‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਅਗੇਂਸਟ ਡਰੱਗਜ਼ ਬਾਈਕ ਰੈਲੀ ਬਟਾਲਾ ਵਿਖੇ 18 ਨੂੰ
ਵਧੀਕ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ
ਗੁਰਦਾਸਪੁਰ, 15 ਨਵੰਬਰ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਅਗੇਂਸਟ ਡਰੱਗਜ਼ ਬਾਈਕ ਰੈਲੀ ਦੇ ਸਬੰਧ ਵਿਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਗੁਰਪ੍ਰੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ ਜਿਸ ਵਿਚ ਡਾ: ਅਰਸ਼ਦੀਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ, ਅਨਮੋਲ ਰੰਧਾਵਾ ਵਾਈਸ ਕੋਆਰਡੀਨੇਟਰ, ਕਿਰਤਪ੍ਰੀਤ ਕੌਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਤੇਜਿੰਦਰਪਾਲ ਸਿੰਘ ਗੁਰਾਇਆ ਡੀ. ਐੱਸ.
ਗੁਰਦਾਸਪੁਰ, 15 ਨਵੰਬਰ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਅਗੇਂਸਟ ਡਰੱਗਜ਼ ਬਾਈਕ ਰੈਲੀ ਦੇ ਸਬੰਧ ਵਿਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਗੁਰਪ੍ਰੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ ਜਿਸ ਵਿਚ ਡਾ: ਅਰਸ਼ਦੀਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ, ਅਨਮੋਲ ਰੰਧਾਵਾ ਵਾਈਸ ਕੋਆਰਡੀਨੇਟਰ, ਕਿਰਤਪ੍ਰੀਤ ਕੌਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਤੇਜਿੰਦਰਪਾਲ ਸਿੰਘ ਗੁਰਾਇਆ ਡੀ.ਐੱਸ.ਪੀ. ਬਟਾਲਾ ਸਮੇਤ ਅਧਿਕਾਰੀ ਮੌਜੂਦ ਸਨ । ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 18 ਨਵੰਬਰ ਨੂੰ ਪਹਿਲੇ ਫੇਜ਼ ਦੌਰਾਨ ਜ਼ਿਲ੍ਹਾ ਦੇ ਸਮੂਹ 7 ਵਿਧਾਨ ਸਭਾ ਹਲਕਿਆਂ ਵਿਚ ਅਵੈਰਨੈੱਸ ਪ੍ਰੋਗਰਾਮ ਕਰਵਾਇਆ ਜਾਵੇਗਾ ਤੇ ਉਸ ਤੋਂ ਬਾਅਦ ਬਾਈਕ ਰੈਲੀ ਕੱਢੀ ਜਾਵੇਗੀ। ਉਨ੍ਹਾਂ ਦੱਸਿਆ ਕਿ 18 ਨਵੰਬਰ ਨੂੰ ਸਵੇਰੇ 9 ਤੋਂ 11 ਵਜੇ ਤੱਕ ਅਵੈਰਨੈੱਸ ਪ੍ਰੋਗਰਾਮ ਕਰਨ ਉਪਰੰਤ ਬਟਾਲਾ ਵਿਖੇ ਦੁਪਹਿਰ 12 ਵਜੇ ਬਾਈਕ ਰੈਲੀ ਕੱਢੀ ਜਾਵੇਗੀ ਜੋ ਉਸਮਾਨਪੁਰ ਸਿਟੀ ਬਟਾਲਾ ਤੋਂ ਸ਼ੁਰੂ ਹੋ ਕੇ ਬਜਾਰਾਂ/ਮੁਹੱਲਿਆਂ ਵਿਚੋਂ ਲੰਘਦੀ ਹੋਈ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਸਮਾਪਤ ਹੋਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ, ਸਿਹਤ, ਸਮਾਜਿਕ ਸੁਰੱਖਿਆ ਵਿਭਾਗ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ 1 8 ਨਵੰਬਰ ਨੂੰ ਕਰਵਾਏ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ।