21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ 14 ਵਿਦਿਆਰਥੀਆਂ ਦੀ ਸਟੇਟ ਲਈ ਹੋਈ ਚੋਣ

ਗੁਰਦਾਸਪੁਰ, 20 ਨਵੰਬਰ (ਚੱਕਰਾਜਾ)- ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਰ ਰਾਮਨਗਰ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਖੇਡਾਂ ਵਤਨ ਪੰਜਾਬ ਸੀਜ਼ਨ-4 ਤਹਿਤ ਨੈਟਬਾਲ ਮੁਕਾਬਲਿਆਂ ਵਿਚ ਸਕੂਲ ਦੇ 14 ਵਿਦਿਆਰਥੀਆਂ ਦੀ ਅੰਤਰ-ਜ਼ਿਲ੍ਹਾ ਪੱਧਰ ਲਈ ਚੋਣ ਹੋਈ ਹੈ ਜੋ ਸਕੂਲ ਲਈ ਮਾਣ ਵਾਲੀ ਗੱਲ ਹੈ।

ਅਜੀਤ ਡੈਸਕ 21-11-2026
ਗੁਰਦਾਸਪੁਰ, 20 ਨਵੰਬਰ (ਚੱਕਰਾਜਾ)- ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਰ ਰਾਮਨਗਰ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਖੇਡਾਂ ਵਤਨ ਪੰਜਾਬ ਸੀਜ਼ਨ-4 ਤਹਿਤ ਨੈਟਬਾਲ ਮੁਕਾਬਲਿਆਂ ਵਿਚ ਸਕੂਲ ਦੇ 14 ਵਿਦਿਆਰਥੀਆਂ ਦੀ ਅੰਤਰ-ਜ਼ਿਲ੍ਹਾ ਪੱਧਰ ਲਈ ਚੋਣ ਹੋਈ ਹੈ ਜੋ ਸਕੂਲ ਲਈ ਮਾਣ ਵਾਲੀ ਗੱਲ ਹੈ। ਇਹ ਵਿਦਿਆਰਥੀ ਹੁਣ ਬਰਨਾਲਾ ਵਿਖੇ ਸਟੇਟ ਪੱਧਰੀ ਨੈਟਬਾਲ ਮੁਕਾਬਲਿਆਂ ’ਚ ਭਾਗ ਲੈ ਰਹੇ ਹਨ। ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ’ਤੇ ਖੇਡ ਪ੍ਰਤਿਭਾ, ਮਿਹਨਤ, ਅਨੁਸ਼ਾਸਨ ਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਗਲੇ ਪੜਾਅ ਵਿਚ ਜਗ੍ਹਾ ਬਣਾਈ ਹੈ। ਅੰਡਰ-17 ਵਰਗ ਵਿਚ ਨੌਵੀਂ ਜਮਾਤ ਦੇ ਵਰਿਸ਼ਭ, ਅਰਪਨ ਦਕਸ, ਸੱਤਵੀਂ ਜਮਾਤ ਦੀ ਅਗਮ ਦੀ ਚੋਣ ਹੋਈ ਹੈ। ਅੰਡਰ-14 ਵਰਗ ਵਿਚ ਜਸ਼ਨ ਸੱਤਵੀਂ ਜਮਾਤ, ਅਭਿਜੋਤ ਸਿੰਘ ਛੀਨਾ, ਅਭਿਜੋਤ ਸਿੰਘ ਢਿੱਲੋਂ, ਗੁਰਨੂਰ ਸਿੰਘ, ਪ੍ਰਭਜੋਤ ਸਿੰਘ, ਆਯੁਸ਼, ਰਾਜਵੀਰ, ਵਿਹਾਨ (ਛੇਵੀਂ ਜਮਾਤ), ਮਨਮੀਤ (ਅੱਠਵੀਂ ਜਮਾਤ), ਵਰੁਣ (ਨੌਵੀਂ ਜਮਾਤ) ਤੇ ਪ੍ਰਭਜੋਤ ਸਿੰਘ (ਸੱਤਵੀਂ ਜਮਾਤ) ਸ਼ਾਮਿਲ ਹਨ। ਸਕੂਲ ਚੇਅਰਮੈਨ ਸਰਵਨ ਸਿੰਘ ਛੀਨਾ ਨੇ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਮਿਹਨਤ ਕਰਦੇ ਰਹਿਣ ਤੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਹ ਸਮੁੱਚਾ ਪ੍ਰੋਗਰਾਮ ਸਕੂਲ ਦੀ ਡੀ.ਪੀ ਅਧਿਆਪਕਾ ਸਾਵਲੀ ਮੈਡਮ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ।
ਪਿਛਲੀ ਖ਼ਬਰ ਸ਼ਮਸ਼ੇਰ ਸਿੰਘ ਨੂੰ ਉਮੀਦਵਾਰ ਐਲਾਨੇ ਜਾਣ ਨਾਲ ਵਿਰੋਧੀ ਖੇਮਿਆਂ ’ਚ ਮਚੀ ਹਲਚਲ-ਆਪ ਆਗੂ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।