07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਭਾਜਪਾ ਆਗੂ ਲੈਕਚਰਾਰ ਸੁਰਿੰਦਰ ਪਾਲ ਨੇ ਪਿੰਡ ਸਾਬ ਚੱਕ ਦਾ ਕੀਤਾ ਦੌਰਾ

ਤਾਰਾਗੜ੍ਹ, 6 ਨਵੰਬਰ (ਸੋਹਨ ਲਾਲ)- ਤਾਰਾਗੜ੍ਹ ਦੇ ਅਧੀਨ ਆਉਂਦੇ ਪਿੰਡ ਸਾਬ ਚੱਕ ਵਿਖੇ ਭਾਜਪਾ ਆਗੂ ਲੈਕਚਰਾਰ ਸੁਰਿੰਦਰ ਪਾਲ ਨੇ ਦੌਰਾ ਕੀਤਾ । ਦੌਰੇ ਦੌਰਾਨ ਗੱਲਬਾਤ ਕਰਦਿਆਂ ਸੁਰਿੰਦਰ ਪਾਲ ਨੇ ਲੋਕਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਕੇਂਦਰ ਸਰਕਾਰ ਦੀਆਂ ਉਪਲੱਬਧੀਆਂ ਬਾਰੇ ਪਿੰਡ ਵਾਸੀਆਂ ਨੂੰ ਜਾਣੂ ਕਰਵਾਇਆ।

ਅਜੀਤ ਡੈਸਕ 07-11-2026
ਤਾਰਾਗੜ੍ਹ, 6 ਨਵੰਬਰ (ਸੋਹਨ ਲਾਲ)- ਤਾਰਾਗੜ੍ਹ ਦੇ ਅਧੀਨ ਆਉਂਦੇ ਪਿੰਡ ਸਾਬ ਚੱਕ ਵਿਖੇ ਭਾਜਪਾ ਆਗੂ ਲੈਕਚਰਾਰ ਸੁਰਿੰਦਰ ਪਾਲ ਨੇ ਦੌਰਾ ਕੀਤਾ । ਦੌਰੇ ਦੌਰਾਨ ਗੱਲਬਾਤ ਕਰਦਿਆਂ ਸੁਰਿੰਦਰ ਪਾਲ ਨੇ ਲੋਕਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਕੇਂਦਰ ਸਰਕਾਰ ਦੀਆਂ ਉਪਲੱਬਧੀਆਂ ਬਾਰੇ ਪਿੰਡ ਵਾਸੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਜੇ ਪੰਜਾਬ ਦਾ ਵਿਕਾਸ ਕਰਨਾ ਹੈ ਤਾਂ ਪੰਜਾਬ ਵਿਚ ਡਬਲ ਇੰਜਨ ਸਰਕਾਰ ਬਣਾਉਣਾ ਬਹੁਤ ਹੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਗਰਾਊਂਡ ਪੱਧਰ ’ਤੇ ਪਾਰਟੀ ਦੇ ਵਰਕਰਾਂ ਦਾ ਪੂਰਾ-ਪੂਰਾ ਮਾਨ ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 2027 ਵਿਧਾਨ ਸਭਾ ਚੋਣਾਂ ’ਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨਾ ਤੈਅ ਹੈ। ਇਸ ਮੌਕੇ ਸੁਭਾਸ਼ ਸਿੰਘ, ਸਾਬਕਾ ਸਰਪੰਚ ਕਰਨ ਸਿੰਘ, ਵਿਜੇ ਸਿੰਘ, ਬਲਵੀਰ ਸਿੰਘ, ਉਂਕਾਰ ਸਿੰਘ, ਰਾਕੇਸ਼ ਸਿੰਘ ਅਤੇ ਸੁਰਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਐਮ.ਡੀ.ਆਰ.ਐਸ.ਡੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਉਤਸ਼ਾਹ ਨਾਲ ਮਨਾਈ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਪਠਾਨਕੋਟ ਨੇ ਧੂਮਧਾਮ ਨਾਲ ਮਨਾਇਆ ਦੀਵਾਲੀ ਉਤਸਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।