22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਭਾਜਪਾ ਦੀ ਸਮਰਸਤਾ ਸੰਕਲਪ ਯਾਤਰਾ ਦਾ ਦੀਨਾਨਗਰ ਪੁੱਜਣ ’ਤੇ ਛੀਨਾ ਵਲੋਂ ਭਰਵਾਂ ਸਵਾਗਤ

ਦੀਨਾਨਗਰ, 21 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਭਾਰਤੀ ਜਨਤਾ ਪਾਰਟੀ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੱਢੀ ਜਾ ਰਹੀ ਸਮਰਸਤਾ ਸੰਕਲਪ ਯਾਤਰਾ ਦਾ ਦੀਨਾਨਗਰ ਪੁੱਜਣ ’ਤੇ ਛੀਨਾ ਪੈਟਰੋਲ ਪੰਪ ਦੀਨਾਨਗਰ ਬਾਈਪਾਸ ਵਿਖੇ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਜੋਗਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਯਾਤਰਾ ’ਤੇ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 22-11-2026
ਦੀਨਾਨਗਰ, 21 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਭਾਰਤੀ ਜਨਤਾ ਪਾਰਟੀ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੱਢੀ ਜਾ ਰਹੀ ਸਮਰਸਤਾ ਸੰਕਲਪ ਯਾਤਰਾ ਦਾ ਦੀਨਾਨਗਰ ਪੁੱਜਣ ’ਤੇ ਛੀਨਾ ਪੈਟਰੋਲ ਪੰਪ ਦੀਨਾਨਗਰ ਬਾਈਪਾਸ ਵਿਖੇ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਜੋਗਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਯਾਤਰਾ ’ਤੇ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਜੋਗਿੰਦਰ ਸਿੰਘ ਛੀਨਾ ਤੇ ਸਥਾਨਿਕ ਲੀਡਰਸ਼ਿਪ ਵਲੋਂ ਯਾਤਰਾ ਵਿਚ ਸ਼ਾਮਿਲ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਸਿਰੋਪਾ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼ਹਿਰੀ ਮੰਡਲ ਪ੍ਰਧਾਨ ਰਾਕੇਸ਼ ਮਹਾਜਨ, ਜਨਰਲ ਸਕੱਤਰ ਅਰੁਣ ਖਜੂਰੀਆ, ਮੀਤ ਪ੍ਰਧਾਨ ਹਰਮਨਪ੍ਰੀਤ ਸਿੰਘ ਛੀਨਾ, ਸਾਬਕਾ ਐਮ.ਸੀ. ਨਰੇਸ਼ ਕੁਮਾਰ, ਪਵਨ ਕੁਮਾਰ, ਬਲਵਿੰਦਰ ਸਿੰਘ ਡਾਲੀਆ ਤੇ ਸੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਰਮਨ ਬਹਿਲ ਵਲੋਂ ਪਿੰਡ ਤੁੰਗ ਵਿਖੇ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਅਗਲੀ ਖ਼ਬਰ ਕਵੀ ਤੇ ਨਾਟਕਕਾਰ ਸਰਬਪ੍ਰੀਤ ਸਿੰਘ ਰਿਆੜਕੀ ਕਾਲਜ ਤੇ ਰਿਆੜਕੀ ਸਕੂਲ ਵਿਖੇ ਵਿਸ਼ੇਸ਼ ਸਾਹਿਤਕ ਫੇਰੀ ’ਤੇ ਪਹੁੰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।