14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਬ-ਡਵੀਜ਼ਨ ਪੁਰਾਣਾ ਸ਼ਾਲਾ ਵਿਖੇ ਇੰਜੀ. ਅੰਮ੍ਰਿਤਪਾਲ ਸਿੰਘ ਨੇ ਉਪ ਮੰਡਲ ਅਫ਼ਸਰ ਵਜੋਂ ਚਾਰਜ ਸੰਭਾਲਿਆ

ਗੁਰਦਾਸਪੁਰ, 13 ਨਵੰਬਰ (ਅਸ਼ੋਕ ਸ਼ਰਮਾ)- ਪੰਜਾਬ ਸਰਕਾਰ ਤੇ ਵਧੀਕ ਨਿਗਰਾਨ ਇੰਜੀਨੀਅਰ ਮੰਡਲ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੰਜੀ. ਅੰਮ੍ਰਿਤਪਾਲ ਸਿੰਘ ਨੇ ਪਾਵਰਕਾਮ ਸਬ-ਡਵੀਜ਼ਨ ਪੁਰਾਣਾ ਸ਼ਾਲਾ ਵਿਖੇ ਬਤੌਰ ਉਪ ਮੰਡਲ ਅਫ਼ਸਰ ਵਜੋਂ ਚਾਰਜ ਸੰਭਾਲ ਕੇ ਦਫ਼ਤਰੀ ਕੰਮਕਾਜ ਆਰੰਭ ਕਰ ਦਿੱਤਾ ਹੈ।

ਅਜੀਤ ਡੈਸਕ 14-11-2026
ਗੁਰਦਾਸਪੁਰ, 13 ਨਵੰਬਰ (ਅਸ਼ੋਕ ਸ਼ਰਮਾ)- ਪੰਜਾਬ ਸਰਕਾਰ ਤੇ ਵਧੀਕ ਨਿਗਰਾਨ ਇੰਜੀਨੀਅਰ ਮੰਡਲ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੰਜੀ. ਅੰਮ੍ਰਿਤਪਾਲ ਸਿੰਘ ਨੇ ਪਾਵਰਕਾਮ ਸਬ-ਡਵੀਜ਼ਨ ਪੁਰਾਣਾ ਸ਼ਾਲਾ ਵਿਖੇ ਬਤੌਰ ਉਪ ਮੰਡਲ ਅਫ਼ਸਰ ਵਜੋਂ ਚਾਰਜ ਸੰਭਾਲ ਕੇ ਦਫ਼ਤਰੀ ਕੰਮਕਾਜ ਆਰੰਭ ਕਰ ਦਿੱਤਾ ਹੈ। ਉਹ ਸਬ-ਡਵੀਜ਼ਨ ਕਾਦੀਆਂ ਤੋਂ ਬਦਲ ਕੇ ਇੱਥੇ ਆਏ ਹਨ। ਜ਼ਿਕਰਯੋਗ ਹੈ ਕਿ ਇਹ ਅਸਾਮੀ ਪਿਛਲੇ 6-7 ਮਹੀਨਿਆਂ ਤੋਂ ਖਾਲੀ ਸੀ ਤੇ ਹੁਣ ਇਸ ਅਸਾਮੀ ਦੇ ਭਰ ਜਾਣ ਨਾਲ ਇਲਾਕੇ ਦੇ ਕੰਮਕਾਜ ਸੁਚਾਰੂ ਰੂਪ ਵਿਚ ਹੋਣਗੇ। ਇੰਜੀ. ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਮਹਿਕਮੇ ਵਲੋਂ ਜੋ ਜਿੰਮੇਵਾਰੀ ਦਿੱਤੀ ਹੈ, ਉਸ ਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ’ਚ ਕੋਈ ਕਸਰ ਨਹੀਂ ਛੱਡਣਗੇ ਤੇ ਲੋਕਾਂ ਦੇ ਅਧੂਰੇ ਕੰਮ ਪਹਿਲ ਦੇ ਆਧਾਰ ’ਤੇ ਸਮੇਂ ਸਿਰ ਨਿਪਟਾਏ ਜਾਣਗੇ। ਉਨ੍ਹਾਂ ਦਾ ਚਾਰਜ ਸੰਭਾਲਣ ਮੌਕੇ ਜੇ.ਈ. ਮਨਜੀਤ ਸਿੰਘ, ਜੇ.ਈ. ਗੁਰਪ੍ਰੀਤ ਸਿੰਘ, ਜੇ.ਈ. ਕਮਲਪ੍ਰੀਤ ਸਿੰਘ, ਜੇ.ਈ. ਯੋਗਰਾਜ ਸਿੰਘ, ਜੇ.ਈ. ਲਾਭ ਸਿੰਘ, ਆਰ.ਏ. ਅਨੂਪ ਸਿੰਘ, ਕਲਰਕ ਗੁਰਪ੍ਰੀਤ ਸਿੰਘ, ਸਦਾ ਸ਼ਿਵਦਾਸ ਸ਼ਰਮਾ ਕਲਰਕ, ਬਲਰਾਜ ਸਿੰਘ ਕਲਰਕ ਤੋਂ ਇਲਾਵਾ ਟੀ.ਐਸ.ਯੂ. ਦੇ ਪ੍ਰਧਾਨ ਗੁਰਦੇਵ ਸਿੰਘ, ਰਣਜੀਤ ਸਿੰਘ ਟੋਨਾ ਸਕੱਤਰ ਪੁਰਾਣਾ ਸ਼ਾਲਾ ਡਵੀਜ਼ਨ, ਗੁਰਦਿਆਲ ਸਿੰਘ, ਪਰਮਿੰਦਰ ਸਿੰਘ ਤੇ ਜਸਪਾਲ ਸਿੰਘ ਆਦਿ ਵਲੋਂ ਉਨ੍ਹਾਂ ਨੂੰ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।
ਪਿਛਲੀ ਖ਼ਬਰ ਬਾਵਾ ਸਹਿਜ ਨਾਥ ਦਾ ਸਾਲਾਨਾ ਮੇਲਾ 24 ਨੂੰ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਅਵਾਂਖਾ ਵਿਖੇ ਬਾਲ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।