21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਡੇਰਾ ਬਾਬਾ ਨਾਨਕ ਪੁਲਿਸ ਤੇ ਬੀ.ਐੱਸ.ਐੱਫ. ਵਲੋਂ ਪਾਕਿਸਤਾਨੀ ਡਰੋਨ ਬਰਾਮਦ

ਡੇਰਾ ਬਾਬਾ ਨਾਨਕ, 20 ਨਵੰਬਰ (ਹੀਰਾ ਸਿੰਘ ਮਾਂਗਟ, ਵਿਜੇ ਸ਼ਰਮਾ)- ਡੇਰਾ ਬਾਬਾ ਨਾਨਕ ਪੁਲਿਸ ਤੇ ਅੰਤਰਰਾਸ਼ਟਰੀ ਸਰਹੱਦ ’ਤੇ ਤਾਇਨਾਤ ਬੀ. ਐੱਸ.

ਅਜੀਤ ਡੈਸਕ 21-11-2026
ਡੇਰਾ ਬਾਬਾ ਨਾਨਕ, 20 ਨਵੰਬਰ (ਹੀਰਾ ਸਿੰਘ ਮਾਂਗਟ, ਵਿਜੇ ਸ਼ਰਮਾ)- ਡੇਰਾ ਬਾਬਾ ਨਾਨਕ ਪੁਲਿਸ ਤੇ ਅੰਤਰਰਾਸ਼ਟਰੀ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ. ਦੀ 200 ਬਟਾਲੀਅਨ ਦੇ ਜਵਾਨਾਂ ਵਲੋਂ ਅੱਜ ਐਂਟੀਡਰੋਨ ਸਿਸਟਮ ਦੇ ਸਹਿਯੋਗ ਨਾਲ ਇਕ ਪਾਕਿਸਤਾਨ ਡਰੋਨ ਨੂੰ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਇਸ ਸੰਬੰਧੀ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਏ.ਐੱਸ.ਆਈ. ਸੁਖਦੇਵ ਸਿੰਘ ਚੌਕੀ ਇੰਚਾਰਜ ਧਰਮਕੋਟ ਰੰਧਾਵਾ ਨੇ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਅੰਦਰ ਨਸ਼ਿਆਂ ਦੀ ਤਸਕਰੀ ਨੂੰ ਠੱਲ ਪਾਉਣ ਵਾਸਤੇ ਸਰਹੱਦੀ ਖੇਤਰ ਅੰਦਰ ਡਰੋਨ ਗਤੀਵਿਧੀਆਂ ਰੋਕਣ ਲਈ ਲਗਾਏ ਗਏ ਐਂਟੀਡਰੋਨ ਸਿਸਟਮ ਦੀ ਮਦਦ ਨਾਲ ਬੀਤੀ ਰਾਤ ਬੀ.ਐੱਸ.ਐੱਫ. ਦੀ 200 ਬਟਾਲੀਅਨ ਦੇ ਜਵਾਨਾਂ ਤੇ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਸਰਹੱਦੀ ਇਲਾਕੇ ਅੰਦਰ ਚਲਾਏ ਸਰਚ ਅਭਿਆਨ ਦੌਰਾਨ ਕਿਸਾਨ ਮਨਜੀਤ ਸਿੰਘ ਪੁੱਤਰ ਸ਼ਿਵ ਸਿੰਘ ਵਾਸੀ ਪਿੰਡ ਝੰਗੀ ਦੀ ਜ਼ਮੀਨ ਪਿੰਡ ਖੋਦੇ ਬੇਟ ਦੇ ਖੇਤਾਂ ਵਿਚੋਂ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਗਿਆ ਹੈ। ਏ.ਐੱਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਐਂਟੀ ਡਰੋਨ ਦੀ ਲੋਕੇਸ਼ਨ ਅਨੁਸਾਰ ਇਹ ਡਰੋਨ ਪਾਕਿਸਤਾਨ ਵਾਲੇ ਪਾਸਿਓਂ ਦਾਖਲ ਹੋਇਆ ਸੀ ਜਿਸ ਨੂੰ ਅੱਜ ਸਰਚ ਦੌਰਾਨ ਧਰਮਕੋਟ ਰੰਧਾਵਾ ਦੇ ਨਜ਼ਦੀਕ ਪਿੰਡ ਖੋਦੇ ਬੇਟ ਦੇ ਖੇਤਾਂ ਵਿਚੋਂ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਸ ਡਰੋਨ ਨੂੰ ਕਬਜ਼ੇ ਵਿਚ ਲੈ ਕੇ ਵੱਖ-ਵੱਖ ਧਰਾਵਾਂ ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ਼ ਪਰਚਾ ਦਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਵੇਂ ਇਸ ਪਾਕਿਸਤਾਨੀ ਡਰੋਨ ਨਾਲ ਫਿਲਹਾਲ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ, ਪਰ ਫਿਰ ਵੀ ਪੁਲਿਸ ਤੇ ਬੀ.ਐੱਸ.ਐੱਫ. ਵਲੋਂ ਚੌਕਸੀ ਵਰਤਦਿਆਂ ਹੋਇਆਂ ਇਸ ਸਰਹੱਦੀ ਇਲਾਕੇ ਅੰਦਰ ਸਾਂਝਾ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ ਤੇ ਬਕਾਇਆ ਰਾਸ਼ੀ ਲਈ ਕਿਸਾਨਾਂ ਨੇ ਹਾਈਵੇ ਕੀਤਾ ਜਾਮ ਅਗਲੀ ਖ਼ਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ 6ਵੀਂ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।