08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪੈਰਾਡਾਈਜ਼ ਸਕੂਲ ਕੋਟ ਮਜਲਿਸ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ

ਕਿਲ੍ਹਾ ਲਾਲ ਸਿੰਘ, 7 ਨਵੰਬਰ (ਬਲਬੀਰ ਸਿੰਘ)-ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਿਸ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਕੀਤਾ।

ਅਜੀਤ ਡੈਸਕ 08-11-2026
ਕਿਲ੍ਹਾ ਲਾਲ ਸਿੰਘ, 7 ਨਵੰਬਰ (ਬਲਬੀਰ ਸਿੰਘ)-ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਿਸ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਕੀਤਾ। ਪ੍ਰਿੰਸੀਪਲ ਰਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਸਾਰੇ ਸਟਾਫ਼ ਦੇ ਸਹਿਯੋਗ ਨਾਲ ਦੀਵਾਲੀ ਨਾਲ ਸੰਬੰਧਿਤ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਮੁਕਾਬਲੇ ਜਿਸ ਵਿਚ ਰੰਗੋਲੀ ਮੁਕਾਬਲਾ, ਹੱਸਣ ਦਾ ਮੁਕਾਬਲਾ, ਲਿਖਾਈ, ਕਵਿਤਾ ਬੋਲਣ ਦੇ ਮੁਕਾਬਲੇ ਕਰਵਾਏ ਗਏ। ਜੇਤੂ ਬੱਚਿਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਸਮੂਹ ਅਧਿਆਪਕਾਂ ਤੇ ਹੋਰ ਸਟਾਫ਼ ਮੈਂਬਰਾਂ ਨੂੰ ਵੀ ਪ੍ਰਿੰ ਸੀਪਲ ਰਮਨਦੀਪ ਵਲੋਂ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਰਮਨਦੀਪ ਕੌਰ ਨੇ ਸਮੂਹ ਵਿਦਿਆਰਥੀਆਂ ਅਧਿਆਪਕਾਂ ਤੇ ਬੱਚਿਆਂ ਦੇ ਮਾਪਿਆਂ ਨੂੰ ਦਿਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਅਧਿਆਪਕਾ ਅਮਨਦੀਪ ਕੌਰ, ਸਰਨਦੀਪ ਕੌਰ, ਗੁਰਪ੍ਰੀਤ ਕੌਰ, ਗੁਰਮੀਤ ਕੌਰ, ਲਵਜੀਤ ਕੌਰ, ਸਰਬਜੀਤ ਕੌਰ, ਹਰਪ੍ਰੀਤ ਕੌਰ, ਰਜੋਦ ਕੌਰ, ਸੁਮਨਦੀਪ ਕੌਰ, ਸਿਮਰਨਜੀਤ ਕੌਰ, ਰਾਜਦੀਪ ਕੌਰ, ਸਰਬਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹੋਲੀ ਚਾਈਲਡ ਸਕੂਲ ਵਿਖੇ ਬੀ.ਐੱਸ.ਐੱਫ. ਵਲੋਂ ਪ੍ਰਿੰਸੀਪਲ ਸਿਸਟਰ ਸ਼ੈਰੀਨ ਦੀ ਨਿਗਰਾਨੀ ਹੇਠ ਹਥਿਆਰਾਂ ਦੀ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਦੀਵਾਲੀ ਅਤੇ ਬਾਬਾ ਵਿਸ਼ਵਕਰਮਾ ਦਿਵਸ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।