22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਾਹਿਲ ਸਿੰਘ ਸਾਬੀ ਜਵਾਹਰ ਬਾਲ ਮੰਚ ਦੇ ਜ਼ਿਲ੍ਹਾ ਵਾਈਸ ਚੇਅਰਮੈਨ ਨਿਯੁਕਤ

ਨਰੋਟ ਜੈਮਲ ਸਿੰਘ, 21 ਨਵੰਬਰ (ਸ਼ਸ਼ੀ ਕੁਮਾਰ)-ਹਲਕਾ ਭੋਆ ਦੇ ਪਿੰਡ ਭੋਪਾਲਪੁਰ ਦੇ ਵਸਨੀਕ ਸਾਹਿਲ ਸਿੰਘ ਸਾਬੀ ਨੂੰ ਜਵਾਹਰ ਬਾਲ ਮੰਚ ਦਾ ਜ਼ਿਲ੍ਹਾ ਪਠਾਨਕੋਟ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ । ਇਸ ਨਿਯੁਕਤੀ ਸਮੇਂ ਜਵਾਹਰ ਬਾਲ ਮੰਚ ਦੇ ਜ਼ਿਲ੍ਹਾ ਚੇਅਰਮੈਨ ਸਤੀਸ਼ ਕੁਮਾਰ ਜੱਟ ਪੰਮਾ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਜਿਸ ਵਿਚ ਕੁਲਜੀਤ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ।

ਅਜੀਤ ਡੈਸਕ 22-11-2026
ਨਰੋਟ ਜੈਮਲ ਸਿੰਘ, 21 ਨਵੰਬਰ (ਸ਼ਸ਼ੀ ਕੁਮਾਰ)-ਹਲਕਾ ਭੋਆ ਦੇ ਪਿੰਡ ਭੋਪਾਲਪੁਰ ਦੇ ਵਸਨੀਕ ਸਾਹਿਲ ਸਿੰਘ ਸਾਬੀ ਨੂੰ ਜਵਾਹਰ ਬਾਲ ਮੰਚ ਦਾ ਜ਼ਿਲ੍ਹਾ ਪਠਾਨਕੋਟ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ । ਇਸ ਨਿਯੁਕਤੀ ਸਮੇਂ ਜਵਾਹਰ ਬਾਲ ਮੰਚ ਦੇ ਜ਼ਿਲ੍ਹਾ ਚੇਅਰਮੈਨ ਸਤੀਸ਼ ਕੁਮਾਰ ਜੱਟ ਪੰਮਾ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਜਿਸ ਵਿਚ ਕੁਲਜੀਤ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਉਨ੍ਹਾਂ ਸਾਹਿਲ ਸਿੰਘ ਸਾਬੀ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਇਸ ਮੌਕੇ ਕੁਲਜੀਤ ਸੈਣੀ ਕਿਹਾ ਕਿ ਪੰਜਾਬ ਚੇਅਰਮੈਨ ਜਗਸੀਰ ਸਿੰਘ ਦੀ ਅਗਵਾਈ ਹੇਠ ਜਵਾਹਰ ਬਾਲ ਮੰਚ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ । ਇਸ ਮੌਕੇ ਨਵ ਨਿਯੁਕਤ ਵਾਈਸ ਚੇਅਰਮੈਨ ਸਾਹਿਲ ਸਿੰਘ ਸਾਬੀ ਨੇ ਜਵਾਹਰ ਬਾਲ ਮੰਚ ਪੰਜਾਬ ਦੇ ਚੇਅਰਮੈਨ ਜਗਸੀਰ ਸਿੰਘ, ਜ਼ਿਲ੍ਹਾ ਚੇਅਰਮੈਨ ਸਤੀਸ਼ ਜੱਟ ਪੰਮਾ ਅਤੇ ਕੁਲਜੀਤ ਸੈਣੀ ਦਾ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਸ ਨੂੰ ਉਹ ਧਨਦੇਹੀ ਨਾਲ ਨਿਭਾਉਣਗੇ ਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਜਵਾਹਰ ਬਾਲ ਮੰਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਨਗੇ । ਇਸ ਮੌਕੇ ਬਲਾਕ ਸੰਮਤੀ ਨਰੋਟ ਜੈਮਲ ਸਿੰਘ ਦੇ ਸਾਬਕਾ ਚੇਅਰਮੈਨ ਰਾਜ ਕੁਮਾਰ ਸਿਹੋੜਾ, ਅਰਜੁਨ ਸ਼ਰਮਾ ਸਰਪੰਚ ਬਲੋਤਰ, ਸਾਹਿਲ ਸਿੰਘ ਜ਼ਿਲ੍ਹਾ ਯੂਥ ਜਨਰਲ ਸਕੱਤਰ, ਅਭੀ ਬਲਸੂਆ ਯੂਥ ਕਾਂਗਰਸ, ਅਰੁਣ ਸਿੰਘ ਟੀਂਡਾ, ਅਮਨ ਸ਼ਰਮਾ, ਬਿੰਦੂ ਠਾਕੁਰ, ਕਵੀ ਰਾਜ, ਕਰਤਾਰ ਕਲੇਸਰ ਸਮੇਤ ਹੋਰ ਪਤਵੰਤੇ ਅਤੇ ਸਾਥੀ ਹਾਜ਼ਰ ਸਨ ।
ਪਿਛਲੀ ਖ਼ਬਰ ਬੇਬੇ ਨਾਨਕੀ ਸਕੂਲ ਘਣੀਏ-ਕੇ-ਬਾਂਗਰ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਅਗਲੀ ਖ਼ਬਰ ਅਟਲ ਸੇਤੂ ਤੋਂ ਤਨੋਆ-ਪੱਟਾ ਤੱਕ ਸੜਕ ਦੇ ਨਿਰਮਾਣ ਦੀ ਕੀਤੀ ਲੋਕਾਂ ਨੇ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।