ਗੁਰਦਾਸਪੁਰ ’ਚ ਲੋਕ ਅਦਾਲਤ ਦੌਰਾਨ 23 ਕੇਸਾਂ ਦਾ ਨਿਪਟਾਰਾ
ਗੁਰਦਾਸਪੁਰ, 21 ਨਵੰਬਰ (ਅਸ਼ੋਕ ਸ਼ਰਮਾ)- ਜਸਟਿਸ ਦੀਪਕ ਸਿੱਬਲ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਨਗਰ ਮੁਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਦੀ ਯੋਗ ਅਗਵਾਈ ਹੇਠ ਅੱਜ ਜ਼ਿਲ੍ਹਾ ਗੁਰਦਾਸਪੁਰ ਅੰਦਰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਅਧੀਨ ਸਪੈਸ਼ਲ ਲੋਕ ਅਦਾਲਤ ਲਗਾਈ ਗਈ । ਜਿਸ ਵਿਚ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਅਦਾਲਤ ਵਿਚ ਨਿਪਟਾਰੇ ਲਈ 407 ਕੇਸ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ਵਿਚੋਂ 23 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਇਆ ਗਿਆ ਅਤੇ ਇਨ੍ਹਾਂ ਕੇਸਾਂ ਵਿਚ 70 60112 ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ ।
7060112 ਰੁਪਏ ਦੀ ਰਕਮ ਦੇ ਐਵਾਰਡ ਪਾਸ ਕੀਤੇ- ਸ਼ੈਸ਼ਨ ਜੱਜ ਹਰਬੰਸ ਸਿੰਘ ਲੇਖੀ
22-11-2026