ਡਲਹੌਜ਼ੀ ਰੋਡ ’ਤੇ ਦੁਕਾਨ ’ਚ ਲੱਗੀ ਅੱਗ, ਡਿਫੈਂਸ ਦੀ ਗੱਡੀ ਨੇ ਅੱਗ ’ਤੇ ਕਾਬੂ ਪਾਉਣ ’ਚ ਨਿਭਾਈ ਅਹਿਮ ਭੂਮਿਕਾ
ਪਠਾਨਕੋਟ, 9 ਨਵੰਬਰ (ਸੰਧੂ)- ਡਲਹੌਜ਼ੀ ਰੋਡ ’ਤੇ ਗਾੜੀ ਅਹਾਤਾ ਚੌਕ ਨੇੜੇ ਤ੍ਰਿਮੂਰਤੀ ਐਂਟਰਪ੍ਰਾਈਜ਼ਿਜ਼ ਦੇ ਨਾਲ ਲੱਗਦੀ ਦੁਕਾਨ ਵਿਚ ਬੀਤੀ ਰਾਤ ਲੱਗੀ ਭਿਆਨਕ ਅੱਗ ਦੀ ਘਟਨਾ ਤੋਂ ਬਾਅਦ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੇਅਰ ਅਨਿਲ ਵਾਸੂਦੇਵਾ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ । ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਸ਼ਹਿਰ ਦੀ ਸੁਰੱਖਿਆ ਵਿਵਸਥਾ ਅਤੇ ਫਾਇਰ ਬ੍ਰਿਗੇਡ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ ।
ਸਾਬਕਾ ਮੇਅਰ ਅਨਿਲ ਵਾਸੂਦੇਵਾ ਵਲੋਂ ਮੌਕੇ ਦਾ ਜਾਇਜ਼ਾ
10-11-2026