ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਨੌਸ਼ਹਿਰਾ ਮੱਝਾ ਸਿੰਘ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਹਲਕਾ ਬਟਾਲਾ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਵੱਲੋਂ ਮਨਦੀਪ ਸਿੰਘ ਦੇ ਹਾਈ ਫਾਈਵ ਹੋਟਲ ਵਿਖੇ ਨੌਸ਼ਹਿਰਾ ਮੱਝਾ ਸਿੰਘ ਵਾਸੀਆਂ ਅਤੇ ਪਾਰਟੀ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਆਉਣ ਵਾਲੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਅਗਲੀ ਰਣਨੀਤੀ ਤੈਅ ਕੀਤੀ ਗਈ ਅਤੇ ਕਾਂਗਰਸ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਅਜੀਤ ਡੈਸਕ
22-11-2026