21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਟਕਸਾਲੀ ਆਗੂ ਜਥੇ. ਚੰਨਣ ਸਿੰਘ ਬਾਠ ਦਾ ਦਿਹਾਂਤ, ਅੰਤਿਮ ਸੰਸਕਾਰ ਅੱਜ

ਡੇਰਾ ਬਾਬਾ ਨਾਨਕ, 20 ਨਵੰਬਰ (ਵਿਜੇ ਸ਼ਰਮਾ) - ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਅਕਾਲੀ ਆਗੂ ਜਥੇ. ਅਮਰਜੀਤ ਸਿੰਘ ਬਾਠ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਜਥੇ.

ਜਥੇ. ਚੰਨਣ ਸਿੰਘ ਬਾਠ 21-11-2026
ਡੇਰਾ ਬਾਬਾ ਨਾਨਕ, 20 ਨਵੰਬਰ (ਵਿਜੇ ਸ਼ਰਮਾ) - ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਅਕਾਲੀ ਆਗੂ ਜਥੇ. ਅਮਰਜੀਤ ਸਿੰਘ ਬਾਠ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਜਥੇ. ਚੰਨਣ ਸਿੰਘ ਬਾਠ ਬੀਤੀ ਰਾਤ ਸਦੀਵੀਂ ਵਿਛੋੜਾ ਦੇ ਗਏ। ਉਹ 88 ਵਰਿਆਂ ਦੇ ਸਨ। ਜਥੇ. ਚੰਨਣ ਸਿੰਘ ਬਾਠ ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਜੇਰੇ ਇਲਾਜ ਸਨ ਜਿੱਥੇ ਬੀਤੀ ਰਾਤ ਉਨ੍ਹਾਂ ਆਖਰੀ ਸਾਹ ਲਏ। ਜਥੇ. ਬਾਠ ਦਾ ਵਿਛੋੜਾ ਜਿੱਥੇ ਪਰਿਵਾਰ ਲਈ ਵੱਡਾ ਸਦਮਾ ਹੈ ਉਥੇ ਹਲਕਾ ਡੇਰਾ ਬਾਬਾ ਨਾਨਕ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਵੱਡਾ ਘਾਟਾ ਪਿਆ ਹੈ ਕਿਉਂਕਿ ਜਥੇ. ਬਾਠ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੀ ਸਰਗਰਮ ਸਿਆਸਤ ਨਾਲ ਜੁੜੇ ਹੋਏ ਸਨ। ਜਥੇ. ਝੰਗੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣਦਿਆਂ ਹਲਕੇ ਦੇ ਸਿਆਸੀ ਆਗੂਆਂ, ਵਰਕਰਾਂ ਤੇ ਵੱਡੀ ਗਿਣਤੀ ’ਚ ਲੋਕਾਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਬਾਠ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਥੇ. ਚੰਨਣ ਸਿੰਘ ਬਾਠ ਦਾ ਅੰਤਿਮ ਸੰਸਕਾਰ 21 ਨਵੰਬਰ ਨੂੰ ਪਿੰਡ ਝੰਗੀ ਪੰਨਵਾਂ ਸਥਿਤ ਉਨ੍ਹਾਂ ਦੇ ਨਿਵਾਸ ਵਿਖੇ 12 ਵਜੇ ਕੀਤਾ ਜਾਵੇਗਾ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਿਪਤ ਪਿੰਡ ਬਲਵੰਡਾ ਤੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪਿੰਡ ਨੌਸ਼ਹਿਰਾ ਵਿਖੇ ਸਬਮਰਸੀਬਲ ਮੋਟਰਾਂ ਦੀਆਂ ਨਿਰੰਤਰ ਤਾਰਾਂ ਚੋਰੀ ਨਾਲ ਕਿਸਾਨ ਪ੍ਰੇਸ਼ਾਨ *ਚੋਰ ਘਟਨਾ ਨੂੰ ਦੂਜੇ-ਤੀਜੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।