ ਚਰਨਜੀਤ ਕੌਰ ਅਤੇ ਪਰਿਵਾਰਕ ਮੈਂਬਰ। ਤਸਵੀਰ: ਚੱਕਰਾਜਾ 07-11-2026
ਗੁਰਦਾਸਪੁਰ, 6 ਨਵੰਬਰ (ਚੱਕਰਾਜਾ)- ਭਾਈ ਗੁਰਦਾਸ ਕਾਨਵੈਂਟ ਮਿਡਲ ਸਕੂਲ ਟੋਟਾ ਵਿਖੇ ਅੱਜ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਇਕ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਕੂਲ ’ਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਸਟਾਫ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ । ਇਸ ਸਮੇਂ ਪੰਜਾਬ ਟੂਰਿਜ਼ਮ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਬਾਗੀ ਵਲੋਂ ਉਨ੍ਹਾਂ ਨਾਲ ਪਿਛਲੇ 20 ਸਾਲਾਂ ਤੋਂ ਵਫਾਦਾਰੀ ਨਾਲ ਡਰਾਈਵਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਡਰਾਈਵਰ ਸੁੱਖਚੈਨ ਸਿੰਘ ਦਾ ਵਿਸ਼ੇਸ਼ ਸਨਮਾਨ ਕਰਦਿਆਂ ਉਨ੍ਹਾਂ ਨੂੰ ਕਾਰ ਤੋਹਫੇ ਵਜੋਂ ਦਿੱਤੀ ਗਈ ਤੇ ਇੰਦਰਜੀਤ ਸਿੰਘ ਬਾਗੀ ਦੇ ਵੱਡੇ ਸਪੁੱਤਰ ਸਿਵਲ ਜੱਜ ਰਵਤੇਸ਼ਇੰਤਰਜੀਤ ਸਿੰਘ ਵਲੋਂ ਡਰਾਈਵਰ ਦੇ ਬੱਚਿਆਂ ਦੀ ਉੱਚੇਰੀ ਸਿੱਖਿਆ ਤੱਕ ਪੜ੍ਹਾਈ ਦੇ ਖਰਚੇ ਦੀ ਜ਼ਿੰਮੇਵਾਰੀ ਚੁੱਕੀ ਗਈ। ਇਸ ਸਮੇਂ ਸ. ਬਾਗੀ ਦੀ ਪਤਨੀ ਚਰਨਜੀਤ ਕੌਰ, ਉਨ੍ਹਾਂ ਦੇ ਪੁੱਤਰ ਅਸਿਟੈਂਟ ਜ਼ਿਲ੍ਹਾ ਅਟਾਰਨੀ ਰਵਤੇਸ਼ਇੰਦਰਜੀਤ ਸਿੰਘ ਤੇ ਉਨ੍ਹਾਂ ਦੀ ਨੂੰਹ ਜੈਸਮੀਨ ਕੌਰ ਵਲੋਂ ਸਕੂਲ ਦੀਆਂ ਅਧਿਆਪਕਾਵਾਂ ਪੂਜਾ ਸ਼ਰਮਾ, ਹਰਪ੍ਰੀਤ ਕੌਰ , ਆਕਾਸ਼ਦੀਪ ਕੌਰ, ਸਹਿਜ, ਸਾਕਸ਼ੀ ਤੇ ਪੂਜਾ ਨੂੰ ਵੀ ਵਧੀਆ ਸੇਵਾਵਾਂ ਲਈ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਸਮੇਂ ਇੰਦਰਜੀਤ ਸਿੰਘ ਬਾਗੀ ਵਲੋਂ ਸੰਬੋਧਨ ਕਰਦਿਆਂ ਜਿੱਥੇ ਸਮੂਹ ਸਟਾਫ ਨੂੰ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਗਈ ਉੱਥੇ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਇਮਾਨਦਾਰੀ ਤੇ ਮਿਹਨਤ ਨਾਲ ਬੱਚਿਆਂ ਦਾ ਭਵਿੱਖ ਸੰਵਾਰਨ ਲਈ ਵਧੀਆ ਸੇਵਾਵਾਂ ਦਿੰਦੇ ਰਹਿਣ ਲਈ ਸਮੂਹ ਸਟਾਫ ਨੂੰ ਪ੍ਰੇਰਿਤ ਕੀਤਾ ਗਿਆ।
ਪਿਛਲੀ ਖ਼ਬਰ ਅੱਖਾਂ ਦਾ ਮੁਫਤ ਜਾਂਚ ਕੈਂਪ 10 ਨੂੰ ਅਗਲੀ ਖ਼ਬਰ ਭੁਪਿੰਦਰ ਸਿੰਘ ਲਾਡੀ ਸਰਵਾਲੀ ਤੇ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋਂ ਨੂੰ ਸਦਮਾ - ਮਾਤਾ ਬਲਬੀਰ ਕੌਰ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।