15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਲੋੜਵੰਦ 100 ਪਰਿਵਾਰਾਂ ਨੂੰ ਕੰਬਲ ਵੰਡੇ

ਕਾਦੀਆਂ, 15 ਨਵੰਬਰ(ਕੁਲਵਿੰਦਰ ਸਿੰਘ)-ਕਾਦੀਆਂ ਦੇ ਨਜ਼ਦੀਕ ਸਥਿਤ ਗੁਰਦੁਆਰਾ ਦੁਖ ਨਿਵਾਰਣ ਸਾਹਿਬ ਡੱਲਾ ਮੋੜ ਵਿਖੇ ਪ੍ਰਸਿੱਧ ਸਮਾਜ ਸੇਵੀ ਸੁਭਾਸ਼ ਦੀਵਾਨ (ਕਾਲੇ ਸ਼ਾਹ) ਅਤੇ ਉਨਾਂ ਦੇ ਪਰਿਵਾਰ ਵਲੋਂ 100 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਸਰਦੀ ਦੇ ਮੌਸਮ ਦੀ ਸ਼ੁਰੂਆਤ ਨੂੰ ਵੇਖਦੇ ਹੋਏ ਕੰਬਲਾਂ ਦੀ ਵੰਡ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਹਰ ਸਾਲ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਸੇਵਾ ਦਾ ਕਾਰਜ ਕਰਦਾ ਆ ਰਿਹਾ ਹੈ।

ਅਜੀਤ ਡੈਸਕ 16-11-2026
ਕਾਦੀਆਂ, 15 ਨਵੰਬਰ(ਕੁਲਵਿੰਦਰ ਸਿੰਘ)-ਕਾਦੀਆਂ ਦੇ ਨਜ਼ਦੀਕ ਸਥਿਤ ਗੁਰਦੁਆਰਾ ਦੁਖ ਨਿਵਾਰਣ ਸਾਹਿਬ ਡੱਲਾ ਮੋੜ ਵਿਖੇ ਪ੍ਰਸਿੱਧ ਸਮਾਜ ਸੇਵੀ ਸੁਭਾਸ਼ ਦੀਵਾਨ (ਕਾਲੇ ਸ਼ਾਹ) ਅਤੇ ਉਨਾਂ ਦੇ ਪਰਿਵਾਰ ਵਲੋਂ 100 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਸਰਦੀ ਦੇ ਮੌਸਮ ਦੀ ਸ਼ੁਰੂਆਤ ਨੂੰ ਵੇਖਦੇ ਹੋਏ ਕੰਬਲਾਂ ਦੀ ਵੰਡ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਹਰ ਸਾਲ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਸੇਵਾ ਦਾ ਕਾਰਜ ਕਰਦਾ ਆ ਰਿਹਾ ਹੈ। ਇਸ ਤੋਂ ਇਲਾਵਾ ਉਹ ਸ੍ਰੀ ਅਚਲੇਸ਼ਵਰ ਧਾਮ ਵਿਖੇ ਵੀ ਨੌਵੀਂ ਤੇ ਦਸਵੀਂ ਦੇ ਪਵਿੱਤਰ ਦਿਹਾੜੇ ’ਤੇ ਵੀ ਲੋੜਵੰਦਾਂ ਨੂੰ ਕੰਬਲ ਵੰਡਨ ਤੇ ਲੋੜਵੰਦਾਂ ਨੂੰ ਦਾਨ ਦੇ ਰੂਪ ਵਿਚ ਸਹਾਇਤਾ ਕਰਦਾ ਹੈ। ਉਨ੍ਹਾਂ ਹੋਰ ਕਿਹਾ ਕਿ ਪਰਮਾਤਮਾ ਜਦ ਤੱਕ ਵੀ ਉਹਨਾਂ ਕੋਲ ਇਹ ਸੇਵਾ ਲਏਗਾ ਉਹ ਪਰਿਵਾਰ ਸਮੇਤ ਖ਼ੁਸ਼ੀ ਨਾਲ ਇਹ ਕਾਰਜ ਕਰਦੇ ਰਹਿਣਗੇ। ਇਸ ਮੌਕੇ ਲੋੜਵੰਦ ਪਰਿਵਾਰਾਂ ਅਤੇ ਗੁਰਦੁਆਰਾ ਦੂਖ ਨਿਵਾਰਣ ਸਾਹਿਬ ਡੱਲਾ ਮੋੜ ਦੀ ਪ੍ਰਬੰਧਕ ਕਮੇਟੀ ਵੱਲੋਂ ਪ੍ਰਸਿੱਧ ਸਮਾਜ ਸੇਵੀ ਸ੍ਰੀ ਸੁਭਾਸ਼ ਦੀਵਾਨ ਅਤੇ ਉਹਨਾਂ ਦੇ ਪਰਿਵਾਰ ਦਾ ਧੰਨਵਾਦ ਕੀਤਾ ਅਤੇ ਸਿਰੋਪਾਓ ਪਾ ਕੇ ਨਮਾਨ ਕੀਤਾ ਗਿਆ। ਸ੍ਰੀ ਸੁਭਾਸ਼ ਦੀਵਾਨ (ਕਾਲੇ ਸ਼ਾਹ) ਤੇ ਉਨ੍ਹਾਂ ਦੇ ਪਰਿਵਾਰ ਨਾਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਲਵਜੀਤ ਸਿੰਘ, ਗ੍ਰੰਥੀ ਭਾਈ ਸ਼ਰਨਜੀਤ ਸਿੰਘ, ਮੈਂਬਰ ਤਰਲੋਕ ਸਿੰਘ, ਮਨਜੀਤ ਸਿੰਘ, ਰਣਧੀਰ ਸਿੰਘ, ਸੁਰਿੰਦਰ ਸਿੰਘ ਅਤੇ ਜੋਗਿੰਦਰ ਸਿੰਘ ਸਮੇਤ ਲੋੜਵੰਦ ਪਰਿਵਾਰ ਅਤੇ ਸੰਗਤ ਵੱਡੀ ਗਿਣਤੀ ਵਿਚ ਹਾਜ਼ਰ ਸੀ।
ਪਿਛਲੀ ਖ਼ਬਰ ਸੁਆਮੀ ਸਰੂਪਾ ਨੰਦ ਜੀ ਦੀ ਯਾਦ ਚ 43ਵੇਂ ਸਾਲਾਨਾ ਅੰਤਰਰਾਸ਼ਟਰੀ ਖੇਡ ਮੇਲੇ ’ਚ ਨਿਊ ਜਰਸੀ ਕਲੱਬ ਦੀ ਰਹੀ ਝੰਡੀ ਸਿੰਮੂ ਕੰਗ... ਅਗਲੀ ਖ਼ਬਰ ਦਿਵਿਆ ਜਯੋਤੀ ਵਲੋਂ ਹਰਪੁਰਾ ’ਚ ਪ੍ਰਕਾਸ਼ ਪੁਰਬ ਸਮਰਪਿਤ 2 ਰੋਜ਼ਾ ਕੀਰਤਨ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।