21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ ਤੇ ਬਕਾਇਆ ਰਾਸ਼ੀ ਲਈ ਕਿਸਾਨਾਂ ਨੇ ਹਾਈਵੇ ਕੀਤਾ ਜਾਮ

ਗੁਰਦਾਸਪੁਰ, 20 ਨਵੰਬਰ (ਚੱਕਰਾਜਾ)- ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਆਗੂਆਂ ਵਲੋਂ ਅੱਜ ਬੱਬਰੀ ਚੌਕ ਵਿਖੇ ਧਰਨਾ ਲਗਾ ਕੇ ਹਾਈਵੇ ਜਾਮ ਕੀਤਾ ਗਿਆ। ਕਿਸਾਨ ਆਗੂ ਬਲਵਿੰਦਰ ਸਿੰਘ ਰਾਜੂ ਔਲਖ ਤੇ ਜ਼ਿਲ੍ਹਾ ਪ੍ਰਧਾਨ ਸੋਨੂੰ ਚੱਢਾ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 21-11-2026
ਗੁਰਦਾਸਪੁਰ, 20 ਨਵੰਬਰ (ਚੱਕਰਾਜਾ)- ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਆਗੂਆਂ ਵਲੋਂ ਅੱਜ ਬੱਬਰੀ ਚੌਕ ਵਿਖੇ ਧਰਨਾ ਲਗਾ ਕੇ ਹਾਈਵੇ ਜਾਮ ਕੀਤਾ ਗਿਆ। ਕਿਸਾਨ ਆਗੂ ਬਲਵਿੰਦਰ ਸਿੰਘ ਰਾਜੂ ਔਲਖ ਤੇ ਜ਼ਿਲ੍ਹਾ ਪ੍ਰਧਾਨ ਸੋਨੂੰ ਚੱਢਾ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ। ਬਲਵਿੰਦਰ ਸਿੰਘ ਰਾਜੂ ਔਲਖ ਨੇ ਕਿਹਾ ਕਿ ਕਿਸਾਨ ਦੋ ਮਹੀਨਿਆਂ ਤੋਂ ਗੰਨੇ ਦਾ ਵਾਜਬ ਭਾਅ ਤੈਅ ਕਰਨ, ਬਕਾਇਆ ਅਦਾਇਗੀਆਂ ਅਤੇ ਖੰਡ ਮਿੱਲਾਂ ਚਾਲੂ ਕਰਨ ਦੀ ਤਾਰੀਕ ਦਾ ਐਲਾਨ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਇਸ ਸਬੰਧੀ ਸਰਕਾਰ ਨੂੰ ਕਈ ਮੰਗ ਪੱਤਰ ਦਿੱਤੇ ਤੇ ਚੰਡੀਗੜ੍ਹ ਵਿਖੇ ਸੱਤ ਦਿਨ ਧਰਨਾ ਵੀ ਦਿੱਤਾ ਪਰ ਸਰਕਾਰ ਵਲੋਂ ਅਜੇ ਤੱਕ ਠੋਸ ਫ਼ੈਸਲਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਹੋਈ ਮੀਟਿੰਗ ਦੌਰਾਨ ਨਵੰਬਰ ਦੇ ਦੂਜੇ ਹਫ਼ਤੇ ਖੰਡ ਮਿੱਲਾਂ ਚਾਲੂ ਕਰਨ ਦੀ ਗੱਲ ਆਖੀ ਸੀ ਪਰ ਇਸ ਦੇ ਬਾਵਜੂਦ ਕੋਈ ਅਧਿਕਾਰਿਤ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਗੰਨੇ ਦਾ ਘੱਟੋ-ਘੱਟ ਭਾਅ 500 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ ਤੇ ਕਿਸਾਨਾਂ ਦੀਆਂ ਰੁਕੀਆਂ ਅਦਾਇਗੀਆਂ ਬਿਨਾਂ ਦੇਰੀ ਖਾਤਿਆਂ ਵਿਚ ਪਾਈਆਂ ਜਾਣ। ਉਨ੍ਹਾਂ ਬੇਟ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਸਰਕਾਰ ਤੋਂ ਹੜ੍ਹ ਪੀੜਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ। ਇਸ ਮੌਕੇ ਸੋਨੂੰ ਚੱਢਾ ਨੇ ਮੰਗ ਕੀਤੀ ਕਿ ਕਿਸਾਨ ਆਗੂਆਂ ਵਿਰੁੱਧ ਦਰਜ ਪੁਲਿਸ ਕੇਸ ਰੱਦ ਕਰਕੇ ਉਨ੍ਹਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਕਿਸਾਨ ਆਗੂਆਂ ਨੇ ਖੰਡ ਦੀਆਂ ਵਧਦੀਆਂ ਕੀਮਤਾਂ ਦਾ ਮੁੱਦਾ ਚੁੱਕਿਆ। ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਤਾਂ ਹਾਈਵੇ ਦੀਆਂ ਦੋਵੇਂ ਸਾਈਡਾਂ ਬੰਦ ਕਰਕੇ ਆਵਾਜਾਈ ਠੱਪ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ, ਬਕਾਇਆ ਅਦਾਇਗੀਆਂ ਜਾਰੀ ਕਰਨ, ਖੰਡ ਮਿੱਲਾਂ ਚਾਲੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਤੇ ਹੋਰ ਮੰਗਾਂ ਦਾ ਠੋਸ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਬੱਬਰੀ ਚੌਕ ਵਿਖੇ ਧਰਨਾ ਜਾਰੀ ਰਹੇਗਾ।
ਪਿਛਲੀ ਖ਼ਬਰ ਟੋਏ ’ਚ ਵੱਜਣ ਨਾਲ ਟਰੈਕਟਰ ਹੋਇਆ ਬੇਕਾਬੂ, ਨੌਜਵਾਨ ਦੀ ਮੌਤ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਪੁਲਿਸ ਤੇ ਬੀ.ਐੱਸ.ਐੱਫ. ਵਲੋਂ ਪਾਕਿਸਤਾਨੀ ਡਰੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।