21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਜ਼ਿਲ੍ਹਾ ਪ੍ਰਧਾਨ ਘੁੰਮਣ ਦੀ ਅਗਵਾਈ ਹੇਠ ਪਿੰਡ ਡੋਗਰ ਮਹੇਸ਼ ਵਿਖੇ 20 ਪਰਿਵਾਰ ‘ਆਪ’ ਤੇ ਕਾਂਗਰਸ ਛੱਡ ਕੇ ਅਕਾਲੀ ਦਲ ’ਚ ਸ਼ਾਮਲ

ਬਟਾਲਾ, 20 ਨਵੰਬਰ (ਸਤਿੰਦਰ ਸਿੰਘ)- ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਡੋਗਰ ਮਹੇਸ਼ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਜੋਗਾ ਸਿੰਘ ਤੇ ਬਲਵੰਤ ਸਿੰਘ ਦੇ ਯਤਨਾਂ ਸਦਕਾ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਤੇ ਕਾਂਗਰਸ ਨਾਲ ਸਬੰਧਤ 20 ਪਰਿਵਾਰਾਂ ਨੇ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ।

ਅਜੀਤ ਡੈਸਕ 21-11-2026
ਬਟਾਲਾ, 20 ਨਵੰਬਰ (ਸਤਿੰਦਰ ਸਿੰਘ)- ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਡੋਗਰ ਮਹੇਸ਼ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਜੋਗਾ ਸਿੰਘ ਤੇ ਬਲਵੰਤ ਸਿੰਘ ਦੇ ਯਤਨਾਂ ਸਦਕਾ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਤੇ ਕਾਂਗਰਸ ਨਾਲ ਸਬੰਧਤ 20 ਪਰਿਵਾਰਾਂ ਨੇ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਤੇ ਸੂਬੇ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਖੁਸ਼ਹਾਲੀ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਪਾਰਟੀ ਦੀਆਂ ਮੁੱਖ ਤਰਜੀਹਾਂ ਰਹਿਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਕੇ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਡੋਗਰ ਮਹੇਸ਼ ਵਿਚ 20 ਪਰਿਵਾਰਾਂ ਦਾ ਪਾਰਟੀ ਵਿਚ ਸ਼ਾਮਲ ਹੋਣਾ ਅਕਾਲੀ ਦਲ ਲਈ ਹੌਸਲੇ ਵਾਲੀ ਗੱਲ ਹੈ। ਇਸ ਮੌਕੇ ਸਾਬਕਾ ਚੇਅਰਮੈਨ ਕੁਲਵੰਤ ਸਿੰਘ ਚੀਮਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਮੇਜ ਸਿੰਘ, ਬਾਬਾ ਸਵਿੰਦਰ ਸਿੰਘ ਵੀ ਨਾਲ ਸਨ। ਜਦ ਕਿ ਸ਼ਾਮਲ ਹੋਣ ਵਾਲਿਆਂ ਵਿਚ ਜੋਗਾ ਸਿੰਘ, ਬਲਵੰਤ ਸਿੰਘ, ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ, ਮਹਿੰਦਰ ਸਿੰਘ, ਤਰਸੇਮ ਸਿੰਘ, ਜਸਵੰਤ ਸਿੰਘ, ਸਾਬੀ ਮਹੇਸ਼, ਲਾਡੀ ਮਹੇਸ਼, ਹਰਜੀਤ ਕੌਰ, ਕੋਮਲਪ੍ਰੀਤ ਕੌਰ, ਰੇਖਾ, ਸੁਖਵਿੰਦਰ ਕੌਰ, ਪੂਜਾ ਕੌਰ, ਨੀਲਮ ਕੌਰ, ਜਸਬੀਰ ਕੌਰ, ਵੀਰ ਕੌਰ, ਵੀਨਾ ਕੌਰ, ਲਖਵਿੰਦਰ ਕੌਰ, ਹਰਮੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਹਿ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਜਿੱਤੀ ਓਵਰਆਲ ਟਰਾਫ਼ੀ ਅਗਲੀ ਖ਼ਬਰ ਮਨਸੋਤਰਾ ਬਰਾਦਰੀ ਦਾ ਸਾਲਾਨਾ ਮੇਲ 24 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।