08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸੇਂਟ ਕਬੀਰ ਪਬਲਿਕ ਸਕੂਲ ਵਿਚ ਦੀਵਾਲੀ ਦਾ ਤਿਓਹਾਰ ਮਨਾਇਆ

ਬਟਾਲਾ, 7 ਨਵੰਬਰ (ਸਤਿੰਦਰ ਸਿੰਘ)- ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ (ਗੁਰਦਾਸਪੁਰ) ਵਿਚ ਰੰਗਾਂ ਤੇ ਉਮੰਗਾਂ ਨਾਲ ਭਰਿਆ ਖ਼ੁਸ਼ੀ ਪ੍ਰਗਟਾਉਂਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਐੱਸ.

ਅਜੀਤ ਡੈਸਕ 08-11-2026
ਬਟਾਲਾ, 7 ਨਵੰਬਰ (ਸਤਿੰਦਰ ਸਿੰਘ)- ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ (ਗੁਰਦਾਸਪੁਰ) ਵਿਚ ਰੰਗਾਂ ਤੇ ਉਮੰਗਾਂ ਨਾਲ ਭਰਿਆ ਖ਼ੁਸ਼ੀ ਪ੍ਰਗਟਾਉਂਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਐੱਸ.ਬੀ. ਨਾਯਰ ਦੀ ਪ੍ਰਧਾਨਗੀ ਹੇਠ ਰੰਗਾ-ਰੰਗ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਇਮਾਨੀ ਤੇ ਹਰਸ਼ਦੀਪ ਕੌਰ ਦੁਆਰਾ ਦਿਵਾਲੀ ਦੀ ਪਵਿੱਤਰਤਾ ਸੰਬੰਧੀ ਵਿਚਾਰ ਪੇਸ਼ ਕਰਦਿਆ ਕੀਤੀ। ਉਪਰੰਤ ਪ੍ਰੋਗਰਾਮ ਨੂੰ ਅੱਗੇ ਤੋਰਦਿਆਂ ਹੋਇਆਂ ਸਕੂਲ ਦੇ ਸੰਗੀਤ ਅਧਿਆਪਕ ਲਤਿਸ਼ ਜੋਸ਼ੀ ਤੇ ਲਖਵਿੰਦਰ ਸਿੰਘ ਦੀ ਮਦਦ ਨਾਲ ਸੱਤਵੀਂ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਬੰਦੀ ਛੋੜ ਦਾਤਾ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਮਹਿਮਾ ਭਰੇ ਮਧੁਰ ਸ਼ਬਦ ਅਤੇ ਸ਼੍ਰੀ ਰਾਮ ਜੀ ਦੇ ਅਯੋਧਿਆ ਵਾਪਸੀ ਨੂੰ ਸਮਰਪਿਤ ਭਜਨ ਗਾਇਨ ਕੀਤੇ। ਐਲ.ਕੇ.ਜੀ ਤੇ ਯੂ. ਕੇ.