ਗੰਨੇ ਦੇ ਬਕਾਇਆ ਤੇ ਮਿੱਲਾਂ ਚਾਲੂ ਕਰਵਾਉਣ ਲਈ ਅੱਜ ਦੇ ਧਰਨੇ ’ਚ ਮਾਝੇ ਤੋਂ ਸੈਂਕੜੇ ਗੱਡੀਆਂ ਦਾ ਕਾਫ਼ਲਾ ਸ਼ਾਮਿਲ ਹੋਵੇਗਾ : ਬਲਵਿੰਦਰ ਸਿੰਘ ਔਲਖ
ਹਰਚੋਵਾਲ, 19 ਨਵੰਬਰ (ਭਾਮ, ਢਿੱਲੋਂ)- ਗੰਨੇ ਦੇ ਰੇਟ ਵਿਚ ਵਾਧਾ ਕਰਨ, ਕਿਸਾਨਾਂ ਦਾ ਗੰਨੇ ਦੀ ਫ਼ਸਲ ਦਾ ਰਹਿੰਦਾ ਬਕਾਇਆ ਜਾਰੀ ਕਰਵਾਉਣ ਅਤੇ ਬੰਦ ਪਈਆਂ ਖੰਡ ਮਿੱਲਾਂ ਨੂੰ ਚਾਲੂ ਕਰਵਾਉਣ ਦੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ 20 ਨਵੰਬਰ ਨੂੰ ਧੰਨੋਵਾਲੀ ਫਾਟਕ, ਜਲੰਧਰ ਵਿਖੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਸੰਬੰਧੀ ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਗੁਰਦੁਆਰਾ ਰਾਜਾਰਾਮ ਸਾਹਿਬ ਵਿਖੇ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਵਲੋਂ ਧਰਨੇ ਨੂੰ ਸਫ਼ਲ ਬਣਾਉਣ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਅਜੀਤ ਡੈਸਕ
20-11-2026