10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਰਦੁਆਰਾ ਬਾਬਾ ਕਾਰ ਜੀ ਵਿਖੇ ਮੱਸਿਆ ਦੇ ਦਿਹਾੜੇ ’ਤੇ ਧਾਰਮਿਕ ਸਮਾਗਮ ਕਰਵਾਇਆ

ਕਲਾਨੌਰ, 9 ਨਵੰਬਰ (ਪੁਰੇਵਾਲ)- ਗੁਰਦੁਆਰਾ ਬਾਬਾ ਕਾਰ ਜੀ ਵਿਖੇ ਮੁੱਖ ਪ੍ਰਬੰਧਕ ਸੰਤ ਮਹਿਲ ਸਿੰਘ ਦੇ ਪ੍ਰਬੰਧਾਂ ਹੇਠ ਮੱਸਿਆ ਦੇ ਦਿਹਾੜੇ ’ਤੇ ਧਾਰਮਿਕ ਸਮਾਗਮ ਕਰਵਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਮੁੱਖ ਗ੍ਰੰਥੀ ਬਾਬਾ ਸੰਤੋਖ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

ਅਜੀਤ ਡੈਸਕ 10-11-2026
ਕਲਾਨੌਰ, 9 ਨਵੰਬਰ (ਪੁਰੇਵਾਲ)- ਗੁਰਦੁਆਰਾ ਬਾਬਾ ਕਾਰ ਜੀ ਵਿਖੇ ਮੁੱਖ ਪ੍ਰਬੰਧਕ ਸੰਤ ਮਹਿਲ ਸਿੰਘ ਦੇ ਪ੍ਰਬੰਧਾਂ ਹੇਠ ਮੱਸਿਆ ਦੇ ਦਿਹਾੜੇ ’ਤੇ ਧਾਰਮਿਕ ਸਮਾਗਮ ਕਰਵਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਮੁੱਖ ਗ੍ਰੰਥੀ ਬਾਬਾ ਸੰਤੋਖ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਉਪਰੰਤ ਸੇਵਾਦਾਰਾਂ ਦਾ ਸੰਤ ਮਹਿਲ ਸਿੰਘ ਵਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਧਾਰਮਿਕ ਸਮਾਗਮ ਦੌਰਾਨ ਬਾਬਾ ਸੰਤੋਖ ਸਿੰਘ ਦੇ ਜਥੇ ਵਲੋਂ ਗੁਰਬਾਣੀ ਦੇ ਸ਼ਬਦਾਂ ਦਾ ਕੀਰਤਨ ਕੀਤਾ ਗਿਆ। ਉਪਰੰਤ ਭਾਈ ਹਰਭਜਨ ਸਿੰਘ ਤੇ ਗੁਰਨਾਮ ਸਿੰਘ ਦੇ ਕਵਿਸ਼ਰੀ ਜਥੇ ਵਲੋਂ ਸੰਤ ਬਾਬਾ ਪ੍ਰਤਾਪ ਸਿੰਘ ਬਾਬਾ ਕਾਰ ਜੀ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਵਾਹਿਗੁਰੂ ਪਾਲ ਸਿੰਘ, ਭਗਵਾਨ ਸਿੰਘ ਬਾਜਵਾ, ਕੁਲਦੀਪ ਸਿੰਘ ਪੁਰੇਵਾਲ, ਸਤਵੰਤ ਸਿੰਘ ਰਸੂਲਪੁਰ, ਲਖਬੀਰ ਸਿੰਘ ਲੱਖਾ, ਜਤਿੰਦਰ ਪਾਲ ਸਿੰਘ ਵੜੈਚ, ਕਰਨੈਲ ਸਿੰਘ, ਹਰਭਜਨ ਸਿੰਘ, ਸੇਵਾ ਸਿੰਘ, ਗੁਰਸੇਵਕ ਸਿੰਘ, ਪ੍ਰੀਤਮ ਸਿੰਘ, ਜਸਬੀਰ ਸਿੰਘ, ਹਰਵਿੰਦਰ ਸਿੰਘ, ਜਗਦੀਪ ਸਿੰਘ, ਪਲਵਿੰਦਰ ਸਿੰਘ, ਜੋਗਿੰਦਰ ਸਿੰਘ, ਹਰਜੰਤ ਸਿੰਘ, ਬਲਦੇਵ ਸਿੰਘ, ਰਣਜੀਤ ਸਿੰਘ, ਗੁਰਸ਼ੇਰ ਸਿੰਘ ਆਦਿ ਹਾਜ਼ਰ ਹੋਏ।
ਪਿਛਲੀ ਖ਼ਬਰ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਕਲਾਨੌਰ ਰੈਲੀ ਸਬੰਧੀ ਵਰਕਰਾਂ ਨੂੰ ਕੀਤਾ ਲਾਮਬੰਦ ਅਗਲੀ ਖ਼ਬਰ ਰਾਮਗੜ੍ਹੀਆ ਵਿਸ਼ਵਕਰਮਾ ਸਭਾ ਧਾਰੀਵਾਲ ਨੇ ਵਿਸ਼ਵਕਰਮਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।