15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸਰਪੰਚ ਤਰਸੇਮ ਸਿੰਘ ਘੁੰਮਣ ਸਾਥੀਆਂ ਸਮੇਤ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲੇ

ਵਡਾਲਾ ਬਾਂਗਰ, 15 ਨਵੰਬਰ (ਭੁੰਬਲੀ)-ਸਾਬਕਾ ਡਾਇਰੈਕਟਰ ਮਾਰਕਫੈੱਡ ਪੰਜਾਬ ਤੇ ਸਾ. ਸਰਪੰਚ ਤਰਸੇਮ ਸਿੰਘ ਘੁੰਮਣ ਆਪਣੇ ਸਾਥੀਆਂ ਸਰਪੰਚਾਂ ਸਮੇਤ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲੇ ਅਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਿਆਸੀ ਮਾਹੌਲ ਨੂੰ ਲੈ ਕੇ ਡੂੰਘੀ ਵਿਚਾਰ ਚਰਚਾ ਕੀਤੀ।

ਅਜੀਤ ਡੈਸਕ 16-11-2026
ਵਡਾਲਾ ਬਾਂਗਰ, 15 ਨਵੰਬਰ (ਭੁੰਬਲੀ)-ਸਾਬਕਾ ਡਾਇਰੈਕਟਰ ਮਾਰਕਫੈੱਡ ਪੰਜਾਬ ਤੇ ਸਾ. ਸਰਪੰਚ ਤਰਸੇਮ ਸਿੰਘ ਘੁੰਮਣ ਆਪਣੇ ਸਾਥੀਆਂ ਸਰਪੰਚਾਂ ਸਮੇਤ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲੇ ਅਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਿਆਸੀ ਮਾਹੌਲ ਨੂੰ ਲੈ ਕੇ ਡੂੰਘੀ ਵਿਚਾਰ ਚਰਚਾ ਕੀਤੀ। ਸਰਪੰਚ ਤਰਸੇਮ ਸਿੰਘ ਘੁੰਮਣ ਇਕ ਤਜਰਬੇਕਾਰ ਤੇ ਬਹੁਤ ਪੁਰਾਣੇ ਟਕਸਾਲੀ ਕਾਂਗਰਸੀ ਆਗੂ ਹਨ। ਉਨ੍ਹਾਂ ਦੀ ਇਲਾਕੇ ਵਿਚ ਸਿਆਸੀ ਮਾਮਲਿਆਂ ਤੇ ਪਕੜ ਬੜੀ ਮਜ਼ਬੂਤ ਹੈ। ਸ: ਰੰਧਾਵਾ ਨੇ ਕਿਹਾ ਕਿ ਪੰਜਾਬ ਅੰਦਰ ਬਦਲਾਅ ਦੇ ਨਾਂਅ ’ਤੇ ਝੂਠੇ ਵਾਅਦੇ ਕਰਨ ਵਾਲੀ ਮਾਨ ਸਰਕਾਰ ਦਿੱਲੀ ਦੇ ਇਸ਼ਾਰਿਆਂ ’ਤੇ 5 ਸਾਲ ਚਲਦੀ ਰਹੀ, ਇਨ੍ਹਾਂ ਪੰਜਾਬ ਨੂੰ ਬੁਰੀ ਤਰ੍ਹਾਂ ਲੁੱਟਿਆ ਤੇ ਭ੍ਰਿਸ਼ਟਾਚਾਰ ਕੀਤਾ, ਪ੍ਰੰਤੂ ਸੂਬੇ ਦੇ ਲੋਕਾਂ ਵਿਚ ਇਸ ਸਰਕਾਰ ਦਾ ਅਸਲੀ ਚਿਹਰਾ ਨੰਗਾ ਹੋ ਚੁੱਕਾ ਹੈ। ਹਲਕਾ ਡੇਰਾ ਬਾਬਾ ਨਾਨਕ ਦੀ ਗੱਲਬਾਤ ਕਰਦਿਆਂ ਸ: ਰੰਧਾਵਾ ਨੇਸ ਕਿਹਾ ਕਿ ਇਸ ਵਿਧਾਨ ਸਭਾ ਹਲਕੇ ਵਿਚ ਕਾਂਗਰਸ ਦੀ ਸਥਿਤੀ ਬੜੀ ਮਜ਼ਬੂਤ ਹੈ ਅਤੇ ਪਾਰਟੀ ਨੂੰ ਮਿਲ ਰਹੇ ਲੋਕਾਂ ਦੇ ਵੱਡੇ ਹੁੰਗਾਰੇ ਤੋਂ ਇਹ ਸਾਬਤ ਹੁੰਦਾ ਹੈ ਕਿ ਲੋਕ ਅੱਜ ਵੀ ਰੰਧਾਵਾ ਪਰਿਵਾਰ ਨਾਲ ਦਿਲੋਂ ਪਿਆਰ ਕਰਦੇ ਹਨ ਅਤੇ ਉਮੀਦਾਂ ਭਰੀਆਂ ਨਜ਼ਰਾਂ ਨਾਲ ਦੇਖਦੇ ਹਨ। ਸ: ਰੰਧਾਵਾ ਨੇ ਸਰਪੰਚ ਤਰਸੇਮ ਸਿੰਘ ਘੁੰਮਣ ਨੂੰ ਕਿਹਾ ਕਿ ਤੁਸੀਂ 23 ਨਵੰਬਰ ਨੂੰ ਪਿੰਡ ਧਾਰੋਵਾਲੀ ਵਿਖੇ ਹੋ ਰਹੇ ਵਿਆਹ ਸਮਾਗਮਾਂ ਪ੍ਰਤੀ ਪਿੰਡ-ਪਿੰਡ ਜਾ ਕੇ ਪੰਚਾਂ-ਸਰਪੰਚਾਂ ਨੂੰ ਸੁਨੇਹੇ ਦੇਵੇ ਤੇ ਇਲਾਕੇ ਦੇ ਸਿਆਸੀ ਹਾਲਾਤਾਂ ’ਤੇ ਇਕ ਬਾਜ ਨਜ਼ਰ ਰੱਖੋ। ਇਸ ਮੌਕੇ ਪ੍ਰਧਾਨ ਸੁਰਿੰਦਰ ਸਿੰਘ ਗੱਗੋਵਾਲੀ, ਸਰਪੰਚ ਨੱਥਾ ਸਿੰਘ ਵੜੈਚ, ਸਰਪੰਚ ਮਨਪ੍ਰੀਤ ਸਿੰਘ ਚੋਪੜਾ, ਸਰਪੰਚ ਹਰਪਿੰਦਰਪਾਲ ਸਿੰਘ ਸੁੱਖਾਰਾਜੂ, ਸਰਪੰਚ ਗੁਰਮੇਜ ਸਿੰਘ ਸ਼ਾਹ, ਸਰਪੰਚ ਮਲਕੀਤ ਸਿੰਘ ਜੱਜੂ ਕੁੰਜਰ, ਸਰਪੰਚ ਮੇਜਰ ਸਿੰਘ ਮੁਸਤਰਾਪੁਰ, ਪ੍ਰਧਾਨ ਅਮਰਬੀਰ ਸਿੰਘ ਬਾਗੋਵਾਂਣੀ, ਨੰਬਰਦਾਰ ਦਵਿੰਦਰ ਸਿੰਘ ਸਹਾਰੀ, ਪ੍ਰਧਾਨ ਸਤਪਾਲ ਭੋਜਰਾਜ, ਪ੍ਰਧਾਨ ਜਸਬੀਰ ਸਿੰਘ ਮਾਲੋਗਿੱਲ, ਸਰਪੰਚ ਨਰਿੰਦਰ ਸਿੰਘ ਗਿੱਲ, ਸਰਪੰਚ ਸਰਵਣ ਸਿੰਘ ਦਾਦੂਵਾਲ ਸਮੇਤ ਇਲਾਕੇ ਦੇ ਹੋਰ ਪਿੰਡਾਂ ਦੇ ਕਾਂਗਰਸੀ ਮੋਹਤਬਰ ਮੌਜ਼ੂਦ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਹੋਣਗੇ ਵੱਡੇ ਸਮ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਦਾ ਮਿਲ ਰਿਹਾ ਵੱਡਾ ਹੁੰਗਾਰਾ– ਨਵਜੋਤ ਫੱਤੂਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।