12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਨੇ ਵੰਡਿਆ ਮਹੀਨਾਵਾਰ ਰਾਸ਼ਨ

ਮਾਧੋਪੁਰ, 11 ਨਵੰਬਰ (ਮਹਿਰਾ)- ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਮਹੀਨਾਵਾਰ ਰਾਸ਼ਨ ਵੰਡਿਆ ਗਿਆ। ਇਸ ਸਬੰਧੀ ਸੁਸਾਇਟੀ ਦੇ ਚੇਅਰਮੈਨ ਡਾ: ਸੁਖਦੇਵ ਸਿੰਘ ਬੱਲਾ ਤੇ ਪ੍ਰਧਾਨ ਭਾਈ ਮੇਵਾ ਸਿੰਘ ਨੇ ਦੱਸਿਆ ਕਿ ਤਕਰੀਬਨ 22 ਜ਼ਰੂਰਤਮੰਦ ਬੀਬੀਆਂ ਨੂੰ ਇਹ ਰਾਸ਼ਨ ਸੁਸਾਇਟੀ ਦੇ ਮੁੱਖ ਦਫਤਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜੰਦਰਾਈ ਨਿਚਲੀ ਵਿਖੇ ਵੰਡਿਆ ਗਿਆ।

ਅਜੀਤ ਡੈਸਕ 12-11-2026
ਮਾਧੋਪੁਰ, 11 ਨਵੰਬਰ (ਮਹਿਰਾ)- ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਮਹੀਨਾਵਾਰ ਰਾਸ਼ਨ ਵੰਡਿਆ ਗਿਆ। ਇਸ ਸਬੰਧੀ ਸੁਸਾਇਟੀ ਦੇ ਚੇਅਰਮੈਨ ਡਾ: ਸੁਖਦੇਵ ਸਿੰਘ ਬੱਲਾ ਤੇ ਪ੍ਰਧਾਨ ਭਾਈ ਮੇਵਾ ਸਿੰਘ ਨੇ ਦੱਸਿਆ ਕਿ ਤਕਰੀਬਨ 22 ਜ਼ਰੂਰਤਮੰਦ ਬੀਬੀਆਂ ਨੂੰ ਇਹ ਰਾਸ਼ਨ ਸੁਸਾਇਟੀ ਦੇ ਮੁੱਖ ਦਫਤਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜੰਦਰਾਈ ਨਿਚਲੀ ਵਿਖੇ ਵੰਡਿਆ ਗਿਆ। ਇਹ ਰਾਸ਼ਨ ਹਰ ਮਹੀਨੇ ਦੇ ਦੂਜੇ ਐਤਵਾਰ ਦਿੱਤਾ ਜਾਂਦਾ ਹੈ । ਸੁਸਾਇਟੀ ਵਲੋਂ ਮਹੀਨੇ ਦੇ ਆਖਰੀ ਐਤਵਾਰ ਨੇੜੇ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਂਦਾ ਹੈ, ਜੋ ਕਿ ਇਸ ਵਾਰ 29 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਣੀਪੁਰ ਮੁਹੱਲਾ ਮੱਤੜਿਆਂ ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਪੰਥ ਦੇ ਮਹਾਨ ਪ੍ਰਚਾਰਕ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ । 22 ਨਵੰਬਰ ਦਿਨ ਐਤਵਾਰ ਨੂੰ ਮਾਤਾ ਕਰਤਾਰ ਕੌਰ ਚੈਰੀਟੇਬਲ ਟਰੱਸਟ, ਸੰਧੂ ਪੈਕੇਜਿੰਗ ਇੰਡਸਟਰੀ ਗੁਗਰਾਂ ਤੇ ਸਰਬੱਤ ਦਾ ਭਲਾ ਸੰਸਥਾ ਨਾਲ ਮਿਲ ਕੇ ਜ਼ਰੂਰਤਮੰਦ ਲੜਕੀਆਂ ਦੇ ਵਿਆਹ ਮਹਾਰਾਜਾ ਪ੍ਰਤਾਪ ਸੀਨੀਅਰ ਸੈਕੰਡਰੀ ਸਕੂਲ ਭਨਵਾਲ ਵਿਖੇ ਕਰਵਾਏ ਜਾ ਰਹੇ ਹਨ । ਇਸ ਮੌਕੇ ਅਰੂੜ ਸਿੰਘ ਮੈਰਾ, ਜਸਵਿੰਦਰ ਸਿੰਘ ਬੜੋਈ, ਪ੍ਰਿੰਸੀਪਲ ਜਸਵੀਰ ਸਿੰਘ, ਹਰਦੇਵ ਸਿੰਘ ਤੇ ਸਤਨਾਮ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਦੋ ਮੋਟਰਸਾਈਕਲ ਸਵਾਰਾਂ ਨੇ ਲੜਕੀ ਤੋਂ ਖੋਹਿਆ ਮੋਬਾਈਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।