ਸਾਬਕਾ ਕੈਬਨਿਟ ਮੰਤਰੀ ਲੰਗਾਹ ਨੇ ਪਿੰਡ ਪਰਾਚਾ ਵਿਖੇ ਕਲਾਨੌਰ ਦੀ ਰੈਲੀ ਲਈ ਵਰਕਰਾਂ ਨੂੰ ਕੀਤਾ ਲਾਮਬੱਧ
ਫਤਿਹਗੜ੍ਹ ਚੂੜੀਆਂ, 9 ਨਵੰਬਰ (ਅਵਤਾਰ ਸਿੰਘ ਰੰਧਾਵਾ)- ਪਿੰਡ ਪਰਾਚਾ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ 11 ਨਵੰਬਰ ਨੂੰ ਕਲਾਨੌਰ ਵਿਖੇ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਰੈਲੀ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਰੈਲੀ ਨੂੰ ਕਾਮਯਾਬ ਕਰਨ ਲਈ ਵੱਡੀ ਗਿਣਤੀ ’ਚ ਸਮੇਂ ਸਿਰ ਸ਼ਮੂਲੀਅਤ ਕਰਕੇ ਬੀਬਾ ਹਰਸਿਮਰਤ ਕੌਰ ਦਾ ਸਵਾਗਤ ਕਰਨ ਲਈ ਭੂਮਿਕਾ ਨਿਭਾਈ ਜਾਵੇ।
ਅਜੀਤ ਡੈਸਕ
10-11-2026