ਪੁਲਿਸ ਕਰਮਚਾਰੀ ਵਿਨੋਦ ਕੁਮਾਰ ਨੂੰ ਮੂੰਹ ਬੰਨ੍ਹਣ ਵਾਲਿਆਂ ਤੋਂ ਲਿਫਟ ਲੈਣੀ ਪਈ ਮਹਿੰਗੀ
ਗੁਰਦਾਸਪੁਰ, 19 ਨਵੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ ਅਤੇ ਆਸ ਪਾਸ ਇਲਾਕਿਆਂ ਵਿਚ ਸ਼ਰੇਆਮ ਮੂੰਹ ਬੰਨ੍ਹ ਕੇ ਲੜਕੇ ਲੜਕੀਆਂ ਵਲੋਂ ਵਾਹਨ ਚਲਾਏ ਜਾ ਰਹੇ ਹਨ ਜੋ ਲੋਕਾਂ ਲਈ ਚਿੰਤਾ ਦਾ ਵਿਸ਼ਾ ਹੈ। ਜਦੋਂ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਾਹਨ ਚਾਲਕਾਂ ਨੂੰ ਮੂੰਹ ਬੰਨ੍ਹ ਕੇ ਵਾਹਨ ਚਲਾਉਣ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ ਪਰ ਉਸ ਦੇ ਬਾਵਜੂਦ ਵਾਹਨ ਚਾਲਕ ਅਜਿਹਾ ਕਰਨ ਤੋਂ ਬਾਜ਼ ਨਹੀਂ ਆ ਰਹੇ।
ਅਜੀਤ ਡੈਸਕ
20-11-2026