25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ-ਭਾਜਪਾ ਗੱਠਜੋੜ ਦੋਵੇਂ ਪਾਰਟੀਆਂ ਲਈ ਵਰਦਾਨ ਸਾਬਤ ਹੋਵੇਗਾ-ਕਮਲਜੀਤ ਚਾਵਲਾ

ਦੀਨਾਨਗਰ, 24 ਨਵੰਬਰ (ਸੋਢੀ, ਘੁੰਮਣ, ਸ਼ਰਮਾ)-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਦਿੱਲੀ ਵਿਖੇ ਦੋਵੇਂ ਪਾਰਟੀਆਂ ਦੇ ਸੀਨੀਅਰ ਆਗੂਆਂ ਦੀ ਸਾਂਝੀ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਦਾ ਹੋਇਆ ਫੈਸਲਾ ਦੋਵੇਂ ਪਾਰਟੀਆਂ ਲਈ ਵਰਦਾਨ ਸਾਬਤ ਹੋਵੇਗਾ ਅਤੇ ਇਸ ਫੈਸਲੇ ਨਾਲ ਦੋਵੇਂ ਪਾਰਟੀਆਂ ਦੇ ਆਗੂਆਂ ਦਾ ਮਨੋਬਲ ਉੱਚਾ ਹੋਇਆ ਹੈ। ਉਕਤ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦੇ ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਦੀਨਾਨਗਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 25-11-2026
ਦੀਨਾਨਗਰ, 24 ਨਵੰਬਰ (ਸੋਢੀ, ਘੁੰਮਣ, ਸ਼ਰਮਾ)-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਦਿੱਲੀ ਵਿਖੇ ਦੋਵੇਂ ਪਾਰਟੀਆਂ ਦੇ ਸੀਨੀਅਰ ਆਗੂਆਂ ਦੀ ਸਾਂਝੀ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਦਾ ਹੋਇਆ ਫੈਸਲਾ ਦੋਵੇਂ ਪਾਰਟੀਆਂ ਲਈ ਵਰਦਾਨ ਸਾਬਤ ਹੋਵੇਗਾ ਅਤੇ ਇਸ ਫੈਸਲੇ ਨਾਲ ਦੋਵੇਂ ਪਾਰਟੀਆਂ ਦੇ ਆਗੂਆਂ ਦਾ ਮਨੋਬਲ ਉੱਚਾ ਹੋਇਆ ਹੈ। ਉਕਤ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦੇ ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਦੀਨਾਨਗਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਗੱਠਜੋੜ ਦੇ ਫੈਸਲੇ ਨਾਲ ਸੂਬੇ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ਦਾ ਰਾਹ ਪੱਧਰਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਪਾਰਟੀਆਂ ਦਾ ਗੱਠਜੋੜ ਸਿਰਫ ਇਕ ਸਿਆਸੀ ਸਮਝੌਤਾ ਨਹੀਂ, ਸਗੋਂ ਪੰਜਾਬ ਵਿਚ ਭਾਈਚਾਰਕ ਸਾਂਝ ਦੀ ਮਜ਼ਬੂਤੀ ਤੇ ਖੁਸ਼ਹਾਲੀ ਨਾਲ ਜੁੜਿਆ ਮਹੱਤਵਪੂਰਨ ਕਦਮ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਦੀ ਖੁਸ਼ਹਾਲੀ ਤੇ ਸੂਬੇ ਦਾ ਚੌਤਰਫਾ ਵਿਕਾਸ ਹਮੇਸ਼ਾ ਅਕਾਲੀ ਭਾਜਪਾ ਗੱਠਜੋੜ ਦੀਆਂ ਸਰਕਾਰਾਂ ਸਮੇਂ ਹੀ ਹੁੰਦਾ ਆਇਆ ਹੈ, ਇਸ ਨੂੰ ਸੂਬੇ ਦੇ ਲੋਕ ਵੀ ਸਮਝਦੇ ਹਨ ਅਤੇ ਹੁਣ 2027 ਦੀਆਂ ਚੋਣਾਂ ਵਿਚ ਸੂਬੇ ਦੇ ਲੋਕ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਬਣਾਉਣ ਵਿਚ ਆਪਣਾ ਮਹੱਤਵਪੂਰਣ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਦੀਨਾਨਗਰ ਵਿਧਾਨ ਸਭਾ ਸੀਟ ਜਿਸ ਵੀ ਪਾਰਟੀ ਨੂੰ ਮਿਲੇਗੀ, ਉਸ ਪਾਰਟੀ ਦੇ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਇਕ ਕੀਤਾ ਜਾਵੇਗਾ। ਉਨ੍ਹਾਂ ਗੱਠਜੋੜ ਦੇ ਇਤਿਹਾਸਿਕ ਫੈਸਲੇ ਲਈ ਭਾਜਪਾ ਤੇ ਅਕਾਲੀ ਦਲ ਦੇ ਸਮੂਹ ਸੀਨੀਅਰ ਆਗੂਆਂ ਤੇ ਦੋਵੇਂ ਪਾਰਟੀਆਂ ਦੇ ਵਰਕਰਾਂ ਨੂੰ ਵਧਾਈ ਦਿੱਤੀ ਹੈ।
ਪਿਛਲੀ ਖ਼ਬਰ ਲਿਬਰੇਸ਼ਨ ਵਲੋਂ ਅਕਾਲੀ-ਭਾਜਪਾ ਗੱਠਜੋੜ ਮੌਕਾਪ੍ਰਸਤ ਤੇ ਲੋਕ ਵਿਰੋਧੀ ਕਰਾਰ ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪਿੰਡ ਭੁੱਲੇਚੱਕ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।