08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ਵਿਖੇ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਬਟਾਲਾ, 7 ਨਵੰਬਰ (ਸਤਿੰਦਰ ਸਿੰਘ)- ਸੀ. ਬੀ.

ਅਜੀਤ ਡੈਸਕ 08-11-2026
ਬਟਾਲਾ, 7 ਨਵੰਬਰ (ਸਤਿੰਦਰ ਸਿੰਘ)- ਸੀ.ਬੀ.ਐੱਸ.ਈ. ਬੋਰਡ ਤੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਦੇਵ ਪਬਲਿਕ ਸਕੂਲ ਹਰਚੋਵਾਲ ਰੋਡ ਕਾਦੀਆਂ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਬਹੁਤ ਹੀ ਸ਼ਰਧਾ, ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਚੇਅਰਮੈਨ ਸਤਨਾਮ ਸਿੰਘ ਸੰਧੂ ਤੇ ਪ੍ਰਿੰਸੀਪਲ ਸੁਖਜਿੰਦਰ ਵੀਰ ਸਿੰਘ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਕੂਲ ਦਾ ਸਮੂਹ ਸਟਾਫ਼ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਿਹਾ। ਤਿਉਹਾਰ ਦੇ ਸਬੰਧ ਵਿਚ ਸਕੂਲ ਦੇ ਬੱਚਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਵਿਦਿਆਰਥੀਆਂ ਵਲੋਂ ਦੀਵੇ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਬੱਚਿਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਬਹੁਤ ਹੀ ਸੁੰਦਰ ਦੀਵੇ ਤਿਆਰ ਕੀਤੇ। ਇਸ ਦੇ ਨਾਲ ਹੀ ਬੱਚਿਆਂ ਨੇ ਆਪੋ-ਆਪਣੀਆਂ ਜਮਾਤਾਂ (ਕਮਰਿਆਂ) ਦੀ ਬਹੁਤ ਹੀ ਆਕਰਸ਼ਕ ਸਜਾਵਟ ਕੀਤੀ ਤੇ ਸਕੂਲ ਦੇ ਵੇਹੜੇ ਵਿੱਚ ਰੰਗ-ਬਿਰੰਗੀਆਂ ਰੰਗੋਲੀਆਂ ਬਣਾਈਆਂ। ਇਸ ਮੌਕੇ ਸਕੂਲ ਮੈਨੇਜਮੈਂਟ ਵਲੋਂ ਤਿਉਹਾਰ ਦੀਆਂ ਖ਼ੁਸ਼ੀਆਂ ਨੂੰ ਸਾਂਝਾ ਕਰਦੇ ਹੋਏ ਸਕੂਲ ਦੇ ਸਾਰੇ ਸਟਾਫ਼ ਤੇ ਸਾਰੇ ਕਰਮਚਾਰੀਆਂ ਨੂੰ ਬਹੁਤ ਹੀ ਸੋਹਣੇ ਗਿਫਟ (ਤੋਹਫ਼ੇ) ਦਿੱਤੇ ਗਏ। ਚੇਅਰਮੈਨ ਸਰਦਾਰ ਸਤਨਾਮ ਸਿੰਘ ਸੰਧੂ ਅਤੇ ਪ੍ਰਿੰਸੀਪਲ ਸੁਖਜਿੰਦਰ ਵੀਰ ਸਿੰਘ ਨੇ ਬੱਚਿਆਂ ਦੁਆਰਾ ਕੀਤੀ ਗਈ ਸਜਾਵਟ ਤੇ ਕਲਾ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਬੱਚਿਆਂ ਨੂੰ ਆਪਣੀ ਅਮੀਰ ਸੰਸਕ੍ਰਿਤੀ ਤੇ ਵਿਰਸੇ ਨਾਲ ਜੋੜਦੇ ਹਨ। ਇਸ ਮੌਕੇ ਸਮੂਹ ਸਟਾਫ਼ ਵਲੋਂ ਵੀ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਡਾਇਰੈਕਟਰ ਮਨਜਿੰਦਰ ਕੌਰ ਸੰਧੂ, ਰਜਿੰਦਰ ਕੌਰ, ਅਮਨਦੀਪ ਕੌਰ, ਨਵਪ੍ਰੀਤ, ਨਵਨੀਤ ਕੌਰ, ਅਰਵਿੰਦਰ, ਅਮਤੁਲ ਤੇ ਨਰਸਿੰਗ ਸਟਾਫ ਹਾਜ਼ਰ ਸੀ।
ਪਿਛਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ਵਿਚ ਦੀਵਾਲੀ ਦਾ ਤਿਓਹਾਰ ਮਨਾਇਆ ਅਗਲੀ ਖ਼ਬਰ ਗੁੱਡਵਿਲ ਸਕੂਲ ’ਚ ਗਰੀਨ ਦੀਵਾਲੀ ਮਨਾਉਣ ਸਬੰਧੀ ਲਿਆ ਪ੍ਰਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।