ਕੇਂਦਰ ਸਰਕਾਰ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਦੇਖਦਿਆਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹੇ : ਹਰੂਵਾਲ, ਮੰਮਣ
ਕੋਟਲੀ ਸੂਰਤ ਮੱਲ੍ਹੀ, 12 ਨਵੰਬਰ (ਕੁਲਦੀਪ ਸਿੰਘ ਨਾਗਰਾ)- ਕੇਂਦਰ ਦੀ ਮੋਦੀ ਸਰਕਾਰ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ’ਚ ਰੱਖਦਿਆਂ ਹੋਇਆਂ ਪਾਕਿਸਤਾਨ ਸਥਿਤ ਮੁਕੱਦਸ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹੇ ਤਾਂ ਜੋ ਨਾਨਕ ਨਾਮ ਲੇਵਾ ਸੰਗਤਾਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ’ਚ ਨਤਮਸਤਕ ਹੋ ਸਕਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਿੱਲਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਤੇ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ ਤੇ ਸਾਬਕਾ ਚੇਅਰਮੈਨ ਸੁੱਚਾ ਸਿੰਘ ਮੰਮਣ ਨੇ ਕੀਤਾ।
ਬਲਵਿੰਦਰ ਸਿੰਘ ਹਰੂਵਾਲ, ਸੁੱਚਾ ਸਿੰਘ ਮੰਮਣ
13-11-2026