ਸਕੂਲ ਵੈਨ ਨੂੰ ਕਾਰ ਨੇ ਮਾਰੀ ਟੱਕਰ, ਤਿੰਨ ਬੱਚੇ ਜ਼ਖ਼ਮੀ
ਬਟਾਲਾ, 20 ਨਵੰਬਰ (ਹਰਦੇਵ ਸਿੰਘ ਸੰਧੂ)- ਅੱਜ ਸਵੇਰੇ ਇਕ ਨਿੱਜੀ ਸਕੂਲ ਦੇ ਬੱਚਿਆਂ ਨੂੰ ਲੈ ਕੇ ਜਾ ਰਹੀ ਵੈਨ ਨੂੰ ਇਕ ਕਾਰ ਵਲੋਂ ਟੱਕਰ ਮਾਰ ਦਿੱਤੀ ਜਿਸ ਨਾਲ ਵੈਨ ਪਲਟ ਗਈ, ਉਸ ਵਿਚ ਸਵਾਰ ਤਿੰਨ ਬੱਚਿਆਂ ਨੂੰ ਸੱਟਾਂ ਲੱਗ ਗਈਆਂ। ਇਸ ਸੰਬੰਧੀ ਥਾਣਾ ਸਦਰ ਦੇ ਬਟਾਲਾ ਦੇ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਬਟਾਲਾ ਦੇ ਇਕ ਨਿੱਜੀ ਸਕੂਲ ਦੀ ਵੈਨ ਨੰਬਰ ਪੀਬੀ 35 ਕਿਊ 8739 ਵੱਖ-ਵੱਖ ਪਿੰਡਾਂ ’ਚੋਂ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ।
ਅਜੀਤ ਡੈਸਕ
21-11-2026