ਜੀ. ਦੇ ਵਿਦਿਆਰਥੀਆਂ ਦੁਆਰਾ ਸੁੰਦਰ ਡਾਂਸ ਦੀ ਪੇਸ਼ਕਾਰੀ ਕੀਤੀ ਗਈ। ਦੂਸਰੀ ਜਮਾਤ ਦੀ ਵਿਦਿਆਰਥਣ ਲਵਨੀਤ ਕੌਰ ਨੇ ਕਵਿਤਾ ਦੀ ਪੇਸ਼ਕਾਰੀ ਕਰ ਕੇ ਦਿਵਾਲੀ ਦੇ ਤਿਉਹਾਰ ਦੀ ਖ਼ੂਬਸੂਰਤੀ ਨੂੰ ਲੈਅਬੱਧ ਕੀਤਾ। ਇਸ ਦੇ ਨਾਲ ਸਕੂਲ ਦੇ ਪਹਿਲੀ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਿਚ ਦੀਵਾ-ਥਾਲੀ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਸਾਰੇ ਵਿਦਿਆਰਥੀਆਂ ਨੇ ਆਪਣੀਆਂ ਸੁੰਦਰ ਕਲਾ ਕ੍ਰਿਤੀਆਂ ਦਾ ਪ੍ਰਦਰਸ਼ਨ ਕੀਤਾ। ਉਪਰੰਤ ਸਕੂਲ ਦੇ ਚਾਰ ਹਾਉਸਾਂ ਵਿਚ ਰੰਗੋਲੀ ਮੁਕਾਬਲਾ ਕਰਵਾਇਆ ਗਿਆ ਜਿਸ ਦੌਰਾਨ ਵਿਦਿਆਰਥੀਆਂ ਨੇ ਮਨਮੋਹਕ ਨਮੂਨਿਆਂ ਰਾਹੀਂ ਆਪਣੇ ਹੁਨਰ ਨੂੰ ਸਾਹਮਣੇ ਲਿਆਂਦਾ। ਸਕੂਲ ਦੇ ਬਲਾਕ ’ਏ’ ’ਚ ਨੰਨੇ-ਮੁੰਨੇ ਵਿਦਿਆਰਥੀਆਂ ਦੁਆਰਾ ਦੀਵਿਆਂ ਨੂੰ ਸੁੰਦਰ ਸਜਾਇਆ ਗਿਆ ਤੇ ਰੰਗ ਬਿਰੰਗੇ ਕਾਰਡ ਬਣਾਏ ਗਏ। ਸਕੂਲ ਦੇ ਵਰਾਂਡਿਆਂ ਨੂੰ ਹੱਥ ਦੇ ਨਾਲ ਬਣਾਈਆਂ ਹੋਈਆਂ ਚੀਜ਼ਾਂ ਨਾਲ ਸਜਾਇਆ ਗਿਆ। ਪ੍ਰਿੰਸੀਪਲ ਦੁਆਰਾ ਪ੍ਰੋਗਰਾਮ ਦੇ ਅੰਤਮ ਪੜਾਅ ਵਿੱਚ ਦੀਵਾ-ਥਾਲੀ ਅਤੇ ਰੰਗੋਲੀ ਮੁਕਾਬਲਿਆ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਸਾਰੇ ਵਿਦਿਆਰਥੀਆਂ ਨੂੰ ਦਿਵਾਲੀ ਦੇ ਵਿਸ਼ੇਸ਼ ਤਿਓਹਾਰ ’ਤੇ ਘੱਟ ਤੋਂ ਘੱਟ ਪਟਾਕੇ ਚਲਾ ਕੇ ਵਾਤਾਵਰਨ ਨੂੰ ਸੰਭਾਲਣ ਤੇ ਹਮੇਸ਼ਾ ਆਪਣੇ ਧਰਮ ਦਾ ਸਤਿਕਾਰ ਕਰਨ ਦੀ ਪ੍ਰੇਰਣਾ ਦਿੱਤੀ ਗਈ। ਇਸ ਪਵਿੱਤਰ ਮੌਕੇ ਸਕੂਲ ਵਿੱਚ ਬਣਾਈ ਗਈ ਇਕੋ ਕਲੱਬ ਸੁਸਾਇਟੀ ਵੱਲੋਂ ਰੁੱਖ ਲਗਾ ਕੇ ਹਰੀ ਦੀਵਾਲੀ ਮਨਾਉਣ ਦਾ ਵੀ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਤੇ ਮੈਨਜਮੈਂਟ ਮੈਂਬਰ ਨਵਦੀਪ ਕੌਰ ਤੇ ਕੁਲਦੀਪ ਕੌਰ ਦੁਆਰਾ ਸਮੁੱਚੇ ਸਕੂਲ ਨੂੰ ਦਿਵਾਲੀ ਦੇ ਤਿਓਹਾਰ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਦੀਵਾਲੀ ਮੇਲੇ ਲਗਾਇਆ ਅਗਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ਵਿਖੇ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।