12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਘਰੇਲੂ ਝਗੜੇ ਦੇ ਚੱਲਦਿਆਂ ਜਵਾਈ ਨੇ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਕੀਤਾ ਜ਼ਖਮੀ

ਸੁਜਾਨਪੁਰ, 11 ਨਵੰਬਰ (ਜਗਦੀਪ ਸਿੰਘ)-ਸੁਜਾਨਪੁਰ ਦੇ ਨਾਲ ਲੱਗਦੇ ਪਿੰਡ ਅਜੀਜਪੁਰ ਵਿਖੇ ਦਾਜ ਦੀ ਮੰਗ ਨੂੰ ਲੈ ਕੇ ਚੱਲ ਰਹੇ ਘਰੇਲੂ ਝਗੜੇ ਨੇ ਇਕ ਹਿੰਸਕ ਰੂਪ ਧਾਰਨ ਕਰ ਲਿਆ । ਜਵਾਈ ਵਲੋਂ ਪਹਿਲਾਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਨਾਲ ਲੈ ਕੇ ਸਹੁਰੇ ਪਰਿਵਾਰ ਦੇ ਘਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ ।

ਅਜੀਤ ਡੈਸਕ 12-11-2026
ਸੁਜਾਨਪੁਰ, 11 ਨਵੰਬਰ (ਜਗਦੀਪ ਸਿੰਘ)-ਸੁਜਾਨਪੁਰ ਦੇ ਨਾਲ ਲੱਗਦੇ ਪਿੰਡ ਅਜੀਜਪੁਰ ਵਿਖੇ ਦਾਜ ਦੀ ਮੰਗ ਨੂੰ ਲੈ ਕੇ ਚੱਲ ਰਹੇ ਘਰੇਲੂ ਝਗੜੇ ਨੇ ਇਕ ਹਿੰਸਕ ਰੂਪ ਧਾਰਨ ਕਰ ਲਿਆ । ਜਵਾਈ ਵਲੋਂ ਪਹਿਲਾਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਨਾਲ ਲੈ ਕੇ ਸਹੁਰੇ ਪਰਿਵਾਰ ਦੇ ਘਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਜਾਨਪੁਰ ਥਾਣਾ ਮੁਖੀ ਅਰੁਣ ਕੁਮਾਰ ਨੇ ਦੱਸਿਆ ਕਿ ਸ਼ੌਕਤ ਅਲੀ ਤੇ ਵਿਆਹੁਤਾ ਬਿੱਲੋ ਵਾਸੀ ਅਜੀਜਪੁਰ ਨੇ ਪੁਲਿਸ ਨੂੰ ਆਪਣੇ ਬਿਆਨ ਵਿਚ ਦੱਸਿਆ ਹੈ ਕਿ ਉਹ ਦੀਵਾਲੀ ਮੌਕੇ ਆਪਣੇ ਦੋ ਬੱਚਿਆਂ ਨਾਲ ਪਿੰਡ ਅਜੀਜਪੁਰ ਵਿਖੇ ਆਪਣੇ ਪੇਕੇ ਆਈ ਹੋਈ ਸੀ ਕਿ ਬੱਚੇ ਦੀ ਤਬੀਅਤ ਖਰਾਬ ਹੋਣ ਕਾਰਨ ਪਤੀ ਨੂੰ ਫੋਨ ਕਰਕੇ ਉਸ ਨੂੰ ਆਪਣੇ ਘਰ ਲਿਜਾਣ ਵਾਸਤੇ ਕਿਹਾ ਗਿਆ, ਜਿਸ ਦੇ ਗੁੱਸੇ ਵਜੋਂ ਉਸ ਦੇ ਪਤੀ ਨੇ ਘਰ ਆ ਕੇ ਉਸ ਨਾਲ ਗਾਲੀ ਗਲੋਚ ਕੀਤੀ ਤੇ ਮਾਰ ਕੁੱਟਾਈ ਵੀ ਕੀਤੀ । ਬਿੱਲੋ ਦੇ ਪਿਤਾ ਨਾਲ ਵੀ ਮਾਰ ਕੁੱਟਾਈ ਕੀਤੀ ਗਈ ਤੇ ਉਸ ਨੂੰ ਛੱਡਾਉਣ ਆਏ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਇਕ ਮੈਂਬਰ ਦੀ ਦਾਤਰ ਨਾਲ ਉਗਲੀ ਵੱਢ ਦਿੱਤੀ ਗਈ । ਇਸ ਲੜਾਈ ਵਿਚ ਚਾਰ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜਿਨ੍ਹਾਂ ਵਿਚੋਂ ਇਕ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ । ਸੁਜਾਨਪੁਰ ਪੁਲਿਸ ਵਲੋਂ ਜਮਾਲਦੀਨ, ਆਸ਼ੂ, ਜਫਰ, ਸਲੀਮ, ਸੋਨੂ, ਬਾਊ ਤੇ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।
ਪਿਛਲੀ ਖ਼ਬਰ ਦੋ ਮੋਟਰਸਾਈਕਲ ਸਵਾਰਾਂ ਨੇ ਲੜਕੀ ਤੋਂ ਖੋਹਿਆ ਮੋਬਾਈਲ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਸੁਜਾਨਪੁਰ ਵਿਚ ਕਾਂਗਰਸ ਤੇ ਭਾਜਪਾ ਦੀ ਆਪਸੀ ਫੁੱਟ ਦਾ ਸਿੱਧਾ ਫਾਇਦਾ ‘ਆਪ’ ਨੂੰ ਮਿਲੇਗਾ- ਠਾਕੁਰ ਸੁਭਾਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।