25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪੀ.ਡਬਲਯੂ.ਐਸ. ਅਰਲੀ ਈਅਰਜ਼ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਪਠਾਨਕੋਟ, 24 ਨਵੰਬਰ (ਸੰਧੂ)-ਪੀ. ਡਬਲਯੂ.

ਅਜੀਤ ਡੈਸਕ 25-11-2026
ਪਠਾਨਕੋਟ, 24 ਨਵੰਬਰ (ਸੰਧੂ)-ਪੀ.ਡਬਲਯੂ.ਐਸ. ਅਰਲੀ ਈਅਰਜ਼ ਵਿਖੇ ਹੈਡ ਮਿਸਟ੍ਰੈੱਸ ਈਸ਼ਾਨੀ ਰੈਨਾ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਦੇ ਡਾਇਰੈਕਟਰ ਸੰਨੀ ਮਹਾਜਨ ਅਤੇ ਡਾਇਰੈਕਟਰ ਓਸ਼ਿਨ ਮਹਾਜਨ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ । ਸਮਾਗਮ ਦੌਰਾਨ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਧਾਰਮਿਕ ਪ੍ਰਾਰਥਨਾਵਾਂ ਦਾ ਪਾਠ ਕੀਤਾ । ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਤਿੰਨ ਪ੍ਰਮੁੱਖ ਸਿੱਖਿਆਵਾਂ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਬਾਰੇ ਜਾਣੂ ਕਰਵਾਉਂਦਿਆਂ ਦਇਆ, ਇਮਾਨਦਾਰੀ, ਬਰਾਬਰਤਾ ਅਤੇ ਸੇਵਾ ਦੀ ਭਾਵਨਾ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ । ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ । ਸਮਾਗਮ ਦੀ ਸਮਾਪਤੀ ਪ੍ਰਸ਼ਾਦ ਅਤੇ ਲੰਗਰ ਵਰਤਾਉਣ ਨਾਲ ਹੋਈ । ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ ।
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਈਂ ਵਿਖੇ ਮਨਾਇਆ ਪ੍ਰਕਾਸ਼ ਪੁਰਬ ਅਗਲੀ ਖ਼ਬਰ ਮਾਤਾ ਕਰਤਾਰ ਕੌਰ ਚੈਰੀਟੇਬਲ ਟਰੱਸਟ ਵਲੋਂ ਗੁਰਮਤਿ ਸਮਾਗਮ ਅਤੇ ਲੜਕੀਆਂ ਦੇ ਕਰਵਾਏ ਗਏ ਆਨੰਦ ਕਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।