12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਜੀ.ਟੀ.ਬੀ.ਆਈ. ਸਕੂਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗੁਰਿਆਈ ਦਿਵਸ

ਧਾਰੀਵਾਲ, 11 ਨਵੰਬਰ (ਲਖਬੀਰ ਸਿੰਘ ਖੁੰਡਾ)- ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ (ਜੀ. ਟੀ.

ਅਜੀਤ ਡੈਸਕ 12-11-2026
ਧਾਰੀਵਾਲ, 11 ਨਵੰਬਰ (ਲਖਬੀਰ ਸਿੰਘ ਖੁੰਡਾ)- ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ (ਜੀ.ਟੀ.ਬੀ.ਆਈ.) ਕਲਿਆਣਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਿਆਈ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਤੇ ਪ੍ਰਬੰਧਕਾਂ ਵਲੋਂ ਮਿਲ ਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰਿਤਪਾਲ ਸਿੰਘ ਤੇ ਪ੍ਰਿੰਸੀਪਲ ਸੀਮਾ ਰਾਠੌਰ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਸ੍ਰੀ ਜਪੁਜੀ ਸਾਹਿਬ ਦੇ ਪਾਠ ਤੇ ਸਿਮਰਨ ਨਾਲ ਕੀਤੀ ਗਈ। ਉਪਰੰਤ ਅਧਿਆਪਕਾ ਕੁਲਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਕਲਪ, ਗੁਰਿਆਈ ਤੇ ਸਿੱਖ ਧਰਮ ਵਿਚ ਉਨ੍ਹਾਂ ਦੇ ਸਰਵਉੱਚ ਸਥਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪੰਜਵੀਂ ਜਮਾਤ ਦੀਆਂ ਵਿਦਿਆਰਥਣਾਂ ਪ੍ਰਭਜੋਤ ਕੌਰ, ਯੁਵਲੀਨ ਕੌਰ, ਕਵਨੀਤ ਕੌਰ, ਨਿਮਰਤਜੀਤ ਕੌਰ, ਗੁਰਸੀਰਤ ਕੌਰ, ਸਮਰਦੀਪ ਕੌਰ ਤੇ ਸੁਖਮਨ ਕੌਰ ਸਮੇਤ ਵਿਦਿਆਰਥੀ ਤੇਗਬੀਰ ਸਿੰਘ ਵਲੋਂ ਸ਼ਬਦ ਗਾਇਨ ਕੀਤਾ ਗਿਆ। ਚੇਅਰਮੈਨ ਸੁਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਧਿਆਤਮਿਕ ਸੰਦੇਸ਼ ਤੇ ਗੁਰਬਾਣੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।
ਪਿਛਲੀ ਖ਼ਬਰ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਹਰਪੁਰਾ ’ਚ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ ਅਗਲੀ ਖ਼ਬਰ ਅਮਰਬੀਰ ਸਿੰਘ ਯੂ.ਐਸ.ਏ. ਨੇ ‘ਆਪ’ ਆਗੂ ਬਲਵਿੰਦਰ ਸਿੰਘ ਲਾਡੀ ਨੂੰ ਮਿਲ ਕੇ ਸਟੇਡੀਅਮ ਸੰਬੰਧੀ ਕੀਤਾ ਵਿਚਾਰ ਵਟਾਂਦਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।