21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਜ਼ਿਲ੍ਹਾ ਤੇ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਵਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ, 20 ਨਵੰਬਰ (ਚੱਕਰਾਜਾ)- ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਬੰਸ ਸਿੰਘ ਲੇਖੀ ਵਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਰਪ੍ਰੀਤ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਟਰੀ ਵੀ ਮੌਜੂਦ ਸੀ।

ਕੇਂਦਰੀ ਜੇਲ੍ਹ ਗੁਰਦਾਸਪੁਰ ਦੇ ਦੌਰੇ ਦੌਰਾਨ ਕੈਦੀਆਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਬੰਸ ਸਿੰਘ ਲੇਖੀ। ਤਸਵੀਰ: ਵਿਸ਼ਾਲ ਮੁੰਨਾ 21-11-2026
ਗੁਰਦਾਸਪੁਰ, 20 ਨਵੰਬਰ (ਚੱਕਰਾਜਾ)- ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਬੰਸ ਸਿੰਘ ਲੇਖੀ ਵਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਰਪ੍ਰੀਤ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਟਰੀ ਵੀ ਮੌਜੂਦ ਸੀ। ਇਸ ਦੌਰੇ ਦੌਰਾਨ ਉਨ੍ਹਾਂ ਵਲੋਂ ਜੇਲ੍ਹ ਪ੍ਰਬੰਧ ਦਾ ਜਾਇਜ਼ਾ ਲਿਆ ਤੇ ਹਵਾਲਾਤੀਆਂ ਤੇ ਕੈਦੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਜੇਲ੍ਹ ਦੀਆਂ ਬੈਰਕਾਂ ਦਾ ਦੌਰਾ ਕਰਕੇ ਜੇਲ੍ਹ ਵਿਚ ਸੁਰੱਖਿਆ ਉਪਕਰਨਾਂ ਦਾ ਜ਼ਾਇਜਾ ਲੈਣ ਦੇ ਨਾਲ ਨਾਲ ਕੈਦੀਆਂ ਨਾਲ ਗੱਲਬਾਤ ਕਰਦਿਆਂ ਉਨਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਨੂੰ ਸੁਣਿਆ। ਉਨਾਂ ਨੇ ਜੇਲ੍ਹ ਵਿਚ ਲੰਗਰ ਹਾਲ ਦਾ ਨਿਰੀਖਣ ਕਰਕੇ ਕੈਦੀਆਂ ਨੂੰ ਪਰੋਸੇ ਜਾਣ ਵਾਲੇ ਖਾਣੇ ਨੂੰ ਖੁਦ ਖਾ ਕੇ ਚੈੱਕ ਕੀਤਾ। ਇਸ ਮੌਕੇ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਤੇ ਮੁਫਤ ਕਾਨੂੰਨੀ ਸਹਾਇਤਾ ਦੀ ਸਹੂਲਤ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਜਿਸ ਹਵਾਲਾਤੀ ਕੋਲ ਵਕੀਲ ਨਹੀਂ ਹੈ ਉਹ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਚੋਂ ਮੁਫਤ ਵਕੀਲ ਲੈ ਸਕਦੇ ਹਨ। ਇਸ ਦੌਰੇ ਦੌਰਾਨ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਸਟਾਫ ਮੌਜੂਦ ਸੀ। ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕੈਦੀਆਂ ਦੀ ਭਲਾਈ, ਸਿਹਤ ਸਹੂਲਤਾਂ, ਸਾਫ ਸਫਾਈ ਤੇ ਹੋਰ ਲੋੜੀਂਦੀਆਂ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ।
ਪਿਛਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਪ੍ਰੀਖਿਆ ਅਗਲੀ ਖ਼ਬਰ ਸ੍ਰੀ ਅਚਲੇਸ਼ਵਰ ਧਾਮ ਮੇਲੇ ’ਚ ਚੋਰ ਗਰੋਹ ਨੇ ਔਰਤ ਦੀਆਂ ਸੋਨੇ ਦੀਆਂ ਚੂੜੀਆਂ ਉਤਾਰੀਆਂ, 2 ਕਾਬੂ ਹੋਰ ਸਾਥਣਾਂ ਫਰਾਰ, ਪੁਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।