14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਰੋਹਿਤ ਸਿਆਲ ਨੂੰ ਉਮੀਦਵਾਰ ਵਜੋਂ ਅੱਗੇ ਲਿਆਉਣਾ ‘ਆਪ’ ਦੀ ਵਰਕਰ ਸਨਮਾਨ ਨੀਤੀ ਦੀ ਵੱਡੀ ਮਿਸਾਲ- ਸੁਭਾਸ਼ ਵਰਮਾ/ਰੋਹਿਤ ਵਰਮਾ

ਪਠਾਨਕੋਟ, 13 ਨਵੰਬਰ (ਸੁਮਿਤ)- ਆਮ ਆਦਮੀ ਪਾਰਟੀ ਵਲੋਂ ਪਠਾਨਕੋਟ ਵਿਧਾਨ ਸਭਾ ਹਲਕੇ ਤੋਂ ਰੋਹਿਤ ਸਿਆਲ ਦਾ ਨਾਮ ਉਮੀਦਵਾਰ ਵਜੋਂ ਸਾਹਮਣੇ ਆਉਣ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਇਹ ਗੱਲ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਟਰਾਂਸਪੋਰਟ ਵਿੰਗ ਸੁਭਾਸ਼ ਵਰਮਾ ਅਤੇ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਸਵਰਨਕਾਰ ਚੇਅਰਮੈਨ ਰੋਹਿਤ ਵਰਮਾ ਨੇ ਸਾਂਝੇ ਤੌਰ ’ਤੇ ਗੱਲਬਾਤ ਕਰਦਿਆਂ ਕਹੀ ।

ਸੁਭਾਸ਼ ਵਰਮਾ ਅਤੇ ਰੋਹਿਤ ਵਰਮਾ 14-11-2026
ਪਠਾਨਕੋਟ, 13 ਨਵੰਬਰ (ਸੁਮਿਤ)- ਆਮ ਆਦਮੀ ਪਾਰਟੀ ਵਲੋਂ ਪਠਾਨਕੋਟ ਵਿਧਾਨ ਸਭਾ ਹਲਕੇ ਤੋਂ ਰੋਹਿਤ ਸਿਆਲ ਦਾ ਨਾਮ ਉਮੀਦਵਾਰ ਵਜੋਂ ਸਾਹਮਣੇ ਆਉਣ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਇਹ ਗੱਲ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਟਰਾਂਸਪੋਰਟ ਵਿੰਗ ਸੁਭਾਸ਼ ਵਰਮਾ ਅਤੇ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਸਵਰਨਕਾਰ ਚੇਅਰਮੈਨ ਰੋਹਿਤ ਵਰਮਾ ਨੇ ਸਾਂਝੇ ਤੌਰ ’ਤੇ ਗੱਲਬਾਤ ਕਰਦਿਆਂ ਕਹੀ । ਉਨ੍ਹਾਂ ਕਿਹਾ ਕਿ ਰੋਹਿਤ ਸਿਆਲ ਦਾ ਨਾਮ ਅੱਗੇ ਆਉਣਾ ਪਾਰਟੀ ਦੇ ਹਰੇਕ ਮਿਹਨਤੀ ਅਤੇ ਸਮਰਪਿਤ ਵਰਕਰ ਲਈ ਮਾਣ ਵਾਲੀ ਗੱਲ ਹੈ। ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਸਾਬਤ ਕੀਤਾ ਹੈ ਕਿ ਜਿਹੜੇ ਵਰਕਰ ਲੰਬੇ ਸਮੇਂ ਤੋਂ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਮਿਹਨਤ ਨਾਲ ਸੰਗਠਨ ਦੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਹਨ, ਪਾਰਟੀ ਉਨ੍ਹਾਂ ਦੀਆਂ ਸੇਵਾਵਾਂ ਅਤੇ ਸਮਰਪਣ ਨੂੰ ਕਦੇ ਅਣਗੌਲਿਆ ਨਹੀਂ ਕਰਦੀ, ਸਗੋਂ ਸਮਾਂ ਆਉਣ ’ਤੇ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਅਤੇ ਹੌਸਲਾ ਅਫ਼ਜ਼ਾਈ ਦਿੰਦੀ ਹੈ । ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਰੋਹਿਤ ਸਿਆਲ ਦੀ ਅਗਵਾਈ ਹੇਠ ਪਠਾਨਕੋਟ ਵਿੱਚ ਆਮ ਆਦਮੀ ਪਾਰਟੀ ਹੋਰ ਵੀ ਮਜ਼ਬੂਤੀ ਨਾਲ ਚੋਣ ਮੈਦਾਨ ਵਿੱਚ ਉਤਰੇਗੀ ।
ਪਿਛਲੀ ਖ਼ਬਰ ਗੁਰੂ ਅਰਜਨ ਦੇਵ ਪ੍ਰਾਇਮਰੀ ਸਕੂਲ ਪਠਾਨਕੋਟ ਵਿਖੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਅਗਲੀ ਖ਼ਬਰ ਬਿਜਲੀ ਦੀਆਂ ਲਟਕਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਟਰੈਕਟਰ-ਟਰਾਲੀ ਨੂੰ ਲੱਗੀ ਅੱਗ, ਵਾਹਨ ਸੜ ਕੇ ਸੁਆਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।