22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਰਮਨ ਬਹਿਲ ਵਲੋਂ ਪਿੰਡ ਤੁੰਗ ਵਿਖੇ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ

ਗੁਰਦਾਸਪੁਰ, 21 ਨਵੰਬਰ (ਚੱਕਰਾਜਾ)- ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਵਲੋਂ ਅੱਜ ਪਿੰਡ ਤੁੰਗ ਵਿਖੇ ਕਰੀਬ 12 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕਰਕੇ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੀ ਵੰਡੀਆਂ ਗਈਆਂ।

ਅਜੀਤ ਡੈਸਕ 22-11-2026
ਗੁਰਦਾਸਪੁਰ, 21 ਨਵੰਬਰ (ਚੱਕਰਾਜਾ)- ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਵਲੋਂ ਅੱਜ ਪਿੰਡ ਤੁੰਗ ਵਿਖੇ ਕਰੀਬ 12 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕਰਕੇ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੀ ਵੰਡੀਆਂ ਗਈਆਂ। ਰਮਨ ਬਹਿਲ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਬੱਚਿਆਂ ਤੇ ਨੌਜਵਾਨਾਂ ਨੂੰ ਮੋਬਾਈਲ ਤੇ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਣਾ ਬਹੁਤ ਜ਼ਰੂਰੀ ਹੈ। ਖੇਡਾਂ ਇਕ ਅਜਿਹਾ ਮਾਧਿਅਮ ਹਨ ਜੋ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਤੇ ਮਿਹਨਤ ਕਰਨ ਦੀ ਆਦਤ ਪੈਦਾ ਕਰਦੀਆਂ ਹਨ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਸਿੰਘ ਹੇਮਰਾਜਪੁਰ, ਯੂਥ ਕੋਆਰਡੀਨੇਟਰ ਸੰਦੀਪ ਸਿੰਘ ਸ਼ੇਰਾ, ਸਰਪੰਚ ਜਸਪਾਲ ਸਿੰਘ ਪਿੰਡ ਤੁੰਗ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਪੰਜਾਬ ਸਰਕਾਰ - ਪ੍ਰਧਾਨ ਸੁਨਿਰਮਲ ਕੌਰ ਅਗਲੀ ਖ਼ਬਰ ਭਾਜਪਾ ਦੀ ਸਮਰਸਤਾ ਸੰਕਲਪ ਯਾਤਰਾ ਦਾ ਦੀਨਾਨਗਰ ਪੁੱਜਣ ’ਤੇ ਛੀਨਾ ਵਲੋਂ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।