ਪ੍ਰਭਾਤ ਫੇਰੀ ਦੌਰਾਨ ਸੇਵਾਦਾਰਾਂ ਨੂੰ ਭਾਈ ਗਗਨਦੀਪ ਸਿੰਘ ਰਿਆੜ ਨੇ ਕੀਤਾ ਸਨਮਾਨਿਤ
ਬਟਾਲਾ, 11 ਨਵੰਬਰ (ਸਤਿੰਦਰ ਸਿੰਘ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਪੱਤੀ ਖ਼ੂਹ ਵਾਲੇ ਹਰਚੋਵਾਲ ਤੋਂ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ। ਅੱਜ ਸਵੇਰੇ ਗੁਰਦੁਆਰਾ ਛੱਤੀ ਡੇਹਾਉਰੀ ਹਰਚੋਵਾਲ ਵਿਖੇ ਪ੍ਰਭਾਤ ਫੇਰੀ ਪਹੁੰਚਣ ’ਤੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਤੇ ਸਮਾਜ ਸੇਵੀ ਆਗੂ ਭਾਈ ਗਗਨਦੀਪ ਸਿੰਘ ਰਿਆੜ ਵਲੋਂ ਨਿਸ਼ਾਨ ਸਾਹਿਬ ਦੀ ਸੇਵਾ ਕਰਨ ਵਾਲੇ ਸਿੰਘਾਂ ਅਤੇ ਪ੍ਰਬੰਧਕਾਂ ਨੂੰ ਸਿਰੋਪਾਓ ਦਿੱਤਾ ਗਿਆ।
ਅਜੀਤ ਡੈਸਕ
12-11-2026