ਸ੍ਰੀ ਗੁਰੂ ਨਾਨਕ ਪਬਲਿਕ ਸਕੂਲ ਰਾਮ ਨਗਰ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਗੁਰਦਾਸਪੁਰ, 6 ਨਵੰਬਰ (ਚੱਕਰਾਜਾ)- ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮ ਨਗਰ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕ ਸਕੂਲ ਦੀ ਮੈਨੇਜਮੈਂਟ ਕਮੇਟੀ ਵਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ ਤੇ ਸਕੂਲ ਵਿਚ ਸਭਿਆਚਾਰਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਵਲੋਂ ਦਾਦਾ-ਦਾਦੀ ਅਤੇ ਨਾਨਾ-ਨਾਨੀ ਦੀ ਮਹੱਤਤਾ ਨੂੰ ਦਰਸਾਉਂਦੀਆਂ ਸੁੰਦਰ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ।
ਅਜੀਤ ਡੈਸਕ
07-11-2026