21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਯਾਦ

ਬਟਾਲਾ, 20 ਨਵੰਬਰ (ਸਤਿੰਦਰ ਸਿੰਘ)- ਚੀਫ਼ ਖ਼ਾਲਸਾ ਦੀਵਾਨ ਵਲੋਂ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਦੇ ਦੂਸਰੇ ਦਿਨ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ’ਤੇ ਸੈਮੀਨਾਰ ਕਰਵਾਏ ਗਏ। ਪਹਿਲੇ ਸੈਮੀਨਾਰ ਮੌਕੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.

69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਦੇ ਦੂਜੇ ਦਿਨ ਪੁੱਜੀਆਂ ਸ਼ਖਸੀਅਤਾਂ ਅਤੇ ਹਾਜ਼ਰ ਪ੍ਰਬੰਧਕ। ਤਸਵੀਰ : ਜਤਿੰਦਰ ਕੱਦ 21-11-2026
ਬਟਾਲਾ, 20 ਨਵੰਬਰ (ਸਤਿੰਦਰ ਸਿੰਘ)- ਚੀਫ਼ ਖ਼ਾਲਸਾ ਦੀਵਾਨ ਵਲੋਂ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਦੇ ਦੂਸਰੇ ਦਿਨ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ’ਤੇ ਸੈਮੀਨਾਰ ਕਰਵਾਏ ਗਏ। ਪਹਿਲੇ ਸੈਮੀਨਾਰ ਮੌਕੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਮੁੱਖ ਮਹਿਮਾਨ ਦੇ ਤੌਰ ’ਤੇ ਪੁੱਜੇ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਾਰਿਆਂ ਦਾ ਸਵਾਗਤ ਕੀਤਾ। ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੇ ਸਰੋਤਿਆਂ ਨੂੰ ਆਪਣੇ ਜੀਵਨ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਢਾਲਣ ਅਤੇ ਅਨੁਸ਼ਾਸਨ ਵਿਚ ਰਹਿ ਕੇ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਚੀਫ਼ ਖਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ: ਤਰਲੋਚਨ ਸਿੰਘ ਵਲੋਂ ਪੁੱਜੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਖੇਤੀਬਾੜੀ ਬੀਜ ਏਕਾਧਿਕਾਰ ਵਿਸ਼ੇ ’ਤੇ ਕਰਵਾਏ ਸੈਮੀਨਾਰ ਦੌਰਾਨ ਮਾਹਿਰਾਂ ਨੇ ਖੇਤੀਬਾੜੀ ਵਿਚ ਨਵੀਆਂ ਤਕਨੀਕਾਂ, ਉੱਨਤ ਬੀਜਾਂ ਤੇ ਵਾਤਾਵਰਣ ਪੱਖੀ ਖੇਤੀ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਤੀਸਰੇ ਸੈਮੀਨਾਰ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਸ: ਸੰਤੋਖ ਸਿੰਘ ਸੇਠੀ, ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਡਾ. ਸਰਬਜੀਤ ਸਿੰਘ ਛੀਨਾ ਤੇ ਡਾ. ਅਮਰਜੀਤ ਸਿੰਘ ਦੂਆ ਨੇ ਡਾ. ਮਨਮੋਹਨ ਸਿੰਘ ਸਾਬਕਾ ਪ੍ਰਧਾਨ ਮੰਤਰੀ ਦੇ ਜੀਵਨ, ਸਿੱਖਿਆ, ਆਰਥਿਕ ਸੁਧਾਰਾਂ ਤੇ ਦੇਸ਼ ਦੀ ਤਰੱਕੀ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ। ਚੌਥਾ ਸੈਮੀਨਾਰ ਵਿਸ਼ਾ ਨੈਤਿਕਤਾ (ਸ਼ਖਸੀਅਤ ਵਿਕਾਸ) ਤੇ ਨਸ਼ਿਆਂ ਦੀ ਰੋਕਥਾਮ ’ਤੇ ਬੁਲਾਰਿਆਂ ਨੇ ਨੌਜਵਾਨਾਂ ਵਿਚ ਨਸ਼ਿਆਂ ਦੀ ਰੋਕਥਾਮ ਤੇ ਉਨ੍ਹਾਂ ਵਿਚ ਆਤਮਵਿਸ਼ਵਾਸ, ਅਨੁਸ਼ਾਸਨ ਤੇ ਸਕਰਾਤਮਕ ਸੋਚ ਵਿਕਸਿਤ ਕਰਨ ਦੀ ਲੋੜ ’ਤੇ ਚਾਨਣਾ ਪਾਇਆ। ‘ਸਿੱਖ ਵਿੱਦਿਅਕ ਪ੍ਰਸਾਰ ਤੇ ਪ੍ਰਾਪਤੀਆਂ’ ਵਿਸ਼ੇ ’ਤੇ ਕਰਵਾਏ ਗਏ ਪੰਜਵੇਂ ਸੈਮੀਨਾਰ ਦੌਰਾਨ ਵਿਦਵਾਨਾਂ ਨੇ ਸਿੱਖ ਇਤਿਹਾਸ, ਸਭਿਆਚਾਰ, ਵਿਰਾਸਤ ਤੇ ਇਸ ਦੇ ਪ੍ਰਚਾਰ-ਪ੍ਰਸਾਰ ਦੇ ਨਾਲ-ਨਾਲ ਸਿੱਖ ਪੰਥ ਦੀਆਂ ਪ੍ਰਾਪਤੀਆਂ ਬਾਰੇ ਵਿਚਾਰ ਪੇਸ਼ ਕੀਤੇ। ਛੇਵਾਂ ਸੈਮੀਨਾਰ ‘ਹੁਨਰਮੰਦ ਸਿੱਖਿਆ ਤੇ ਸਨਅਤੀ ਵਿਕਾਸ’ ਵਿਸ਼ੇ ’ਤੇ ਬੋਲਦਿਆਂ ਮਾਹਿਰਾਂ ਨੇ ਅਕਾਦਮਿਕ ਵਿੱਦਿਆ ਦੇ ਨਾਲ-ਨਾਲ ਹੁਨਰ ਅਧਾਰਿਤ ਸਿੱਖਿਆ, ਤਕਨੀਕੀ ਸਿਖਲਾਈ, ਸਨਅਤੀ ਵਿਕਾਸ ਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਦੇਰ ਸ਼ਾਮ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਪੇਸ਼ ਕੀਤਾ ਗਿਆ। ਅੰਤ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਥਾਨਕ ਪ੍ਰਧਾਨ ਸ: ਕੁਲਜੀਤ ਸਿੰਘ ਸਾਹਨੀ, ਐਡੀਸ਼ਨਲ ਆਨਰੇਰੀ ਸਕੱਤਰ ਸ: ਜਸਪਾਲ ਸਿੰਘ ਢਿੱਲੋਂ, ਐਡੀਸ਼ਨਲ ਆਨਰੇਰੀ ਸਕੱਤਰ ਸ: ਹਰਜੀਤ ਸਿੰਘ, ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਡਾ. ਸਰਬਜੀਤ ਸਿੰਘ ਛੀਨਾ, ਕੁਲਜੀਤ ਸਿੰਘ ਸਿੰਘ ਬ੍ਰਦਰਜ਼ ਐਡੀਸ਼ਨਲ ਸੈਕਟਰੀ ਸਿੱਖਿਆ, ਐਡੀਸ਼ਨਲ ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਸ: ਮਨਮੋਹਨ ਸਿੰਘ, ਸਕੂਲ ਮੈਂਬਰ, ਇੰਚਾਰਜ ਏ.ਪੀ.ਐਸ. ਮਾਨ, ਸ: ਜਗੀਰ ਸਿੰਘ, ਸ: ਮਨਪ੍ਰੀਤ ਸਿੰਘ ਤੇ ਵੱਡੀ ਗਿਣਤੀ ਵਿਚ ਦੀਵਾਨ ਮੈਂਬਰ, ਸੀ.ਕੇ.ਡੀ. ਸਕੂਲਾਂ ਦੇ ਪ੍ਰਿੰਸੀਪਲ, ਵਿਦਿਆਰਥੀ, ਸਟਾਫ ਅਤੇ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਚੁੱਕੇ ਸਵਾਲ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਬਾਬਾ ਨਾਨਕ ਵਿਖੇ ਨਗਰ ਕੀਰਤਨ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।