22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਆਰੀਆ ਬੁਆਏਜ਼ ਸਕੂਲ ਵਿਚ ਮਨਾਇਆ ਗਿਆ ਅੰਤਰਰਾਸ਼ਟਰੀ ਬਾਲ ਦਿਵਸ

ਪਠਾਨਕੋਟ, 21 ਨਵੰਬਰ (ਸੁਮਿਤ)-ਐਲੂਮਨੀ ਐਸੋਸੀਏਸ਼ਨ ਪਠਾਨਕੋਟ ਵਲੋਂ ਆਰੀਆ ਬੁਆਏਜ਼ ਸਕੂਲ ਵਿਖੇ ਅੰਤਰਰਾਸ਼ਟਰੀ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਬੱਚਿਆਂ ਨਾਲ ਸਮਾਂ ਬਿਤਾਉਂਦਿਆਂ ਉਨ੍ਹਾਂ ਦੇ ਅਧਿਕਾਰਾਂ, ਸਿੱਖਿਆ, ਉੱਜਵਲ ਭਵਿੱਖ ਅਤੇ ਸਰਬਪੱਖੀ ਵਿਕਾਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਗਿਆ ।

ਅਜੀਤ ਡੈਸਕ 22-11-2026
ਪਠਾਨਕੋਟ, 21 ਨਵੰਬਰ (ਸੁਮਿਤ)-ਐਲੂਮਨੀ ਐਸੋਸੀਏਸ਼ਨ ਪਠਾਨਕੋਟ ਵਲੋਂ ਆਰੀਆ ਬੁਆਏਜ਼ ਸਕੂਲ ਵਿਖੇ ਅੰਤਰਰਾਸ਼ਟਰੀ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਬੱਚਿਆਂ ਨਾਲ ਸਮਾਂ ਬਿਤਾਉਂਦਿਆਂ ਉਨ੍ਹਾਂ ਦੇ ਅਧਿਕਾਰਾਂ, ਸਿੱਖਿਆ, ਉੱਜਵਲ ਭਵਿੱਖ ਅਤੇ ਸਰਬਪੱਖੀ ਵਿਕਾਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਗਿਆ । ਸਮਾਗਮ ਵਿਚ ਬ੍ਰਾਹਮਣ ਸਭਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਡਾ: ਭੁਪਿੰਦਰ ਕੰਵਰ, ਕੌਂਸਲਰ ਨਰਿੰਦਰ ਕਾਲਾ, ਸ਼ਾਮ ਮਹਾਜਨ, ਰੰਜਨਾ ਮਹਾਜਨ ਸਮੇਤ ਸ਼ਹਿਰ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਇਸ ਮੌਕੇ ਹਾਜ਼ਰ ਮਹਿਮਾਨਾਂ ਨੇ ਬੱਚਿਆਂ ਨੂੰ ਦੇਸ਼ ਦਾ ਭਵਿੱਖ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਬਿਹਤਰ ਸਿੱਖਿਆ, ਚੰਗੇ ਸੰਸਕਾਰ ਅਤੇ ਅੱਗੇ ਵਧਣ ਦੇ ਬਰਾਬਰ ਮੌਕੇ ਪ੍ਰਦਾਨ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ । ਉਨ੍ਹਾਂ ਕਿਹਾ ਕਿ ਬੱਚਿਆਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਉਣਾ ਅਤੇ ਉਨ੍ਹਾਂ ਨੂੰ ਜੀਵਨ ਵਿਚ ਅੱਗੇ ਵਧਣ ਲਈ ਉਤਸ਼ਾਹਿਤ ਕਰਨਾ ਹੀ ਬਾਲ ਦਿਵਸ ਮਨਾਉਣ ਦਾ ਅਸਲ ਉਦੇਸ਼ ਹੈ । ਸਮਾਗਮ ਦੌਰਾਨ ਐਲੂਮਨੀ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਮਹਿਮਾਨਾਂ ਨੇ ਬੱਚਿਆਂ ਦੀ ਹੌਸਲਾ ਅਫ਼ਜਾਈ ਕੀਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ।
ਪਿਛਲੀ ਖ਼ਬਰ ਅਟਲ ਸੇਤੂ ਤੋਂ ਤਨੋਆ-ਪੱਟਾ ਤੱਕ ਸੜਕ ਦੇ ਨਿਰਮਾਣ ਦੀ ਕੀਤੀ ਲੋਕਾਂ ਨੇ ਮੰਗ ਅਗਲੀ ਖ਼ਬਰ ਗੈਰ-ਕਾਨੂੰਨੀ ਮਾਈਨਿੰਗ ਦੇ ਖੁਲਾਸੇ ਨੇ ‘ਆਪ’ ਦੇ ਸੂਬਾ ਪੱਧਰੀ ਲੁੱਟ ਨੈੱਟਵਰਕ ਦਾ ਪਰਦਾਫਾਸ਼ ਕੀਤਾ-ਅਸ਼ਵਨੀ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।