26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸੀ.ਪੀ.ਆਈ. ਜ਼ਿਲ੍ਹਾ ਕੌਂਸਲ ਵਲੋਂ ਗੁਰਦਾਸਪੁਰ ਦੇ ਤਿੰਨ ਵਿਧਾਨ ਸਭਾ ਹਲਕਿਆਂ ਤੋਂ ਚੋਣਾਂ ਲੜਨ ਦਾ ਐਲਾਨ

v ਕੋਟਲੀ ਸੂਰਤ ਮੱਲ੍ਹੀ, 25 ਨਵੰਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਵਿਧਾਨ ਸਭਾ ਦੀਆਂ ਆ ਰਹੀਆਂ ਚੋਣਾਂ ’ਚ ਸੀ. ਪੀ.

ਸੀ.ਪੀ.ਆਈ. ਜ਼ਿਲ੍ਹਾ ਕੌਸ਼ਲ ਦੀ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਕਾਮਰੇਡ ਬਲਦੇਵ ਸਿੰਘ ਖਹਿਰਾ ਤੇ ਜ਼ਿਲ੍ਹਾ ਸਕੱਤਰ ਕਾਮਰੇਡ ਗੁਲਜਾਰ ਸਿੰਘ ਬਸੰਤਕੋਟ। ਤਸਵੀਰ : ਨਾਗਰਾ 26-11-2026
v ਕੋਟਲੀ ਸੂਰਤ ਮੱਲ੍ਹੀ, 25 ਨਵੰਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਵਿਧਾਨ ਸਭਾ ਦੀਆਂ ਆ ਰਹੀਆਂ ਚੋਣਾਂ ’ਚ ਸੀ.ਪੀ.ਆਈ. ਜ਼ਿਲ੍ਹਾ ਕੌਸ਼ਲ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਤਿੰਨ ਵਿਧਾਨ ਸਭਾ ਹਲਕਿਆਂ ਤੋਂ ਆਪਣੇ ਉਮੀਦਵਾਰ ਖੜੇ ਕਰਨ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਐਗਜੈਕਟਿਵ ਕਮੇਟੀ ਦੇ ਮੈਂਬਰ ਕਾਮਰੇਡ ਬਲਦੇਵ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਸਬੰਧੀ ਸੀ.ਪੀ.ਆਈ. ਦੀ ਜ਼ਿਲ੍ਹਾ ਐਗਜੈਕਟਿਵ ਮੈਂਬਰ ਬੀਬੀ ਬਲਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਕੌਸਲ ਦੀ ਵਿਸ਼ੇਸ਼ ਮੀਟਿੰਗ ਦੌਰਾਨ ਜਿਥੇ ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ, ਦੀਨਾਨਗਰ ਤੇ ਸ੍ਰੀ ਹਰਿਗੋਬਿੰਦਪੁਰ ਤੋਂ ਆਪਣੇ ਉਮੀਦਵਾਰ ਖੜੇ ਕਰਨ ਦਾ ਮਤਾ ਪਾਸ ਕੀਤਾ ਗਿਆ ਹੈ, ਉਥੇ 3 ਦਸੰਬਰ ਨੂੰ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਜੇਲ੍ਹ ਭਰੋ ਅੰਦੋਲਨ ਦੇ ਸਬੰਧ ਵਿਚ ਕਾਮਰੇਡ ਗ੍ਰਿਫਤਾਰੀਆਂ ਦੇਣ ਲਈ ਆਪਣੇ-ਆਪ ਨੂੰ ਪੇਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅੱਜ 26 ਨਵੰਬਰ ਨੂੰ ਕਿਸਾਨ ਮੋਰਚੇ ਦੀ ਅੰਮ੍ਰਿਤਸਰ ਵਿਖੇ ਵਰੇਗੰਢ ਮਨਾਉਣ ਲਈ ਕੀਤੀ ਜਾ ਰਹੀ ਕਾਨਫਰੰਸ ਵਿਚ ਕਿਸਾਨ ਵੱਡੀ ਤਾਦਾਦ ਵਿਚ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕੌਸਲ ਵਲੋਂ ਇਹ ਮਤਾ ਪਾਸ ਕੀਤਾ ਗਿਆ ਹੈ ਕਿ ਪੰਜਾਬ ਦੀ ਬਿਹਤਰੀ ਲਈ ਲੋਕ ਮੁੱਦਿਆਂ ’ਤੇ ਜ਼ਿਲ੍ਹਾ ਗੁਰਦਾਸਪੁਰ ਦੇ ਤਿੰਨ ਵਿਧਾਨ ਸਭਾ ਹਲਕਿਆਂ ਤੋਂ ਚੋਣ ਲਈ ਜਾਵੇ ਤੇ ਚੋਣਾਂ ਵਿਚ ਲੋਕ ਮੁੱਦਿਆਂ ਦੀ ਗੱਲ ਹੋਵੇ, ਜਿਸ ਨਾਲ ਨੌਜਵਾਨਾਂ, ਕਿਸਾਨਾਂ ਤੇ ਪੰਜਾਬ ਦਾ ਭਲਾ ਹੋ ਸਕੇ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੀ ਚੋਣ ਲਈ ਸੂਬਾ ਕੌਸ਼ਲ ਨੂੰ ਸੂਚੀ ਭੇਜੀ ਜਾ ਰਹੀ ਹੈ ਤੇ ਉਮੀਦਵਾਰਾਂ ਦੀ ਚੋਣ ਸੂਬਾ ਕੌਸ਼ਲ ਵਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਸੱਤਾਧਿਰ ਤੇ ਵਿਰੋਧੀ ਮੁੱਦਾਹੀਣ ਹੋਏ ਪਏ ਹਨ ਤੇ ਨੌਜਵਾਨਾਂ, ਕਿਸਾਨਾਂ, ਵਪਾਰੀਆਂ ਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਰ ਕੇ ਸੂਝਵਾਨ ਲੋਕ ਬਹੁਤ ਚਿੰਤਤ ਹਨ। ਉਨ੍ਹਾਂ ਦੱਸਿਆ ਕਿ ਪਾਰਟੀ ਵਿਧਾਨ ਸਭਾ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਮੌਕੇ ਉਨ੍ਹਾਂ ਨਾਲ ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾਮਰੇਡ ਗੁਲਜਾਰ ਸਿੰਘ ਬਸੰਤਕੋਟ, ਬਲਬੀਰ ਸਿੰਘ ਕੱਤੋਵਾਲ ਸਹਾਇਕ ਸਕੱਤਰ, ਰਣਜੀਤ ਸਿੰਘ ਡੋਗਰ ਮਹੇਸ, ਬੀਬੀ ਬਲਵਿੰਦਰ ਕੌਰ, ਸੁਭਾਸ ਕੇੈਲੇ ਦੀਨਾਨਗਰ, ਹਰਚਰਨ ਸਿੰਘ ਔਜਲਾ ਗੁਰਦਾਸਪੁਰ, ਤਰਲੋਕ ਸਿੰਘ ਰਾਉਂਵਾਲ ਦੀਨਾਨਗਰ, ਦਲਜੀਤ ਸਿੰਘ ਘੋੜੇਵਾਲ, ਕਾਮਰੇਡ ਹਜ਼ਾਰਾ ਸਿੰਘ ਧਾਰੀਵਾਲ, ਜਗਜੀਤ ਸਿੰਘ ਅਲੂਣਾ, ਰਾਕੇਸ ਕੁਮਾਰ, ਨਰਿੰਦਰ ਸਿੰਘ ਖਹਿਰਾ, ਪ੍ਰਗਟ ਸਿੰਘ ਰਾਉਂਵਾਲ, ਮਨਜੀਤ ਸਿੰਘ ਰਾਉਂਵਾਲ, ਬਲਬੀਰ ਸਿੰਘ ਮੱਲ੍ਹੀ, ਸੁਖਦੇਵ ਸਿੰਘ ਅਵਾਂਖਾ, ਫੁੰਮਣ ਸਿੰਘ ਕਾਹਨੂੰਵਾਨ, ਕਾਮਰੇਡ ਜਰਨੈਲ ਸਿੰਘ ਕਾਹਨੂੰਵਾਨ, ਬਲਵਿੰਦਰ ਸਿੰਘ ਉਦੀਪੁਰ ਸਮੇਤ ਜ਼ਿਲ੍ਹਾ ਕੌਸ਼ਲ ਦੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਮਤਿ ਇਮਤਿਹਾਨ ’ਚ ਅਕਾਲ ਅਕੈਡਮੀ ਮੂਲਿਆਂਵਾਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਮੌਕਾਪ੍ਰਸਤਾਂ ਦਾ ਗੱਠਜੋੜ- ਸ਼ਮਸ਼ੇਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।