25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ/ਭਾਜਪਾ ਦਾ ਪੰਜਾਬ ਵਿਰੋਧੀ ਗੱਠਜੋੜ-ਅਮਿਤ ਵਿਜ ਕਿਹਾ, ਦੋਵਾਂ ਪਾਰਟੀਆਂ ਦੇ ਰਾਜ ਦੌਰਾਨ ਪਣਪੇ ਨਸ਼ੇ ਅਤੇ ਗੈਂਗਸਟਰਵਾਦ ਨੂੰ ਮਿਲ ਸਕਦੇ ਹੋਰ ਬੜ੍ਹਾਵਾ, ਨੌਜਵਾਨਾਂ ਤੇ ਵਪਾਰੀਆਂ ਦਾ ਭਵਿੱਖ ਦਾਅ ’ਤੇ

ਪਠਾਨਕੋਟ, 24 ਨਵੰਬਰ (ਸੰਧੂ)-ਸਾਬਕਾ ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਖ਼ਜ਼ਾਨਚੀ ਅਮਿਤ ਵਿਜ ਨੇ ਅਕਾਲੀ/ਭਾਜਪਾ ਗੱਠਜੋੜ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜਿਨ੍ਹਾਂ ਮੁੱਦਿਆਂ ਕਾਰਨ ਦੋਵਾਂ ਪਾਰਟੀਆਂ ਦਾ ਗੱਠਜੋੜ ਟੁੱਟਿਆ ਸੀ, ਕੀ ਹੁਣ ਉਨ੍ਹਾਂ ਦਾ ਹੱਲ ਹੋ ਗਿਆ ਹੈ ? ਕਿਸਾਨਾਂ ਦੀਆਂ ਮੰਗਾਂ, ਬੇਅਦਬੀ ਦੇ ਮਾਮਲਿਆਂ ਵਿਚ ਇਨਸਾਫ਼ ਅਤੇ ਪੰਜਾਬ ਵਿਚੋਂ ਨਸ਼ੇ ਦੇ ਖ਼ਾਤਮੇ ਬਾਰੇ ਦੋਵਾਂ ਪਾਰਟੀਆਂ ਵਿਚਾਲੇ ਕੀ ਸਹਿਮਤੀ ਬਣੀ ਹੈ ?

ਸਾਬਕਾ ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਖ਼ਜ਼ਾਨਚੀ ਅਮਿਤ ਵਿਜ 25-11-2026
ਪਠਾਨਕੋਟ, 24 ਨਵੰਬਰ (ਸੰਧੂ)-ਸਾਬਕਾ ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਖ਼ਜ਼ਾਨਚੀ ਅਮਿਤ ਵਿਜ ਨੇ ਅਕਾਲੀ/ਭਾਜਪਾ ਗੱਠਜੋੜ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜਿਨ੍ਹਾਂ ਮੁੱਦਿਆਂ ਕਾਰਨ ਦੋਵਾਂ ਪਾਰਟੀਆਂ ਦਾ ਗੱਠਜੋੜ ਟੁੱਟਿਆ ਸੀ, ਕੀ ਹੁਣ ਉਨ੍ਹਾਂ ਦਾ ਹੱਲ ਹੋ ਗਿਆ ਹੈ ? ਕਿਸਾਨਾਂ ਦੀਆਂ ਮੰਗਾਂ, ਬੇਅਦਬੀ ਦੇ ਮਾਮਲਿਆਂ ਵਿਚ ਇਨਸਾਫ਼ ਅਤੇ ਪੰਜਾਬ ਵਿਚੋਂ ਨਸ਼ੇ ਦੇ ਖ਼ਾਤਮੇ ਬਾਰੇ ਦੋਵਾਂ ਪਾਰਟੀਆਂ ਵਿਚਾਲੇ ਕੀ ਸਹਿਮਤੀ ਬਣੀ ਹੈ ? ਅਮਿਤ ਵਿਜ ਨੇ ਕਿਹਾ ਕਿ ਅਕਾਲੀ/ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪਣਪੇ ਨਸ਼ੇ ਦੇ ਨੈਟਵਰਕ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਸਵਾਲ ਅੱਜ ਵੀ ਜਵਾਬ ਮੰਗਦੇ ਹਨ । ਨਸ਼ੇ ਕਾਰਨ ਨੌਜਵਾਨ ਪੀੜ੍ਹੀ ਦਾ ਭਵਿੱਖ ਬਰਬਾਦ ਹੋ ਰਿਹਾ ਹੈ, ਜਦਕਿ ਗੈਂਗਸਟਰਵਾਦ, ਫਿਰੌਤੀ ਅਤੇ ਧਮਕੀਆਂ ਕਾਰਨ ਵਪਾਰੀ ਵਰਗ ਵਿਚ ਡਰ ਦਾ ਮਾਹੌਲ ਹੈ । ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਲੱਗੇ ਦੋਸ਼ਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਦੱਸੇ ਕਿ ਨਸ਼ੇ ਤੇ ਗੈਂਗਸਟਰਵਾਦ ਦੇ ਖ਼ਾਤਮੇ ਲਈ ਹੁਣ ਤੱਕ ਕੀ ਠੋਸ ਕਦਮ ਚੁੱਕੇ ਗਏ ਹਨ ? ਉਨ੍ਹਾਂ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਕੁਰਬਾਨੀਆਂ ਦਾ ਜ਼ਿਕਰ ਕਰਦਿਆਂ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ, ਚੰਡੀਗੜ੍ਹ ’ਤੇ ਪੰਜਾਬ ਦੇ ਹੱਕ, ਬੀ.ਬੀ.ਐਮ.ਬੀ. ਵਿਚ ਪੰਜਾਬ ਦੀ ਨੁਮਾਇੰਦਗੀ ਅਤੇ ਦਰਿਆਈ ਪਾਣੀਆਂ ਵਰਗੇ ਅਹਿਮ ਮੁੱਦਿਆਂ ’ਤੇ ਵੀ ਦੋਵਾਂ ਪਾਰਟੀਆਂ ਤੋਂ ਜਵਾਬ ਮੰਗਿਆ । ਉਨ੍ਹਾਂ ਕਿਹਾ ਕਿ ਕੇਂਦਰ ਦੀ ਐਨ.ਡੀ.ਏ. ਸਰਕਾਰ ਦੇ ਲਗਪਗ 13 ਸਾਲਾਂ ਦੇ ਕਾਰਜਕਾਲ ਦੌਰਾਨ ਮਹਿੰਗਾਈ, ਬੇਰੁਜ਼ਗਾਰੀ, ਪੇਪਰ ਚੋਰੀ, ਚੰਦਾ ਚੋਰੀ ਅਤੇ ਵੋਟ ਚੋਰੀ ਦੇ ਦੋਸ਼ਾਂ ਵਰਗੇ ਮੁੱਦੇ ਲਗਾਤਾਰ ਚਰਚਾ ਵਿਚ ਰਹੇ ਹਨ । ਅਮਿਤ ਵਿਜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਆਸੀ ਗੱਠਜੋੜਾਂ ਦੀ ਬਜਾਏ ਆਪਣੇ ਹੱਕਾਂ, ਕਿਸਾਨਾਂ ਦੇ ਭਵਿੱਖ, ਨੌਜਵਾਨਾਂ ਦੇ ਰੁਜ਼ਗਾਰ ਅਤੇ ਵਪਾਰੀਆਂ ਦੀ ਸੁਰੱਖਿਆ ਦੀ ਚਿੰਤਾ ਹੈ । ਸਾਰੀਆਂ ਸਬੰਧਿਤ ਪਾਰਟੀਆਂ ਨੂੰ ਇਨ੍ਹਾਂ ਮੁੱਦਿਆਂ ’ਤੇ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ ।
ਪਿਛਲੀ ਖ਼ਬਰ ਮਾਸਟਰ ਲੇਖ ਰਾਜ ਯਾਦਗਾਰੀ ਦੋ ਰੋਜ਼ਾ ਸਾਲਾਨਾ ਖੇਡ ਮੁਕਾਬਲੇ ਕਰਵਾਏ ਵਿਧਾਇਕ ਮਲਿੰਦਰ ਰਾਜਨ ਨੇ ਦੂਜੇ ਦਿਨ ਦੇ ਮੁਕਾਬਲਿਆਂ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ * ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਕ ਨਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।