26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਘੱਲੂਘਾਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਘੱਲੂਘਾਰਾ ਸਾਹਿਬ, 25 ਨਵੰਬਰ (ਪਰਮ ਮਿਨਹਾਸ)-ਨਿਸ਼ਾਨ-ਏ-ਖਾਲਸਾ ਇੰਟਰਨੈਸ਼ਨਲ ਅਕੈਡਮੀ, ਘੱਲੂਘਾਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਵਲੋਂ ਸ਼ਬਦ-ਕੀਰਤਨ, ਕਵਿਤਾ, ਭਾਸ਼ਣ ਅਤੇ ਕਵਿਜ਼ ਆਦਿ ਪੇਸ਼ ਕੀਤੇ ਗਏ।

ਅਜੀਤ ਡੈਸਕ 26-11-2026
ਘੱਲੂਘਾਰਾ ਸਾਹਿਬ, 25 ਨਵੰਬਰ (ਪਰਮ ਮਿਨਹਾਸ)-ਨਿਸ਼ਾਨ-ਏ-ਖਾਲਸਾ ਇੰਟਰਨੈਸ਼ਨਲ ਅਕੈਡਮੀ, ਘੱਲੂਘਾਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਵਲੋਂ ਸ਼ਬਦ-ਕੀਰਤਨ, ਕਵਿਤਾ, ਭਾਸ਼ਣ ਅਤੇ ਕਵਿਜ਼ ਆਦਿ ਪੇਸ਼ ਕੀਤੇ ਗਏ। ਸਮਾਗਮ ਦੌਰਾਨ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਨੂੰ ਦਿੱਤੇ ਸੰਦੇਸ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੇ ਪ੍ਰਬੰਧਕ ਮਾਸਟਰ ਜੋਹਰ ਸਿੰਘ ਸਾ. ਵਿਧਾਇਕ ਅਤੇ ਪ੍ਰਿੰਸੀਪਲ ਰਣਜੀਤ ਕੌਰ ਨੇ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਦੱਸੇ ਮਾਰਗ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਤੇ ਚੱਲਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਸਾਡੀ ਜ਼ਿੰਦਗੀ ਲਈ ਰਾਹ ਦਸੇਰਾ ਹਨ। ਸਮਾਗਮ ਦੇ ਅੰਤ ਵਿਚ ਗੁਰੂ ਕਾ ਲੰਗਰ ਵਰਤਾਇਆ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ’ਚ ਮਾਪੇ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 125 ਲੋੜਵੰਦ ਪਰਿਵਾਰਾਂ ਨੂੰ ਕੰਬਲਾਂ ਦੀ ਵੰਡ ਅਗਲੀ ਖ਼ਬਰ ਪੰਜਾਬ ਪੱਧਰ ’ਤੇ ਦੂਸਰਾ ਸਥਾਨ ਪ੍ਰਾਪਤ ਖਿਡਾਰੀ ਦਾ ਪਿੰਡ ਵਾਸੀਆਂ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।