16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਕੱਲ੍ਹ ਸੰਗਰੂਰ ਦੇ ਧਰਨੇ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਵਾਂਗੇ-ਦੂਲਾ ਨੰਗਲ/ਪੱਪੂ

ਗੁਰਦਾਸਪੁਰ, 15 ਨਵੰਬਰ (ਅਸ਼ੋਕ ਸ਼ਰਮਾ)-ਪਾਵਰਕਾਮ ਤੇ ਟਰਾਂਸਕੋ ਦੇ ਸਰਕਲ ਗੁਰਦਾਸਪੁਰ ਦੇ ਪ੍ਰਧਾਨ ਬਲਵਿੰਦਰ ਸਿੰਘ ਦੂਲਾ ਨੰਗਲ ਤੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਤੌਰ ’ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਜਿਸ ਨੇ ਲਗਪਗ ਸਾਢੇ ਚਾਰ ਸਾਲ ਪੈਨਸ਼ਨਰਾਂ ਤੇ ਮੁਲਾਜ਼ਮਾਂ ਨਾਲ ਲੁੱਕਣ ਮਿੱਚੀ ਖੇਡ ਕੇ ਲੰਘਾ ਦਿੱਤੇ ਹਨ ਤੇ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਕੋਈ ਧਿਆਨ ਹੀ ਨਹੀਂ ਦਿੱਤਾ, ਜਿਸ ਕਰਕੇ ਪੂਰੇ ਪੰਜਾਬ ਅੰਦਰ ਹਰ ਵਰਗ ਦੇ ਪੈਨਸ਼ਨਰ ਤੇ ਮੁਲਾਜ਼ਮਾਂ ਵਿਚ ਪੰਜਾਬ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਪੈਨਸ਼ਨਰ ਮੁਲਾਜ਼ਮ ਸਾਂਝਾ ਫਰੰਟ ਤੇ ਸਾਂਝੀ ਤਾਲਮੇਲ ਕਮੇਟੀ ਵਲੋਂ ਕਰੋ ਜਾਂ ਮਰੋ ਦੀ ਨੀਤੀ ਤਹਿਤ ਆਪਣੀਆਂ ਮੰਗਾਂ ਲਈ ਸੰਗਰੂਰ ਵਿਖੇ ਦਿੱਤੇ ਜਾ ਰਹੇ ਪੱਕੇ ਧਰਨੇ ਵਿਚ 17 ਨਵੰਬਰ ਨੂੰ ਸਟੇਟ ਕਮੇਟੀ ਪੈਨਸ਼ਨਰਜ਼ ਵਲੋਂ ਲਗਾਏ ਕੋਟੇ ਅਨੁਸਾਰ ਪੈਨਸ਼ਨਰ ਵੱਧ ਚੜ੍ਹ ਕੇ ਸ਼ਾਮਿਲ ਹੋਣਗੇ।

ਬਲਵਿੰਦਰ ਸਿੰਘ ਦੂਲਾ ਨੰਗਲ ਤੇ ਸੁਰਿੰਦਰ ਪੱਪੂ 16-11-2026
ਗੁਰਦਾਸਪੁਰ, 15 ਨਵੰਬਰ (ਅਸ਼ੋਕ ਸ਼ਰਮਾ)-ਪਾਵਰਕਾਮ ਤੇ ਟਰਾਂਸਕੋ ਦੇ ਸਰਕਲ ਗੁਰਦਾਸਪੁਰ ਦੇ ਪ੍ਰਧਾਨ ਬਲਵਿੰਦਰ ਸਿੰਘ ਦੂਲਾ ਨੰਗਲ ਤੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਤੌਰ ’ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਜਿਸ ਨੇ ਲਗਪਗ ਸਾਢੇ ਚਾਰ ਸਾਲ ਪੈਨਸ਼ਨਰਾਂ ਤੇ ਮੁਲਾਜ਼ਮਾਂ ਨਾਲ ਲੁੱਕਣ ਮਿੱਚੀ ਖੇਡ ਕੇ ਲੰਘਾ ਦਿੱਤੇ ਹਨ ਤੇ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਕੋਈ ਧਿਆਨ ਹੀ ਨਹੀਂ ਦਿੱਤਾ, ਜਿਸ ਕਰਕੇ ਪੂਰੇ ਪੰਜਾਬ ਅੰਦਰ ਹਰ ਵਰਗ ਦੇ ਪੈਨਸ਼ਨਰ ਤੇ ਮੁਲਾਜ਼ਮਾਂ ਵਿਚ ਪੰਜਾਬ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਪੈਨਸ਼ਨਰ ਮੁਲਾਜ਼ਮ ਸਾਂਝਾ ਫਰੰਟ ਤੇ ਸਾਂਝੀ ਤਾਲਮੇਲ ਕਮੇਟੀ ਵਲੋਂ ਕਰੋ ਜਾਂ ਮਰੋ ਦੀ ਨੀਤੀ ਤਹਿਤ ਆਪਣੀਆਂ ਮੰਗਾਂ ਲਈ ਸੰਗਰੂਰ ਵਿਖੇ ਦਿੱਤੇ ਜਾ ਰਹੇ ਪੱਕੇ ਧਰਨੇ ਵਿਚ 17 ਨਵੰਬਰ ਨੂੰ ਸਟੇਟ ਕਮੇਟੀ ਪੈਨਸ਼ਨਰਜ਼ ਵਲੋਂ ਲਗਾਏ ਕੋਟੇ ਅਨੁਸਾਰ ਪੈਨਸ਼ਨਰ ਵੱਧ ਚੜ੍ਹ ਕੇ ਸ਼ਾਮਿਲ ਹੋਣਗੇ। ਇਸ ਮੌਕੇ ਜੋਗਿੰਦਰ ਸਿੰਘ ਰੰਧਾਵਾ ਸੂਬਾ ਆਗੂ, ਰਮੇਸ਼ ਸ਼ਰਮਾ ਮੰਡਲ ਪ੍ਰਧਾਨ ਕਾਦੀਆਂ, ਸੰਤੋਖ ਸਿੰਘ, ਦੇਸ ਰਾਜ ਮੰਡਲ ਪ੍ਰਧਾਨ ਦਿਹਾਤੀ ਪਠਾਨਕੋਟ, ਸੁਖਵਿੰਦਰ ਸਿੰਘ ਗਿੱਲ ਮੰਡਲ ਪ੍ਰਧਾਨ ਦਿਹਾਤੀ ਬਟਾਲਾ, ਸੱਤਪਾਲ ਲੱਖੋਵਾਲ ਮੰਡਲ ਪ੍ਰਧਾਨ ਗੁਰਦਾਸਪੁਰ, ਹੰਸਰਾਜ ਸਿੰਘ ਮੰਡਲ ਪ੍ਰਧਾਨ ਸ਼ਹਿਰੀ ਪਠਾਨਕੋਟ ਅਤੇ ਅਮਰੀਕ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ, ਬਟਾਲਾ ਵਿਖੇ ਸੁਰਿੰਦਰ ਗੀਤ ਦੀ ਪੁਸਤਕ ਮਾਈਂਡ ਗੇਮ ਐਂਡ ਅਦਰ ਸਟੋਰੀਜ਼ ਲੋਕ ਅਰਪਣ ਅਗਲੀ ਖ਼ਬਰ ਤਿੱਬੜੀ ਛਾਉਣੀ ਦੇ ਨਾਲ ਲੱਗਦੀ ਜ਼ਮੀਨ ’ਚ ਉਸਾਰੀ ਦਾ ਕੰਮ ਜ਼ੋਰਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਾਬੰਦੀ ਦੇ ਬਾਵਜੂਦ ਕੰਮ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।